Radio Spice
India News

ਰੈਪਰ ਰਫਤਾਰ ਨੇ ਆਪਣੇ ਨਵੇਂ ਗਾਣੇ 'ਚ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਗਾਣੇ ਦੀ ਵੀਡੀਓ ਕਲਿੱਪ ਹੋ ਰਹੀ ਵਾਇਰਲ

By 111459pwpadmin•

ਸਿੱਧੂ ਮੂਸੇਵਾਲਾ ਅੱਜ ਭਾਵੇਂ ਦੁਨੀਆ 'ਚ ਨਹੀਂ ਰਿਹਾ, ਪਰ ਉਹ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਆਪਣੇ ਗੀਤਾਂ ਤੇ ਪੁਰਾਣੀਆਂ ਯਾਦਾਂ ਰਾਹੀਂ ਅੱਜ ਵੀ ਜ਼ਿੰਦਾ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਸ਼ਾਇਦ ਹੀ ਕੋਈ ਅਜਿਹਾ ਕਲਾਕਾਰ ਹੋਵੇਗਾ, ਜਿਸ ਨੇ ਮੂਸੇਵਾਲਾ ਨੂੰ ਸ਼ਰਧਾਂਜਲੀ ਨਾ ਦਿੱਤੀ ਹੋਵੇ। ਇਨ੍ਹਾਂ ਨਾਮਾਂ ਵਿੱਚੋਂ ਇੱਕ ਨਾਮ ਗਾਇਕ ਤੇ ਰੈਪਰ ਰਫਤਾਰ ਦਾ ਵੀ ਹੈ। ਰੈਪਰ

ਰੈਪਰ ਰਫਤਾਰ ਨੇ ਆਪਣੇ ਨਵੇਂ ਗਾਣੇ 'ਚ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਗਾਣੇ ਦੀ ਵੀਡੀਓ ਕਲਿੱਪ ਹੋ ਰਹੀ ਵਾਇਰਲ

ਸਿੱਧੂ ਮੂਸੇਵਾਲਾ ਅੱਜ ਭਾਵੇਂ ਦੁਨੀਆ 'ਚ ਨਹੀਂ ਰਿਹਾ, ਪਰ ਉਹ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਆਪਣੇ ਗੀਤਾਂ ਤੇ ਪੁਰਾਣੀਆਂ ਯਾਦਾਂ ਰਾਹੀਂ ਅੱਜ ਵੀ ਜ਼ਿੰਦਾ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਸ਼ਾਇਦ ਹੀ ਕੋਈ ਅਜਿਹਾ ਕਲਾਕਾਰ ਹੋਵੇਗਾ, ਜਿਸ ਨੇ ਮੂਸੇਵਾਲਾ ਨੂੰ ਸ਼ਰਧਾਂਜਲੀ ਨਾ ਦਿੱਤੀ ਹੋਵੇ। ਇਨ੍ਹਾਂ ਨਾਮਾਂ ਵਿੱਚੋਂ ਇੱਕ ਨਾਮ ਗਾਇਕ ਤੇ ਰੈਪਰ ਰਫਤਾਰ ਦਾ ਵੀ ਹੈ। 

ਰੈਪਰ ਰਫਤਾਰ ਨੇ ਆਪਣੇ ਨਵੇਂ ਵੀਡੀਓ ਗਾਣੇ 'ਚ ਸਿੱਧੂ ਮੂਸੇਵਾਲਾ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ ਹੈ। ਉਹ ਵੀਡੀਓ 'ਚ ਖੁਦ ਨਜ਼ਰ ਆ ਰਿਹਾ ਹੈ ਅਤੇ ਉਸ ਦੇ ਪਿੱਛੇ ਇੰਟਰਨੈਸ਼ਨਲ ਰੈਪ ਟੂਪਾਕ ਸ਼ਕੂਰ ਵੀ ਨਜ਼ਰ ਆ ਰਿਹਾ ਹੈ। ਇਸ ਗਾਣੇ ਦੀ ਇਹ ਛੋਟੀ ਜਿਹੀ 36 ਸਕਿੰਟਾਂ ਦੀ ਵੀਡੀਓ ਕਲਿੱਪ ਕਾਫੀ ਵਾਇਰਲ ਹੋ ਰਹੀ ਹੈ। ਫੈਨਜ਼ ਮੂਸੇਵਾਲਾ ਨੂੰ ਰਫਤਾਰ ਦੇ ਗਾਣੇ 'ਚ ਦੇਖ ਕੇ ਖੁਸ਼ ਵੀ ਹੋ ਰਹੇ ਹਨ ਅਤੇ ਭਾਵੁਕ ਵੀ। 

https://x.com/Punjabihitzz/status/1722848735275741420?s=20

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ ਡੇਢ ਸਾਲ ਦੇ ਕਰੀਬ ਹੋ ਚੁੱਕਿਆ ਹੈ, ਪਰ ਪਰਿਵਾਰ ਹਾਲੇ ਤੱਕ ਇਨਸਾਫ ਮਿਲਣ ਦੀ ਉਡੀਕ ਕਰ ਰਿਹਾ ਹੈ। ਇਸ ਦਰਮਿਆਨ ਮੂਸੇਵਾਲਾ ਦੇ ਮਾਪਿਆਂ ਨੇ ਉਸ ਨੂੰ ਉਸ ਦੇ ਫੈਨਜ਼ ਦੇ ਦਰਮਿਆਨ ਜ਼ਿੰਦਾ ਰੱਖਿਆ ਹੋਇਆ ਹੈ। ਥੋੜੇ ਥੋੜੇ ਸਮੇਂ ਬਾਅਦ ਮਰਹੂਮ ਗਾਇਕ ਤੇ ਰੈਪਰ ਦੇ ਗਾਣੇ ਰਿਲੀਜ਼ ਹੁੰਦੇ ਰਹਿੰਦੇ ਹਨ। ਹਾਲ ਹੀ 'ਚ ਮੂਸੇਵਾਲਾ ਦੇ ਨਵੇਂ ਗਾਣੇ ਦਾ ਵੀ ਐਲਾਨ ਹੋਇਆ ਹੈ। ਦੱਸ ਦਈਏ ਕਿ 'ਵਾਚ ਆਊਟ' ਗਾਣਾ ਦੀਵਾਲੀ ਦੇ ਮੌਕੇ ਯਾਨਿ 12 ਨਵੰਬਰ ਨੂੰ ਰਿਲੀਜ਼ ਹੋਣਾ ਹੈ।

https://youtu.be/w6mUB5j2MpQ?si=rTQq6c2ffvcUp9-s

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live