Radio Spice
India News

ਪੰਜਾਬੀ ਯੂਨੀਵਰਸਿਟੀ ਦੀਆਂ ਕੁੜੀਆਂ ਨੇ ਕਸ਼ਮੀਰ 'ਚ ਕੀਤਾ ਕਮਾਲ, ਨੌਰਥ ਜ਼ੋਨ ਵਾਲੀਬਾਲ ਮੁਕਾਬਿਲਆਂ 'ਚ ਜਿੱਤਿਆ ਸੋਨ ਤਮਗ਼ਾ

By 111459pwpadmin•

ਸ੍ਰੀਨਗਰ ਵਿਖੇ ਯੂਨੀਵਰਸਿਟੀ ਆਫ਼ ਕਸ਼ਮੀਰ ਵਿੱਚ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ. ਆਈ. ਯੂ.) ਵੱਲੋਂ ਕਰਵਾਏ ਜਾ ਰਹੇ ਵਾਲੀਬਾਲ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਲੜਕੀਆਂ ਦੀ ਟੀਮ ਨੇ ਸੋਨ ਤਗ਼ਮਾ ਹਾਸਿਲ ਕਰ ਲਿਆ ਹੈ। ਯੂਨੀਵਰਸਿਟੀ ਦੀਆਂ ਕੁੜੀਆਂ ਨੇ ਕਰ ਦਿੱਤਾ ਕਮਾਲ ਇਸ ਟੀਮ ਦੀ ਕੋਚ ਰਚਨਾ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੀਗ ਮੈਚਾਂ

ਸ੍ਰੀਨਗਰ ਵਿਖੇ ਯੂਨੀਵਰਸਿਟੀ ਆਫ਼ ਕਸ਼ਮੀਰ ਵਿੱਚ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ. ਆਈ. ਯੂ.) ਵੱਲੋਂ ਕਰਵਾਏ ਜਾ ਰਹੇ ਵਾਲੀਬਾਲ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਲੜਕੀਆਂ ਦੀ ਟੀਮ ਨੇ ਸੋਨ ਤਗ਼ਮਾ ਹਾਸਿਲ ਕਰ ਲਿਆ ਹੈ।

ਯੂਨੀਵਰਸਿਟੀ ਦੀਆਂ ਕੁੜੀਆਂ ਨੇ ਕਰ ਦਿੱਤਾ ਕਮਾਲ

ਇਸ ਟੀਮ ਦੀ ਕੋਚ ਰਚਨਾ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੀਗ ਮੈਚਾਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੀ ਇਸ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਸ ਟੂਰਨਾਮੈਂਟ ਵਿੱਚ ਖੇਡੇ ਆਪਣੇ ਸਾਰੇ ਹੀ ਮੈਚ ਜਿੱਤ ਲਏ ਹਨ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿੱਚ ਖੇਡੇ ਵੱਖ-ਵੱਖ ਮੈਚਾਂ ਦੌਰਾਨ ਯੂਨੀਵਰਸਿਟੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਲਵਲੀ ਯੂਨੀਵਰਸਿਟੀ ਫਗਵਾੜਾ ਆਦਿ ਸਮੇਤ ਦੀਆਂ ਟੀਮਾਂ ਨੂੰ ਹਰਾਇਆ।

ਹੁਣ ਉੜੀਸ਼ਾ ਜਾਵੇਗਾ ਇਹ ਟੀਮ

ਨੌਰਥ ਜ਼ੋਨ ਦੀ ਜੇਤੂ ਇਹ ਟੀਮ ਹੁਣ ਦਸੰਬਰ ਮਹੀਨੇ ਉੜੀਸਾ ਦੇ ਭੁਵਨੇਸ਼ਵਰ ਵਿਖੇ ਹੋਣ ਵਾਲੀਆਂ ਰਾਸ਼ਟਰੀ ਪੱਧਰੀ ਖੇਡਾਂ ਵਿੱਚ ਸਮੁੱਚੇ ਉੱਤਰ ਭਾਰਤ ਦੀ ਪ੍ਰਤੀਨਿਧਤਾ ਕਰਦਿਆਂ ਖੇਡ ਮੈਦਾਨ ਵਿੱਚ ਉੱਤਰੇਗੀ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਅਜੀਤਾ ਵੱਲੋਂ ਜੇਤੂ ਟੀਮ ਅਤੇ ਇਸ ਦੀ ਕੋਚ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ ਗਈ।

ਯੂਨੀਵਰਸਿਟੀ ਲੜਕੀਆਂ ਦੇ ਸੁਪਨਿਆਂ ਦੀ ਪੂਰਤੀ ਲਈ ਆਪਣੀ ਵਿਸ਼ੇਸ਼ ਭੂਮਿਕਾ ਰੱਖਦੀ

ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਲੜਕੀਆਂ ਦੀ ਵਾਲੀਬਾਲ ਦੀ ਟੀਮ ਨੇ ਪਹਿਲਾਂ ਵੀ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪੱਧਰ ਤੱਕ ਲੜਕੀਆਂ ਦੀ ਪ੍ਰਾਪਤੀ ਹੋਣਾ ਪੰਜਾਬੀ ਯੂਨੀਵਰਸਿਟੀ ਹੋਰ ਵੀ ਵਧੇਰੇ ਅਰਥ ਰੱਖਦਾ ਹੈ ਕਿਉਂਕਿ ਯੂਨੀਵਰਸਿਟੀ ਲੜਕੀਆਂ ਦੇ ਸੁਪਨਿਆਂ ਦੀ ਪੂਰਤੀ ਲਈ ਆਪਣੀ ਵਿਸ਼ੇਸ਼ ਭੂਮਿਕਾ ਰੱਖਦੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live