Radio Spice
India News

ਫੌਜ ਦੀ ਭਰਤੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਸ਼ੁਰੂ ਕੀਤਾ ਮੁਫ਼ਤ ਟ੍ਰੇਨਿੰਗ ਕੈਂਪ, ਨੌਜਵਾਨ ਇੰਝ ਕਰਨ ਅਪਲਾਈ

By 111459pwpadmin•

ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਲੜਕਿਆਂ ਲਈ 67,364 ਪੋਸਟਾਂ ( ਬੀ.ਐਸ.ਐਫ਼.-24806, ਸੀ.ਆਈ.ਐਸ.ਐਫ਼-7877, ਸੀ.ਆਰੀ.ਪੀ.ਐਫ਼.-22196, ਐਸ.ਐਸ.ਬੀ.-4839, ਆਈ.ਟੀ.ਬੀ.ਪੀ. -2564, ਏ.ਆਰ. -4624, ਐਸ.ਐਸ.ਐਫ਼.-4

ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਲੜਕਿਆਂ ਲਈ 67,364 ਪੋਸਟਾਂ ( ਬੀ.ਐਸ.ਐਫ਼.-24806, ਸੀ.ਆਈ.ਐਸ.ਐਫ਼-7877, ਸੀ.ਆਰੀ.ਪੀ.ਐਫ਼.-22196, ਐਸ.ਐਸ.ਬੀ.-4839, ਆਈ.ਟੀ.ਬੀ.ਪੀ. -2564, ਏ.ਆਰ. -4624, ਐਸ.ਐਸ.ਐਫ਼.-458 ਅਤੇ ਐਨ.ਆਈ.ਏ.-225 ) ਕੱਢੀਆਂ ਹਨ ।  ਜਿਨ੍ਹਾਂ ਦੀ ਆਨ ਲਾਈਨ ਰਿਜਟਰੇਸ਼ਨ ਵੈਬਸਾਈਟ (https://ssc.nic.in)  ਤੇ  ਮਿਤੀ :  24 ਨਵੰਬਰ 2023 ਤੋਂ 28 ਦਸੰਬਰ 2023 ਤੱਕ ਹੋ ਸਕਦੀ ਹੈ।ਇਨ੍ਹਾਂ ਪੋਸਟਾਂ ਲਈ ਫਿ਼ਜੀਕਲ੍ਹ ਟੈਸਟ ਤੋਂ ਪਹਿਲਾਂ ਲਿਖਤੀ ਪੇਪਰ ਕੰਪਿਊਟਰ ਬੇਸਡ ਫਰਵਰੀ 2024 ਵਿੱਚ ਹੋਣਾ ਹੈ ।

ਇਨ੍ਹਾਂ ਪੋਸਟਾਂ ਲਈ ਅਪਲਾਈ ਕਰਨ ਲਈ ਯੁਵਕ ਸ਼ਰਤਾਂ ਪੂਰੀਆਂ ਕਰਦਾ ਹੋਵੇ ਜਿਵੇ ਕਿ ਪੜ੍ਹਾਈ 10ਵੀ, 12ਵੀ ਜਾਂ ਡਿਗਰੀ ਕੀਤੀ ਹੋਵੇ।ਉਮਰ ਜਨਰਲ ਕੈਟਾਗਿਰੀ ਲਈ 18 ਤੋਂ 23 ਸਾਲ,  ਓ.ਬੀ.ਸੀ. ਕੈਟਾਗਿਰੀ ਲਈ 18 ਤੋਂ 26 ਸਾਲ, ਐਸ.ਸੀ./ਐਸ.ਟੀ. ਲਈ 18 ਤੋਂ 28 ਸਾਲ, ਕੱਦ ਜਨਰਲ, ਓ.ਬੀ.ਸੀ.,ਐਸ.ਸੀ. ਲਈ 170 ਸੈਂਟੀਮੀਟਰ,   ਐਸ.ਟੀ. ਲਈ 162.5 ਸੈਂਟੀਮੀਟਰ, ਦੌੜ 05 ਕਿਲੋਮੀਟਰ ਨੂੰ 24 ਮਿੰਟਾਂ ਵਿੱਚ।ਲਿਖਤੀ ਪੇਪਰ  ਜਨਰਲ ਇੰਟੈਲੀਜੈਂਸੀ ਰੀਜਨਿੰਗ 40 ਨੰਬਰਾਂ ਦਾ, ਜਨਰਲ ਨੌਲੇਜ਼ ਅਤੇ ਜਨਰਲ ਅਵੇਰਨੈਂਸ 40 ਨੰਬਰਾਂ ਦਾ,    ਐਲਮੈਟਰੀ ਮੈਥੇਮੈਟਿਕਸ 40 ਨੰਬਰਾਂ ਦਾ, ਇੰਗਲਿਸ਼ 40 ਨੰਬਰਾਂ ਦਾ ਹੋਵੇਗਾ।                            


ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਾਜਿਲਕਾ ,ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕਾਂ ਦੀ ਜਿਨ੍ਹਾਂ ਨੇ ਉਪਰੋਕਤ ਪੋਸਟਾਂ ਲਈ ਵੈਬਸਾਈਟ (https://ssc.nic.in)  ਤੇ ਆਨ ਲਾਈਨ ਅਪਲਾਈ ਕੀਤਾ ਹੋਇਆ ਹੈ ਦੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ । ਜ਼ੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ। 

ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 9 ਵਜ੍ਹੇ ਤੋਂ 11:30 ਵਜ੍ਹੇ ਤੱਕ  ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ। ਯੁਵਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਂ  ਦਸਤਾਵੇਜ਼ ਜਿਵੇ ਕਿ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ , ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ  ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।ਵਧੇਰੇ ਜਾਣਕਾਰੀ ਲਈ 83601-63527 ਅਤੇ 78891-75575   ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live