Radio Spice
India News

ਮੋਗਾ ਦਾ ਹਰਮਨਦੀਪ ਸਿੰਘ ਪਰਾਲੀ ਨੂੰ ਬਿਨਾਂ ਅੱਗ ਲਾਏ ਕਰ ਰਿਹੈ ਲਾਹੇਵੰਦ ਖੇਤੀ, ਆਲੂਆਂ ਦੀ ਫ਼ਸਲ ’ਤੇ ਪੈਣ ਵਾਲੀ ਪੋਟਾਸ਼, ਡੀਏਪੀ, ਯੂਰੀਆ ਦੀ ਲਾਗਤ ਹੋਈ ਅੱਧੀ

By 111459pwpadmin•

ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਮਨੁੱਖੀ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਅਜੋਕੇ ਸਮੇਂ ਜਿੱਥੇ ਕਿਸਾਨਾਂ ਲਈ ਪਰਾਲੀ ਦੀ ਸੁਚੱਜੀ ਵਰਤੋਂ ਚੁਣੌਤੀ ਬਣੀ ਹੈ, ਉਥੇ ਮੋਗਾ-1 ਬਲਾਕ ਦੇ ਪਿੰਡ ਕੋਕਰੀ ਫੂਲਾ ਸਿੰਘ ਦਾ ਅਗਾਂਹਵਧੂ ਕਿਸਾਨ ਹਰਮਨਦੀਪ ਸਿੰਘ ਇਨ੍ਹਾਂ ਚੁਣੌਤੀਆਂ

ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਮਨੁੱਖੀ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਅਜੋਕੇ ਸਮੇਂ ਜਿੱਥੇ ਕਿਸਾਨਾਂ ਲਈ ਪਰਾਲੀ ਦੀ ਸੁਚੱਜੀ ਵਰਤੋਂ ਚੁਣੌਤੀ ਬਣੀ ਹੈ, ਉਥੇ ਮੋਗਾ-1 ਬਲਾਕ ਦੇ ਪਿੰਡ ਕੋਕਰੀ ਫੂਲਾ ਸਿੰਘ ਦਾ ਅਗਾਂਹਵਧੂ ਕਿਸਾਨ ਹਰਮਨਦੀਪ ਸਿੰਘ ਇਨ੍ਹਾਂ ਚੁਣੌਤੀਆਂ ਤੋਂ ਉੱਪਰ ਉੱਠ ਕੇ ਆਪਣੀ 20 ਏਕੜ ਜ਼ਮੀਨ ਵਿਚ 8 ਸਾਲਾਂ ਤੋਂ ਬਿਨਾਂ ਅੱਗ ਲਗਾਏ ਸਫਲਤਾਪੂਰਵਕ ਖੇਤੀ ਕਰ ਕੇ ਹੋਰਨਾਂ ਕਿਸਾਨਾਂ ਲਈ ਪੇ੍ਰਰਨਾਸਰੋਤ ਬਣਿਆ ਹੋਇਆ ਹੈ।

ਹਰਮਨਦੀਪ ਸਿੰਘ ਸਿੰਘ 20 ਏਕੜ ਵਿਚ ਕਣਕ, ਆਲੂ ਅਤੇ ਝੋਨੇ ਦੀ ਖੇਤੀ ਕਰਦਾ ਹੈ। ਉਸ ਨੇ ਕਿਹਾ ਕਿ ਉਹ ਪਰਾਲੀ ਨੂੰ ਖੇਤ ਵਿਚ ਹੀ ਮਲਚਰ ਤੇ ਉਲਟਾਵੇ ਹਲ ਮਾਰ ਕੇ, ਕਣਕ ਦੀ ਬਿਜਾਈ ਕਰਦਾ ਹੈ ਜਿਸ ਨਾਲ ਨਾ ਤਾਂ ਵਾਤਾਵਰਨ ’ਤੇ ਮਾੜਾ ਪ੍ਰਭਾਵ ਪੈਂਦਾ ਅਤੇ ਨਾ ਹੀ ਕਿਸਾਨ ਦੀ ਜੇਬ ’ਤੇ ਕਿਉਂਕਿ ਇਸ ਨਾਲ ਫਸਲ ਦੇ ਝਾੜ ’ਤੇ ਕੋਈ ਵੀ ਮਾੜਾ ਅਸਰ ਨਹੀਂ ਪੈਂਦਾ।

ਉਸ ਨੇ ਕਿਹਾ ਕਿ ਇਸ ਨਾਲ ਉਸ ਦੀ ਆਲੂ ਦੀ ਫ਼ਸਲ ’ਤੇ ਪੈਣ ਵਾਲੀ ਪੋਟਾਸ਼, ਡੀਏਪੀ, ਯੂਰੀਆ ਦੀ ਲਾਗਤ ਅੱਧੀ ਹੋ ਗਈ ਹੈ।

ਕਿਸਾਨ ਹਰਮਨਦੀਪ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਦਿਲੋਂ ਇਸ ਗੱਲ ਦੀ ਖ਼ੁਸ਼ੀ ਹੈ ਕਿ ਉਹ 8 ਸਾਲਾਂ ਤੋਂ ਵਾਤਾਵਰਨ ਦੀ ਸ਼ੁੱਧਤਾ ਵਿਚ ਆਪਣਾ ਅਹਿਮ ਯੋਗਦਾਨ ਦੇ ਰਿਹਾ ਹੈ।

ਉਸ ਨੇ ਦੱਸਿਆ ਕਿ ਉਹ ਖੇਤੀਬਾੜੀ ਵਿਭਾਗ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਟੀ ਦੇ ਮਾਹਰਾਂ ਦੀਆਂ ਸੇਧਾਂ ’ਤੇ ਚੱਲ ਕੇ ਪਰਾਲੀ ਨੂੰ ਜ਼ਮੀਨ ਵਿਚ ਹੀ ਵਾਹ ਰਿਹਾ ਹੈ ਜਿਸ ਨਾਲ ਅਗਲੀ ਫ਼ਸਲ ਵਿਚ ਖਾਦਾਂ ਦੀ ਵਰਤੋਂ ਨਾਮਾਤਰ ਹੀ ਹੁੰਦੀ ਹੈ ਅਤੇ ਝਾੜ ਵਿਚ ਵੀ ਵਾਧਾ ਹੋ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਨਾਲ ਮਿੱਟੀ ਪੋਲੀ ਅਤੇ ਭੂਰਪੁਰੀ ਹੋਈ ਹੈ ਅਤੇ ਗੁਣਵੱਤਾ ਵਿਚ ਵੀ ਸੁਧਾਰ ਆਇਆ ਹੈ।

ਹਰਮਨਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਜ਼ੀਰੋ ਸਟਬਲ ਬਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵਿਚ ਆਪਣਾ ਯੋਗਦਾਨ ਪਾਉਣ ਤਾਂ ਕਿ ਅਸੀਂ ਸਾਰੇ ਸ਼ੁੱਧ ਵਾਤਾਵਰਨ ਵਿਚ ਸਾਹ ਲੈ ਸਕੀਏ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live