Radio Spice
India News

ਵੱਡੇ ਅਫ਼ਸਰ ਦੀ ਸ਼ਿਕਾਇਤ 'ਤੇ ਹੋ ਸਕਦੀ ਵੱਡੀ ਸੁਣਵਾਈ, DGP ਗੌਰਵ ਯਾਦਵ ਦੀਆਂ ਵਧ ਸਕਦੀਆਂ ਮੁਸ਼ਕਲਾਂ

By 111459pwpadmin•

ਪੰਜਾਬ ਪੁਲਿਸ ਦੇ ਡੀਜੀਪੀ ਦੀ ਨਿਯੁਕਤੀ ਦਾ ਮਾਮਲਾ ਹੁਣ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਯਾਨੀ CAT ਕੋਲ ਪਹੁੰਚ ਗਿਆ ਹੈ। ਇੱਕ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਡੀਜੀਪੀ ਖਿਲਾਫ਼ CAT 'ਚ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਨੂੰ CAT ਵਿੱਚ ਚੈਲੰਜ ਕੀਤਾ ਗਿਆ ਹੈ। ਕੇ

ਪੰਜਾਬ ਪੁਲਿਸ ਦੇ ਡੀਜੀਪੀ ਦੀ ਨਿਯੁਕਤੀ ਦਾ ਮਾਮਲਾ ਹੁਣ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਯਾਨੀ CAT ਕੋਲ ਪਹੁੰਚ ਗਿਆ ਹੈ। ਇੱਕ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਡੀਜੀਪੀ ਖਿਲਾਫ਼ CAT 'ਚ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਨੂੰ CAT ਵਿੱਚ ਚੈਲੰਜ ਕੀਤਾ ਗਿਆ ਹੈ।

ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (CAT) ਵਿੱਚ ਇਹ ਸ਼ਿਕਾਇਤ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਵੀਰੇਸ਼ ਕੁਮਾਰ ਭਾਵਰਾ ਨੇ ਲਗਾਈ ਹੈ। CAT ਵਿੱਚ ਦਾਇਰ ਪਟੀਸ਼ਨ ਵਿੱਚ ਭਾਵਰਾ ਨੇ ਕਿਹਾ ਹੈ ਕਿ ਗੌਰਵ ਯਾਦਵ ਦੀ ਨਿਯੁਕਤੀ ਯੂਪੀਐਸਸੀ ਦੀ ਪ੍ਰਕਿਰਿਆ ਦੇ ਮੁਤਾਬਕ ਨਹੀਂ ਸੀ। ਸਾਬਕਾ ਡੀਜੀਪੀ ਵੀ ਕੇ ਭਾਵਰਾ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋ ਸਕਦੀ ਹੈ।

1987 ਬੈਚ ਦੇ ਆਈਪੀਐਸ ਅਫ਼ਸਰ ਵੀਕੇ ਭਾਵਰਾ ਨੂੰ ਪਿਛਲੇ ਸਾਲ ਡੀਜੀਪੀ ਦਾ ਅਹੁਦਾ ਦਿੱਤਾ ਗਿਆ ਸੀ। ਪਰ ਸਰਕਾਰ ਬਦਲਣ ਤੋਂ ਬਾਅਦ ਉਹਨਾਂ ਨੂੰ ਹਟਾ ਦਿੱਤਾ ਗਿਆ ਸੀ ਉਹਨਾਂ ਦੀ ਥਾਂ 'ਤੇ 1992 ਬੈਚ ਦੇ ਆਈਪੀਐਸ ਅਫ਼ਸਰ ਗੌਰਵ ਯਾਦਵ ਨੂੰ ਡੀਜੀਪੀ ਬਣਾ ਦਿੱਤਾ ਗਿਆ ਸੀ। ਹਲਾਂਕਿ ਗੌਰਵ ਯਾਦਵ ਨੂੰ ਵੀ ਸਰਕਾਰ ਨੂੰ ਕਾਰਜਕਾਰੀ ਤੌਰ 'ਤੇ ਨਿਯੁਕਤ ਕੀਤਾ ਹੋਇਆ ਹੈ ਹਲਾਂਕਿ ਉਹਨਾਂ ਦੀ ਨਿਯੁਕਤੀ 6 ਮਹੀਨੇ ਲਈ ਹੋਣੀ ਚਾਹੀਦੀ ਸੀ ਪਰ ਗੌਰਵ ਯਾਦਵ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸੇ ਨੂੰ ਆਧਾਰ ਬਣਾ ਕੇ ਵੀ.ਕੇ ਭਾਵਰਾ ਨੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ 'ਚ ਪਟੀਸ਼ਨ ਦਾਇਰ ਕੀਤੀ ਹੈ।

ਭਾਵਰਾ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਜਨਵਰੀ 2022 ਵਿੱਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਸਿਧਾਰਥ ਚਟੋਪਾਧਿਆਏ ਦੀ ਥਾਂ 'ਤੇ ਵੀ.ਕੇ ਭਾਵਰਾ ਦੀ ਨਿਯੁਕਤੀ ਹੋਈ ਸੀ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਚਟੋਪਾਧਿਆਏ ਖਿਲਾਫ਼ ਕਾਰਵਾਈ ਹੋਈ ਸੀ। ਜਿਸ ਕਾਰਨ ਉਹਨਾਂ ਨੂੰ ਡੀਜੀਪੀ ਅਹੁਦੇ ਤੋਂ ਹਟਾਉਣਾ ਪਿਆ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live