Radio Spice
India News

ਰਾਹੁਲ ਗਾਂਧੀ ਨਾਲ ਇੰਟਰਵਿਊ ਦੌਰਾਨ ਸਤਿਆਪਾਲ ਮਲਿਕ ਬੋਲੇ, ‘ਮੈਂ ਲਿਖ ਕੇ ਦਿੰਦਾ ਹਾਂ ਹੁਣ ਮੋਦੀ ਸਰਕਾਰ ਨਹੀਂ ਆਵੇਗੀ’

By 111459pwpadmin•

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦਾ ਇੰਟਰਵਿਊ ਲਿਆ ਹੈ। ਇਸ 'ਚ ਉਨ੍ਹਾਂ ਨੇ ਕਿਸਾਨ ਅੰਦੋਲਨ, ਪੁਲਵਾਮਾ ਹਮਲੇ ਅਤੇ ਅਡਾਨੀ ਸਮੇਤ ਕਈ ਮੁੱਦਿਆਂ 'ਤੇ ਗੱਲ ਕੀਤੀ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸ ਗੱਲਬਾਤ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕਰਦਿਆਂ ਹੋਇਆਂ ਰਾਹੁਲ ਗਾਂਧੀ ਨੇ ਲਿਖਿਆ, ''ਕੀ ਇਹ ਗੱਲਬਾਤ ਈਡੀ-ਸੀਬੀਆਈ ਦੀ ਭੱ

ਰਾਹੁਲ ਗਾਂਧੀ ਨਾਲ ਇੰਟਰਵਿਊ ਦੌਰਾਨ ਸਤਿਆਪਾਲ ਮਲਿਕ ਬੋਲੇ, ‘ਮੈਂ ਲਿਖ ਕੇ ਦਿੰਦਾ ਹਾਂ ਹੁਣ ਮੋਦੀ ਸਰਕਾਰ ਨਹੀਂ ਆਵੇਗੀ’

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦਾ ਇੰਟਰਵਿਊ ਲਿਆ ਹੈ। ਇਸ 'ਚ ਉਨ੍ਹਾਂ ਨੇ ਕਿਸਾਨ ਅੰਦੋਲਨ, ਪੁਲਵਾਮਾ ਹਮਲੇ ਅਤੇ ਅਡਾਨੀ ਸਮੇਤ ਕਈ ਮੁੱਦਿਆਂ 'ਤੇ ਗੱਲ ਕੀਤੀ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ।

ਇਸ ਗੱਲਬਾਤ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕਰਦਿਆਂ ਹੋਇਆਂ ਰਾਹੁਲ ਗਾਂਧੀ ਨੇ ਲਿਖਿਆ, ''ਕੀ ਇਹ ਗੱਲਬਾਤ ਈਡੀ-ਸੀਬੀਆਈ ਦੀ ਭੱਜਦੌੜ ਵਧਾਏਗੀ?'' ਰਾਹੁਲ ਗਾਂਧੀ ਨਾਲ ਗੱਲਬਾਤ ਦੌਰਾਨ ਸਤਿਆਪਾਲ ਮਲਿਕ ਨੇ ਕਿਹਾ ਕਿ ਮੈਂ ਲਿਖ ਕੇ ਦਿੰਦਾ ਹਾਂ ਕਿ ਮੋਦੀ ਸਰਕਾਰ ਹੁਣ ਨਹੀਂ ਆਵੇਗੀ।

ਜੰਮੂ-ਕਸ਼ਮੀਰ ਨੂੰ ਲੈ ਕੇ ਕੀ ਗੱਲਬਾਤ ਹੋਈ?

ਰਾਹੁਲ ਗਾਂਧੀ ਨੇ ਸਵਾਲ ਕੀਤਾ ਕਿ ਜਦੋਂ ਤੁਸੀਂ (ਸਤਿਆਪਾਲ ਮਲਿਕ) ਜੰਮੂ-ਕਸ਼ਮੀਰ ਵਿੱਚ ਸੀ, ਉਹ ਬਹੁਤ ਗੁੰਝਲਦਾਰ ਸਮਾਂ ਸੀ। ਇਸ ਬਾਰੇ ਤੁਹਾਡੀ ਕੀ ਰਾਏ ਹੈ? ਸਤਿਆਪਾਲ ਮਲਿਕ ਨੇ ਕਿਹਾ, "ਤੁਸੀਂ ਜ਼ਬਰਦਸਤੀ ਜਾਂ ਫੌਜ ਨਾਲ ਜੰਮੂ-ਕਸ਼ਮੀਰ ਨੂੰ ਠੀਕ ਨਹੀਂ ਕਰ ਸਕਦੇ।" ਤੁਸੀਂ ਇੱਥੋਂ ਦੇ ਲੋਕਾਂ ਨੂੰ ਜਿੱਤ ਕੇ ਕੁਝ ਵੀ ਕਰ ਸਕਦੇ ਹੋ। ਸਮੱਸਿਆ ਦੇ ਹੱਲ ਲਈ ਪਹਿਲਾਂ ਸੂਬੇ ਦਾ ਦਰਜਾ ਵਾਪਸ ਦੇਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਸ਼ਾਇਦ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਇਸ ਕਰਕੇ ਦਿੱਤਾ ਕਿਉਂਕਿ ਉਨ੍ਹਾਂ ਨੂੰ ਲੱਗਦਾ ਸੀ ਕਿ ਪੁਲਿਸ ਬਗਾਵਤ ਕਰ ਦੇਵੇਗੀ, ਪਰ ਪੁਲਿਸ ਤਾਂ ਸਰਕਾਰ ਦੇ ਪ੍ਰਤੀ ਵਫ਼ਾਦਾਰ ਰਹੀ। ਉਨ੍ਹਾਂ (ਪੁਲਿਸ) ਨੇ ਈਦ ਦੇ ਮਹੀਨੇ ਛੁੱਟੀ ਵੀ ਨਹੀਂ ਲਈ। ਅਜਿਹੀ ਸਥਿਤੀ ਵਿੱਚ ਸੂਬੇ ਦਾ ਦਰਜਾ ਦੇ ਕੇ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਪੁਲਵਾਮਾ 'ਤੇ ਕੀ ਕਿਹਾ?

ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਬਾਰੇ ਸਤਿਆਪਾਲ ਮਲਿਕ ਨੇ ਕਿਹਾ, 'ਮੈਂ ਇਹ ਨਹੀਂ ਕਹਿ ਰਿਹਾ ਕਿ ਇਹ ਉਨ੍ਹਾਂ (ਕੇਂਦਰੀ ਸਰਕਾਰ) ਨੇ ਕਰਵਾਇਆ, ਪਰ ਪੁਲਵਾਮਾ 'ਚ ਇਨ੍ਹਾਂ ਨੇ ਨਜ਼ਰਅੰਦਾਜ਼ ਕੀਤਾ ਅਤੇ ਫਿਰ ਇਸ ਦਾ ਸਿਆਸੀ ਇਸਤੇਮਾਲ ਕੀਤਾ। ਅਜਿਹਾ ਇਸ ਕਰਕੇ ਬੋਲ ਰਿਹਾ ਹਾਂ ਕਿਉਂਕਿ ਉਨ੍ਹਾਂ ਦੀ ਸਪੀਚ ਹੈ ਵੋਟ ਦੇਣ ਜਾਓ ਤਾਂ ਪੁਲਵਾਮਾ ਦੀ ਸ਼ਹਾਦਤ ਨੂੰ ਯਾਦ ਰੱਖਿਓ।'

ਇਸ 'ਤੇ ਰਾਹੁਲ ਗਾਂਧੀ ਨੇ ਕਿਹਾ, "ਜਦੋਂ ਮੈਂ ਪੁਲਵਾਮਾ ਬਾਰੇ ਸੁਣਿਆ ਤਾਂ ਮੈਨੂੰ ਪਤਾ ਲੱਗਿਆ ਕਿ ਸ਼ਹੀਦ ਹਵਾਈ ਅੱਡੇ 'ਤੇ ਆ ਰਹੇ ਹਨ, ਤਾਂ ਮੈਨੂੰ ਮੇਰੀ ਸਿਕਿਊਰਿਟੀ ਵਾਲਿਆਂ ਨੇ ਕਿਹਾ ਕਿ ਤੁਸੀਂ ਏਅਰਪੋਰਟ ‘ਤੇ ਨਾ ਜਾਓ, ਪਰ ਮੈਂ ਕਿਹਾ ਕਿ ਮੈਂ ਜਾ ਰਿਹਾ ਹਾਂ।" ਮੈਨੂੰ ਏਅਰਪੋਰਟ ਦੇ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਸੀ। ਸ਼ਹੀਦ ਆਏ ਹੋਏ ਸਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆ ਰਹੇ ਹਨ। ਜਦੋਂ ਮੈਂ ਲੜ ਕੇ ਕਮਰੇ ਤੋਂ ਬਾਹਰ ਆਇਆ ਤਾਂ ਮੈਨੂੰ ਲੱਗਿਆ ਕਿ ਪੂਰਾ ਸ਼ੋਅ ਬਣਾਇਆ ਜਾ ਰਿਹਾ ਹੈ।'' ਫਿਰ ਸਤਿਆਪਾਲ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸ਼੍ਰੀਨਗਰ ਜਾਣਾ ਚਾਹੀਦਾ ਸੀ।

ਸਤਿਆਪਾਲ ਮਲਿਕ ਨੇ ਕਿਹਾ ਕਿ ਪੁਲਵਾਮਾ ਵਿੱਚ ਸੀਆਰਪੀਐਫ ਦੇ ਜਵਾਨ ਸ਼ਹੀਦ ਹੋਏ ਸਨ ਕਿਉਂਕਿ ਉਨ੍ਹਾਂ ਨੇ ਪੰਜ ਜਹਾਜ਼ ਮੰਗੇ ਸਨ। ਹਵਾਈ ਜਹਾਜ਼ ਦੀ ਮੰਗ ਦੀ ਅਰਜ਼ੀ ਚਾਰ ਮਹੀਨਿਆਂ ਤੋਂ ਗ੍ਰਹਿ ਮੰਤਰਾਲੇ ਕੋਲ ਫਸੀ ਰਹੀ। ਗ੍ਰਹਿ ਮੰਤਰਾਲੇ ਨੇ ਇਸ ਨੂੰ ਰੱਦ ਕਰ ਦਿੱਤਾ। ਇਸ ਕਰਕੇ ਇਹ ਲੋਕ ਸੜਕ ਰਾਹੀਂ ਗਏ ਸੀ। ਉਨ੍ਹਾਂ ਕਿਹਾ ਕਿ ਵਿਸਫੋਟਕ ਸਮੱਗਰੀ ਪਾਕਿਸਤਾਨ ਤੋਂ ਆਈ ਸੀ।

ਇਸ 'ਤੇ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਮੈਂ ਜੰਮੂ-ਕਸ਼ਮੀਰ ਗਿਆ ਤਾਂ ਮੈਨੂੰ ਵੀ ਲੱਗਿਆ ਕਿ ਲੋਕ ਸੂਬੇ ਦਾ ਦਰਜਾ ਖੋਹਣ ਕਰਕੇ ਖੁਸ਼ ਨਹੀਂ ਹਨ। ਸਤਿਆਪਾਲ ਮਲਿਕ ਨੇ ਕਿਹਾ ਕਿ ਜਦੋਂ ਮੈਂ ਉਨ੍ਹਾਂ (ਕੇਂਦਰ ਸਰਕਾਰ) ਨੂੰ ਸੂਬੇ ਦਾ ਦਰਜਾ ਦੇਣ ਲਈ ਕਿਹਾ ਤਾਂ ਉਨ੍ਹਾਂ ਕਿਹਾ ਕਿ ਸਭ ਕੁਝ ਠੀਕ ਹੈ।

ਸਤਿਆਪਾਲ ਮਲਿਕ ਨੇ ਕਿਹਾ ਕਿ ਸਰਕਾਰ ਮਨੀਪੁਰ ਵਿੱਚ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ। ਉਨ੍ਹਾਂ ਨੇ ਨਾਰਥ ਈਸਟ ਨੂੰ ਪਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ ਰਾਏ ਹੈ ਕਿ ਉਨ੍ਹਾਂ ਨੂੰ ਪ੍ਰਚਾਰ ਕਰਨਾ ਚਾਹੀਦਾ ਹੈ ਕਿ ਅਸੀਂ ਉਨ੍ਹਾਂ (ਭਾਜਪਾ) ਤੋਂ ਕਿਵੇਂ ਵੱਖਰੇ ਹਾਂ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live