Radio Spice
India News

ਚੰਡੀਗੜ੍ਹ 'ਚ ਦੋਪਹੀਆ ਵਾਹਨਾਂ ਨੂੰ ਲੈ ਕੇ ਯੂਟੀ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ

By 111459pwpadmin•

ਦੀਵਾਲ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਸਿਟੀ ਲਈ ਲਏ ਗਏ ਫੈਸਲੇ ਨੂੰ ਲਾਗੂ ਕਰ ਦਿੱਤਾ ਹੈ। ਹੁਣ ਇਸ ਫੈਸਲੇ ਅਣੁਸਾਰ 1 ਦਸੰਬਰ ਤੋਂ ਸ਼ਹਿਰ ਦੀਆਂ ਸਾਰੀਆਂ ਪਾਰਕਿੰਗਾਂ ਵਿੱਚ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫ਼ਤ ਕਰ ਦਿੱਤੀ ਗਈ ਹੈ। ਹੁਣ ਤੱਕ ਲੋਕਾਂ ਨੂੰ ਇਸ ਲਈ 7 ਰੁਪਏ ਦੇਣੇ ਪੈਂਦੇ ਸਨ। ਹਲਾਂਕਿ ਕਾਰਾਂ

ਦੀਵਾਲ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਸਿਟੀ ਲਈ ਲਏ ਗਏ ਫੈਸਲੇ ਨੂੰ ਲਾਗੂ ਕਰ ਦਿੱਤਾ ਹੈ। ਹੁਣ ਇਸ ਫੈਸਲੇ ਅਣੁਸਾਰ  1 ਦਸੰਬਰ ਤੋਂ ਸ਼ਹਿਰ ਦੀਆਂ ਸਾਰੀਆਂ ਪਾਰਕਿੰਗਾਂ ਵਿੱਚ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫ਼ਤ ਕਰ ਦਿੱਤੀ ਗਈ ਹੈ। ਹੁਣ ਤੱਕ ਲੋਕਾਂ ਨੂੰ ਇਸ ਲਈ 7 ਰੁਪਏ ਦੇਣੇ ਪੈਂਦੇ ਸਨ। ਹਲਾਂਕਿ ਕਾਰਾਂ ਦੇ 14 ਰੁਪਏ ਪਾਰਕਿੰਗ ਫੀਸ ਵਜੋਂ ਵਸੂਲੇ ਜਾਂਦੇ ਹਨ। ਪਰ ਚਾਰ ਪਹੀਆ 'ਤੇ ਕੋਈ ਛੋਟ ਨਹੀਂ ਹੈ। 

ਨਿਗਮ ਦੀ ਮੀਟਿੰਗ ਵਿੱਚ ਸਮਾਰਟ ਪਾਰਕਿੰਗ ਨੀਤੀ ਤਹਿਤ ਚੰਡੀਗੜ੍ਹ ਵਿੱਚ ਦੋਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਵਾਹਨਾਂ ਦੀ ਪਾਰਕਿੰਗ ਮੁਫ਼ਤ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ ਪਰ ਇਸ ਵਿੱਚ ਹਾਲੇ ਵੀ ਕਈ ਅੜਿੱਕੇ ਆ ਸਕਦੇ ਹਨ। ਕਿਉਂਕਿ ਨਗਰ ਨਿਗਮ ਦੇ ਕਿਸੇ ਵੀ ਫੈਸਲੇ ਲਈ ਸਕੱਤਰ, ਲੋਕਲ ਬਾਡੀ ਦੀ ਪ੍ਰਵਾਨਗੀ ਦੀ ਲੋੜ ਹੁੰਦੀ ਹੈ। ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਚੰਡੀਗੜ੍ਹ ਦੀ ਸਮਾਰਟ ਪਾਰਕਿੰਗ ਨੀਤੀ 'ਤੇ ਇਤਰਾਜ਼ ਪ੍ਰਗਟਾ ਚੁੱਕੇ ਹਨ।

ਨਗਰ ਨਿਗਮ ਵੱਲੋਂ ਪਾਸ ਕੀਤੀ ਸਮਾਰਟ ਪਾਰਕਿੰਗ ਨੀਤੀ ਤਹਿਤ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਤੋਂ ਬਾਹਰੋਂ ਆਉਣ ਵਾਲੇ ਵਾਹਨਾਂ ਤੋਂ ਪਾਰਕਿੰਗ ਫੀਸ ਦੁੱਗਣੀ ਵਸੂਲੀ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਸਲਾਹਕਾਰ ਕੌਂਸਲ ਦੀ ਮੀਟਿੰਗ ਵਿੱਚ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇਸ ਤਜਵੀਜ਼ ਨੂੰ ਵਾਪਸ ਲੈਣ ਦੀਆਂ ਹਦਾਇਤਾਂ ਦਿੱਤੀਆਂ ਸਨ ਪਰ ਅਜੇ ਤੱਕ ਇਸ ਸਬੰਧੀ ਕੋਈ ਤਜਵੀਜ਼ ਨਗਰ ਨਿਗਮ ਵਿੱਚ ਨਹੀਂ ਲਿਆਂਦੀ ਗਈ। ਇਸ ਲਈ ਦੁੱਗਣੀ ਫੀਸ ਵਸੂਲਣ ਦਾ ਫੈਸਲਾ ਅਜੇ ਵਾਪਸ ਨਹੀਂ ਲਿਆ ਗਿਆ ਹੈ।

ਨਗਰ ਨਿਗਮ ਸਮਾਰਟ ਪਾਰਕਿੰਗ ਪ੍ਰਾਜੈਕਟ 'ਤੇ ਕੰਮ ਕਰ ਰਿਹਾ ਹੈ। ਇਸ ਤਹਿਤ ਪਾਰਕਿੰਗ  ਦੇ ਐਂਟਰੀ ਅਤੇ ਐਗਜ਼ਿਟ 'ਤੇ ਆਟੋਮੈਟਿਕ ਬੂਮ ਬੈਰੀਅਰ ਲਗਾਏ ਜਾਣਗੇ। ਇਹ ਬੂਮ ਬੈਰੀਅਰ ਲਗਭਗ 89 ਪਾਰਕਿੰਗ ਸਥਾਨਾਂ 'ਤੇ ਫਾਸਟੈਗ ਨੂੰ ਸਕੈਨ ਕਰਨ ਤੋਂ ਬਾਅਦ ਆਪਣੇ ਆਪ ਖੁੱਲ੍ਹ ਜਾਣਗੇ। ਇਸ ਦੇ ਲਈ ਨਗਰ ਨਿਗਮ ਵੱਲੋਂ ਇਸ ਮਹੀਨੇ 'ਚ ਟੈਂਡਰ ਜਾਰੀ ਕੀਤਾ ਜਾਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live