Radio Spice
India News

ਪਰਾਲੀ ਦੀਆਂ ਗੱਠਾਂ ਬਣਾ ਕੇ ਵਾਤਾਵਰਨ ਬਚਾਅ ਰਿਹੈ ਕਿਸਾਨ ਗਗਨਦੀਪ ਸਿੰਘ, ਐੱਸਡੀਐੱਮ ਤੇ ਡੀਐੱਸਪੀ ਨੇ ਖੇਤਾਂ ’ਚ ਪਹੁੰਚ ਕੇ ਕੀਤੀ ਕਿਸਾਨ ਦੀ ਕੀਤੀ ਹੌਸਲਾ ਅਫ਼ਜ਼ਾਈ

By 111459pwpadmin•

ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਰੁਝਾਨ ਦੇ ਉਲਟ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਦਾ ਕਿਸਾਨ ਗਗਨਦੀਪ ਸਿੰਘ ਇਸ ਦੀਆਂ ਗੱਠਾਂ ਬਣਾ ਕੇ ਵਾਤਾਵਰਨ ਬਚਾਉਣ ਦੇ ਨਾਲ-ਨਾਲ ਆਪਣੀ ਆਰਥਿਕਤਾ ਵੀ ਮਜ਼ਬੂਤ ਕਰ ਰਿਹਾ ਹੈ। ਕਿਸਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਵਾਰ ਹੁਣ ਤੱਕ ਉਸ ਨੇ 300 ਏਕੜ ਤੋਂ ਵਧੇਰੇ ਰਕਬੇ ਤੋਂ ਪਰਾਲੀ ਇਕੱਠੀ ਕਰ ਕੇ ਉਸ ਦੀਆਂ ਗੱਠਾਂ

ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਰੁਝਾਨ ਦੇ ਉਲਟ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਦਾ ਕਿਸਾਨ ਗਗਨਦੀਪ ਸਿੰਘ ਇਸ ਦੀਆਂ ਗੱਠਾਂ ਬਣਾ ਕੇ ਵਾਤਾਵਰਨ ਬਚਾਉਣ ਦੇ ਨਾਲ-ਨਾਲ ਆਪਣੀ ਆਰਥਿਕਤਾ ਵੀ ਮਜ਼ਬੂਤ ਕਰ ਰਿਹਾ ਹੈ। ਕਿਸਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਵਾਰ ਹੁਣ ਤੱਕ ਉਸ ਨੇ 300 ਏਕੜ ਤੋਂ ਵਧੇਰੇ ਰਕਬੇ ਤੋਂ ਪਰਾਲੀ ਇਕੱਠੀ ਕਰ ਕੇ ਉਸ ਦੀਆਂ ਗੱਠਾਂ ਵੱਖ-ਵੱਖ ਕੰਪਨੀਆਂ ਨੂੰ ਵੇਚੀਆਂ ਹਨ। ਉਸ ਨੇ ਦੱਸਿਆ ਕਿ ਹੁਣ ਉਹ ਆਪਣੇ ਪਿੰਡ ਦੇ ਖੇਤਾਂ ਵਿੱਚੋਂ ਗੱਠਾਂ ਬਣਾ ਕੇ ਸੁਨਾਮ ਦੀ ਫੈਕਟਰੀ ਨੂੰ ਭੇਜ ਰਿਹਾ ਹੈ ਜਿਸ ਵੱਲੋਂ ਉਸ ਨਾਲ 1000 ਟਨ ਤੋਂ ਵਧੇਰੇ ਪਰਾਲੀ ਖ਼ਰੀਦਣ ਦਾ ਇਕਰਾਰ ਕੀਤਾ ਗਿਆ ਹੈ।

ਕਿਸਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬੇਲਰ ਉੱਪਰ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਜੋ ਉਨ੍ਹਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬੇਲਰ ਨਾਲ ਪਰਾਲੀ ਇਕੱਠੀ ਕਰਨ ਨਾਲ ਸਿਰਫ਼ ਉਸ ਨੂੰ ਹੀ ਵਾਧੂ ਆਮਦਨ ਨਹੀਂ ਹੋ ਰਹੀ ਸਗੋਂ ਉਸ ਦੇ ਨਾਲ ਜੁੜੇ ਮਜ਼ਦੂਰਾਂ ਨੂੰ ਵੀ ਚੋਖੀ ਆਮਦਨੀ ਹੋ ਰਹੀ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਹ ਆਪਣੇ ਨੇੜੇ-ਤੇੜੇ ਚੱਲਦੇ ਬੇਲਰੇ ਨਾਲ ਸੰਪਰਕ ਕਰਨ ਜੋ ਬਿਲਕੁੱਲ ਮੁਫ਼ਤ ਵਿੱਚ ਹੀ ਉਨ੍ਹਾਂ ਦੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰ ਕੇ ਲੈ ਕੇ ਜਾਣਗੇ।

ਕਿਸਾਨ ਗਗਨਦੀਪ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਉੱਪਰ ਐੱਸਡੀਐੱਮ ਦਿੜ੍ਹਬਾ ਰਾਜੇਸ਼ ਸ਼ਰਮਾ ਅਤੇ ਡੀਐੱਸਪੀ ਪ੍ਰਿਥਵੀ ਸਿੰਘ ਚਹਿਲ ਨੇ ਖੇਤਾਂ ਵਿਚ ਪਹੁੰਚ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਐੱਸਡੀਐੱਮ ਰਾਜੇਸ਼ ਸ਼ਰਮਾ ਨੇ ਕਿਹਾ ਕਿ ਅਗਾਂਹਵਧੂ ਕਿਸਾਨ ਗਗਨਦੀਪ ਸਿੰਘ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਤੋਂ ਸੇਧ ਲੈ ਕੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਦੇ ਨਾਲ-ਨਾਲ ਆਪਣੀ ਕਮਾਈ ਦੇ ਸਾਧਨਾਂ ਵਿਚ ਵਾਧਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਲਰ ਉੱਪਰ ਲਗਪਗ 7.5 ਲੱਖ ਰੁਪਏ ਸਬਸਿਡੀ ਦਿੱਤੀ ਜਾਂਦੀ ਹੈ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਦਾ ਲਾਭ ਲੈਣਾ ਚਾਹੀਦਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live