ਕੇਂਦਰ ਸਰਕਾਰ ਵੱਲੋਂ ਸਾਬਕਾ ਫੌਜੀਆਂ ਲਈ ਇੱਕ ਰੈਂਕ ਇੱਕ ਪੈਨਸ਼ਨ ਦੀ ਮੰਗ ਨੂੰ ਲਾਗੂ ਨਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸਾਬਕਾ ਫੌਜੀਆਂ ਨੇ ਸੈਂਕੜਿਆਂ ਦੀ ਗਿੱਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਰੇਲਵੇ ਸਟੇਸ਼ਨ ਉਤੇ ਰੇਲਵੇ ਟ੍ਰੈਕ 'ਤੇ ਪੱਕਾ ਮੋਰਚਾ ਲਗਾ ਦਿੱਤਾ ਹੈ। ਜਿਸ ਨਾਲ ਦਿੱਲੀ, ਜੰਮੂ, ਅੰਮ੍ਰਿਤਸਰ ਤੱਕ ਜਾਣ ਵਾਲੀਆਂ ਰੇਲ ਗੱਡੀਆਂ ਦੀ ਆਵਾਜਾਈ ਠੱਪ ਹੋ ਕੇ ਰਹਿ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਫੌਜੀਆਂ ਵੱਲੋਂ ਆਪਣੀ ਇੱਕ ਰੈਂਕ ਇੱਕ ਪੈਨਸ਼ਨ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਦਿੱਲੀ ਵਿਖੇ ਕੇਂਦਰ ਸਰਕਾਰ ਖਿਲਾਫ਼ ਰੋਸ ਧਰਨਾ ਦੇਣ ਲਈ ਜਾਣਾ ਸੀ ਤਾਂ ਰਸਤੇ ਵਿੱਚ ਹਰਿਆਣਾ ਸਰਕਾਰ ਵੱਲੋਂ ਸਾਬਕਾ ਫੌਜੀਆਂ ਨੂੰ ਹਰਿਆਣਾ ਵਿਖੇ ਬੈਰੀਕੇਟ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਿਸਦੇ ਚਲਦਿਆਂ ਸਾਬਕਾ ਫੌਜੀਆਂ ਨੇ ਰੋਸ ਵੱਜੋਂ ਸੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟ੍ਰੈਕ 'ਤੇ ਧਰਨਾ ਜਾਰੀ ਕਰਦਿਆਂ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਅੱਜ ਤੜਕੇ ਸੰਭੂ ਰੇਲਵੇ ਸਟੇਸ਼ਨ ਉਤੇ 250 ਦੇ ਕਰੀਬ ਸਾਬਕਾ ਫੌਜੀ ਧਰਨੇ 'ਤੇ ਬੈਠ ਗਏ ਸਨ ਪਰ ਦਿਨ ਚੜਦੇ ਹੀ ਹੋਰਨਾਂ ਸ਼ਹਿਰਾਂ ਤੋਂ ਸਾਬਕਾ ਫੌਜੀਆਂ ਅਤੇ ਜੀਓਜ਼ੀ ਦੀ ਵੱਡੀ ਗਿਣਤੀ ਨਾਲ ਸੰਭੂ ਰੇਲਵੇ ਸਟੇਸ਼ਨ ਉਤੇ ਗਿਣਤੀ ਹਜ਼ਾਰਾਂ ਵਿੱਚ ਪਹੁੰਚਦੀ ਨਜ਼ਰ ਆ ਰਹੀ ਹੈ। ਸੰਭੂ ਰੇਲਵੇ ਸਟੇਸ਼ਨ ਉਤੇ ਮਿਲਟਰੀ ਫੋਰਸ ਦੇ ਨਾਲ ਨਾਲ ਰੇਲਵੇ ਪੁਲਿਸ ਪਾਰਟੀ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਕਰ ਦਿੱਤੀ ਗਈ ਹੈ। ਸਾਬਕਾ ਫੌਜੀ ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀ ਮੰਗਾਂ ਨਹੀ ਮੰਨਦੀ ਉਦੋਂ ਤੱਕ ਰੇਲਵੇ ਟ੍ਰੈਕ ਉਤੇ ਰੋਸ ਧਰਨਾ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰੇਲਵੇ ਟ੍ਰੈਕ ਉਤੇ ਜਲੰਧਰ ਅਤੇ ਅੰਮ੍ਰਿਤਸਰ ਨੇੜੇ ਗੰਨੇ ਦਾ ਭਾਅ ਵਧਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਹੋਇਆ ਸੀ ਤੇ ਉਹ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਖਤਮ ਹੋ ਗਿਆ ਹੈ ਪਰ ਹੁਣ ਸਾਬਕਾ ਫੌਜੀਆਂ ਵੱਲੋਂ ਸੰਭੂ ਰੇਲਵੇ ਟ੍ਰੈਕ ਉਤੇ ਰੋਸ ਧਰਨਾ ਦਿੱਤੇ ਜਾਣ ਦੇ ਨਾਲ ਦਿੱਲੀ ਤੋਂ ਪੰਜਾਬ ਵੱਲ ਆਉਣ ਵਾਲੀਆਂ ਅਤੇ ਜੰਮੂ, ਅੰਮ੍ਰਿਤਸਰ ਵੱਲ ਜਾਣ ਵਾਲੀਆਂ ਰੇਲ ਗੱਡੀਆਂ ਦੀਆਂ ਬਰੇਕਾਂ ਲੱਗ ਗਈਆਂ ਹਨ।
ਪਟਿਆਲਾ 'ਚ ਰੇਲਵੇ ਟ੍ਰੈਕ 'ਤੇ ਸਾਬਕਾ ਫੌਜੀਆਂ ਨੇ ਲਾਇਆ ਧਰਨਾ, ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਕਰ ਰਹੇ ਹਨ ਪ੍ਰਦਰਸ਼ਨ
ਕੇਂਦਰ ਸਰਕਾਰ ਵੱਲੋਂ ਸਾਬਕਾ ਫੌਜੀਆਂ ਲਈ ਇੱਕ ਰੈਂਕ ਇੱਕ ਪੈਨਸ਼ਨ ਦੀ ਮੰਗ ਨੂੰ ਲਾਗੂ ਨਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸਾਬਕਾ ਫੌਜੀਆਂ ਨੇ ਸੈਂਕੜਿਆਂ ਦੀ ਗਿੱਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਰੇਲਵੇ ਸਟੇਸ਼ਨ ਉਤੇ ਰੇਲਵੇ ਟ੍ਰੈਕ 'ਤੇ ਪੱਕਾ ਮੋਰਚਾ ਲਗਾ ਦਿੱਤਾ ਹੈ। ਜਿਸ ਨਾਲ ਦਿੱਲੀ, ਜੰਮੂ, ਅੰਮ੍ਰਿਤਸਰ ਤੱਕ ਜਾਣ ਵਾਲੀਆਂ ਰੇਲ ਗੱਡੀਆਂ ਦੀ ਆਵਾਜ
More India News
ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ
ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ
22 Nov 2024
ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ
ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ
24 Jul 2024
ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..
ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼
19 Jul 2024
ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ
ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ
8 Jul 2024
