Radio Spice
India News

ਭਗਵੰਤ ਮਾਨ ਨੂੰ ਪਾਣੀਆਂ ਦੀ ਕੋਈ ਚਿੰਤਾ ਨਹੀਂ, ਧਿਆਨ ਭਟਕਾਉਣ ਲਈ ਕਰ ਰਹੇ ਨਾਟਕ : ਸੁਨੀਲ ਜਾਖੜ

By 111459pwpadmin•

ਸੂਬੇ ਦੇ ਹਿੱਤਾਂ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜਦੇ ਹੋਏ ਅਸਲੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸੁਨੀਲ ਜਾਖੜ

ਸੂਬੇ ਦੇ ਹਿੱਤਾਂ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜਦੇ ਹੋਏ ਅਸਲੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸੁਨੀਲ ਜਾਖੜ ਅੱਜ ਇੱਥੇ “ਮੇਰੀ ਮਿੱਟੀ ਮੇਰਾ ਦੇਸ਼ “ਤਹਿਤ ਇਕ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਸਮੂਲੀਅਤ ਕਰਨ ਪਹੁੰਚੇ ਸਨ। ਐਸਵਾਈਐਲ ਮੁੱਦੇ ਉਤੇ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸੂਬੇ ਦੇ ਹਿੱਤਾਂ ਉਤੇ ਪਹਿਰਾ ਦੇਣਾ ਹੁੰਦਾ ਹੈ, ਪ੍ਰੰਤੂ ਮੁੱਖ ਮੰਤਰੀ ਉਸ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਆਏ ਫੈਸਲੇ ਮੁਤਾਬਕ ਜੇਕਰ ਐਸਵਾਈਐਲ ਨਹਿਰ ਬਣਦੀ ਹੈ, ਹੋਰ ਪਾਣੀ ਹਰਿਆਣਾ ਨੂੰ ਜਾਂਦਾ ਤਾਂ ਉਸਦੀ ਮਾਰ ਸਭ ਤੋਂ ਜ਼ਿਆਦਾ ਮਾਲਵੇ ਨੂੰ ਪੈਣੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਚਿੰਤਾ ਹੈ, ਪ੍ਰੰਤੂ ਮੁੱਖ ਮੰਤਰੀ ਚਿੰਤਾ ਕਰਨ ਦੀ ਬਜਾਏ ਲੋਕਾਂ ਦਾ ਧਿਆਨ ਭਟਕਾਉਣ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਮਸਲਾ ਲੋਕਾਂ ਦੀ ਰੋਜੀ ਰੋਟੀ ਦਾ ਸਵਾਲ ਹੈ। ਉਨ੍ਹਾਂ 1 ਨਵੰਬਰ ਦੀ ਬਹਿਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਭ ਕੁਝ ਦਿੱਲੀ ਵੱਲੋਂ ਚਲਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਮੈਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਸ ਸਬੰਧੀ ਗੱਲ ਕੀਤੀ ਕਿ ਸਾਡੇ ਆਗੂਆਂ ਤੇ ਮੀਡੀਆ ਟੀਮ ਦਾ ਕੀ ਪ੍ਰਬੰਧ ਹੈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਨਹੀਂ ਪਤਾ, ਸਟੇਟ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ, ਜਦੋਂ ਮੈਂ ਸਟੇਟ ਤੋਂ ਪਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰਬੰਧ ਦਿੱਲੀ ਤੋਂ ਕੀਤਾ ਜਾ ਰਿਹਾ ਹੈ। ਇਹ ਸਭ ਕੁਝ ਦਿੱਲੀ ਹੀ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਛਾਊਣੀ ਵਿੱਚ ਬਦਲਣ ਦੀ ਤਿਆਰੀ ਹੈ, ਇਸ ਨਾਲ ਲੋਕ ਖੱਜਲ ਖੁਆਰ ਹੋਣਗੇ। ਜੇਕਰ ਬਹਿਸ ਕਰਨੀ ਹੈ ਤਾਂ ਕਿਸੇ ਸਟੂਡੀਓ ਵਿੱਚ ਬੈਠ ਕੇ ਵੀ ਹੋ ਸਕਦੀ ਹੈ, ਜਿੱਥੋਂ ਸਾਰੇ ਲੋਕ ਦੇਖਣਗੇ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਸਲੀ ਮੁੱਦੇ ਨੂੰ ਭਟਕਾਉਣ ਦੇ ਲਈ ਕੰਮ ਕਰ ਰਹੇ ਹਨ, ਕਿਉਂਕਿ ਇਨ੍ਹਾਂ ਕੋਲ ਕੋਈ ਸਮਝ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨੁਮਾਇੰਦੇ ਹਾਂ, ਕੇਂਦਰ ਵਿੱਚ ਸਾਡੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਨਹਿਰ ਬਣੇਗੀ ਅਤੇ ਨਾ ਹੀ ਪਾਣੀ ਹਰਿਆਣਾ ਨੂੰ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਭਾਜਪਾ ਸੂਬੇ ਦੇ ਹਿੱਤਾ ਲਈ ਡਟ ਕੇ ਪਹਿਰਾ ਦੇਵੇਗੀ, ਐਸਵਾਈਐਲ ਨਹਿਰ ਬਨਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live