Radio Spice
India News

ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ ਦਿੱਤਾ ਹੈ ਕਿ ਹੁਣ ਰਿਕਸ਼ਾ ਵਾਲਿਆਂ ਅਤੇ ਜੱਜਾਂ ਦੇ ਬੱਚੇ ਇਕੱਠੇ ਪੜ੍ਹ ਰਹੇ ਹਨ - ਮਾਨ

By 111459pwpadmin•

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰ ਦੇ ਨਾਲ ਐਮਪੀ ਦੇ ਸੇਂਵਢਾਂ ਅਤੇ ਦਤੀਆ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰ ਦੇ ਨਾਲ ਐਮਪੀ ਦੇ ਸੇਂਵਢਾਂ ਅਤੇ ਦਤੀਆ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿੱਚ ਬਦਲਾਅ ਦਾ ਸਬੂਤ ਹੈ।  ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ।  ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ।

ਮੱਧ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਸਰਕਾਰ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਸ਼ਾਸਨ ਤੋਂ ਬੇਹੱਦ ਪ੍ਰੇਸ਼ਾਨ ਹਨ।  ਇਸ ਵਾਰ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਨੂੰ ਸੂਬੇ ਦੀ ਸੱਤਾ ਤੋਂ ਲਾਂਭੇ ਕਰ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਗੇ।

ਉਨ੍ਹਾਂ ਕਿਹਾ ਕਿ ਸਾਡੇ ਵਾਅਦੇ ਭਾਜਪਾ ਵਾਂਗ ਮਹਿਜ਼ ਜੁਮਲੇ ਨਹੀਂ ਹਨ।  ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ।  ਜੇਕਰ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਵੀ ਇਸੇ ਤਰ੍ਹਾਂ ਕੰਮ ਕਰਾਂਗੇ।  ਅਸੀਂ ਇੱਥੋਂ ਦੇ ਲੋਕਾਂ ਨੂੰ ਮੁਫਤ ਬਿਜਲੀ ਵੀ ਮੁਹੱਈਆ ਕਰਵਾਵਾਂਗੇ।  ਮੁਹੱਲਾ ਕਲੀਨਿਕ ਅਤੇ ਚੰਗੇ ਸਰਕਾਰੀ ਸਕੂਲ ਬਣਾਏ ਜਾਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ।  ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ ਦਿੱਤਾ ਕਿ ਹੁਣ ਦਿੱਲੀ ਵਿੱਚ ਮਜ਼ਦੂਰਾਂ, ਰਿਕਸ਼ਾ ਚਾਲਕਾਂ ਦੇ ਬੱਚੇ ਅਤੇ ਜੱਜਾਂ ਅਤੇ ਅਫਸਰਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਇਕੱਠੇ ਪੜ੍ਹ ਰਹੇ ਹਨ।

ਜਦੋਂ ਕਿ ਪੰਜਾਬ ਵਿੱਚ ਅਸੀਂ ਡੇਢ ਸਾਲ ਵਿੱਚ 700 ਦੇ ਕਰੀਬ ਮੁਹੱਲਾ ਕਲੀਨਿਕ ਬਣਾਏ ਹਨ, ਜਿਨ੍ਹਾਂ ਵਿੱਚ ਹੁਣ ਤੱਕ 60 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।  ਅਸੀਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਟ ਮੁਫਤ ਬਿਜਲੀ ਦੇ ਰਹੇ ਹਾਂ।  ਪਿਛਲੇ ਡੇਢ ਸਾਲ ਵਿੱਚ ਅਸੀਂ 37,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।  ਕੱਲ੍ਹ ਮੁੜ 596 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਉਥੇ ਹੀ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜੀ  ਕੀਤੀ ਹੈ।  ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਵੀ ਚੰਗਾ ਨਹੀਂ ਕੀਤਾ।  ਉਨ੍ਹਾਂ ਦੇ 15 ਲੱਖ ਰੁਪਏ ਦੇ ਵਾਅਦੇ ਮਹਿਜ਼ ਜੁਮਲੇ ਸਾਬਤ ਹੋਏ। 2 ਕਰੋੜ ਨੌਕਰੀਆਂ ਦੀ ਗੱਲ ਵੀ ਜੁਮਲਾ ਹੀ ਨਿਕਲੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live