Radio Spice
India News

ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਈਮੇਲ ਰਾਹੀਂ ਮੰਗੇ 20 ਕਰੋੜ ਰੁਪਏ

By 111459pwpadmin•

ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਆਪਣੀ ਜਾਨ ਗੁਆਉਣੀ ਪਵੇਗੀ। ਸੂਤਰਾਂ ਨੇ ਦੱਸਿਆ ਕਿ 27 ਅਕਤੂਬਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਮੁਕੇਸ਼ ਅੰਬਾਨੀ ਦੀ ਈਮੇਲ

ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਆਪਣੀ ਜਾਨ ਗੁਆਉਣੀ ਪਵੇਗੀ। ਸੂਤਰਾਂ ਨੇ ਦੱਸਿਆ ਕਿ 27 ਅਕਤੂਬਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਮੁਕੇਸ਼ ਅੰਬਾਨੀ ਦੀ ਈਮੇਲ ਆਈਡੀ 'ਤੇ ਧਮਕੀ ਭਰੀ ਈਮੇਲ ਭੇਜੀ ਸੀ।

ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਧਮਕੀ ਦੇਣ ਵਾਲਾ ਕੌਣ ਹੈ? ਧਮਕੀ ਭਰੀ ਈਮੇਲ 'ਚ ਲਿਖਿਆ ਗਿਆ ਸੀ ਕਿ“IF you don’t give us 20 crore rupees, we will kill you, we have the best shooters in india.”(ਕਿ ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ, ਸਾਡੇ ਕੋਲ ਭਾਰਤ 'ਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।)

ਇਹ ਈਮੇਲ ਮਿਲਣ ਤੋਂ ਬਾਅਦ, ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ 'ਤੇ, ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜਿਹਾ ਨਹੀਂ ਹੈ ਕਿ ਮੁਕੇਸ਼ ਅੰਬਾਨੀ ਨੂੰ ਪਹਿਲੀ ਵਾਰ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਮਹੀਨੇ 'ਚ ਇਕ ਵਿਅਕਤੀ ਨੇ ਨਾਗਪੁਰ ਪੁਲਸ ਕੰਟਰੋਲ ਰੂਮ 'ਤੇ ਫੋਨ ਕਰਕੇ ਮੁਕੇਸ਼ ਅੰਬਾਨੀ ਦੇ ਐਂਟੀਲੀਆ ਸਥਿਤ ਘਰ 'ਚ ਧਮਾਕਾ ਕਰਨ ਦੀ ਧਮਕੀ ਦਿੱਤੀ ਸੀ। ਧਮਕੀ ਮਿਲਣ ਤੋਂ ਤੁਰੰਤ ਬਾਅਦ ਐਂਟੀਲੀਆ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live