Radio Spice
India News

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ, ਕਤਰ ਜਾਣਾ ਚਾਹੁੰਦੇ ਸੀ ਤਰਸੇਮ ਸਿੰਘ

By 111459pwpadmin•

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਬੁੱਧਵਾਰ ਨੂੰ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਰੋਕ ਲਿਆ ਗਿਆ। ਸੁਰੱਖਿਆ ਏਜੰਸੀਆਂ ਨੇ ਪੁੱਛਗਿੱਛ ਲਈ ਉਨ੍ਹਾਂ ਰੋਕਿਆ। ਅਧਿਕਾਰੀਆਂ ਨੇ ਤਰਸੇਮ ਸਿੰਘ ਤੋਂ ਕਰੀਬ ਪੌਣਾ ਘੰਟਾ ਪੁੱਛਗਿੱਛ ਕੀਤੀ ਤੇ ਫਿਰ ਘਰ ਵਾਪਸ ਭੇਜ ਦਿੱਤਾ। ਸੂਤਰਾਂ ਮੁਤਾਬਕ ਤਰਸੇਮ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਕ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਬੁੱਧਵਾਰ ਨੂੰ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਰੋਕ ਲਿਆ ਗਿਆ। ਸੁਰੱਖਿਆ ਏਜੰਸੀਆਂ ਨੇ ਪੁੱਛਗਿੱਛ ਲਈ ਉਨ੍ਹਾਂ ਰੋਕਿਆ। ਅਧਿਕਾਰੀਆਂ ਨੇ ਤਰਸੇਮ ਸਿੰਘ ਤੋਂ ਕਰੀਬ ਪੌਣਾ ਘੰਟਾ ਪੁੱਛਗਿੱਛ ਕੀਤੀ ਤੇ ਫਿਰ ਘਰ ਵਾਪਸ ਭੇਜ ਦਿੱਤਾ। ਸੂਤਰਾਂ ਮੁਤਾਬਕ ਤਰਸੇਮ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਕਿਸੇ ਕੰਮ ਕਤਰ ਜਾ ਰਹੇ ਹਨ, ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ।

ਜੇਲ੍ਹ 'ਚ ਕੀਤੀ ਸੀ ਭੁੱਖ ਹੜਤਾਲ

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਕਿਰਨਦੀਪ ਨੂੰ ਵੀ ਏਅਰਪੋਰਟ ’ਤੇ ਰੋਕ ਲਿਆ ਗਿਆ ਸੀ। ਉਸ ਨੂੰ ਵੀ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਜਾਂਚ ਏਜੰਸੀਆਂ ਨੇ ਉਸ ਨੂੰ ਘਰ ਵਾਪਸ ਭੇਜ ਦਿੱਤਾ। ਇਸ ਦੇ ਨਾਲ ਹੀ ਅਕਤੂਬਰ ਦੇ ਸ਼ੁਰੂ 'ਚ ਅੰਮ੍ਰਿਤਪਾਲ ਨੇ ਜੇਲ੍ਹ 'ਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ।

ਅੰਮ੍ਰਿਤਪਾਲ ਨੇ ਆਪਣੇ ਨੌਂ ਸਾਥੀਆਂ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਕ ਰਿਪੋਰਟ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰਕ ਮੈਂਬਰਾਂ ਤੇ ਵਕੀਲਾਂ ਨੂੰ ਮਿਲਣ ਨਹੀਂ ਦੇ ਰਿਹਾ ਸੀ, ਇਸ ਲਈ ਉਨ੍ਹਾਂ ਅਜਿਹਾ ਕਦਮ ਚੁੱਕਿਆ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live