Radio Spice
India News

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ‘ਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ

By 111459pwpadmin•

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਕਿਹਾ ਇਤਿਹਾਸਕ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ

ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ

ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਕਿਹਾ ਇਤਿਹਾਸਕ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ 178 ਅਸਾਮੀਆਂ ਜਨਰਲ ਕੈਟਗਰੀ ਲਈ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿੰਨ੍ਹਾ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਤਰਫੋਂ ਨਵਾਂ ਸ਼ਹਿਰ ਦੇ ਵਿਧਾਇਕ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਮੈਂ ਸਲਾਮ ਕਰਦੇ ਹਨ ਜਿੰਨ੍ਹਾਂ ਦੀ ਅਗਵਾਈ ਹੇਠ ਇਹ ਅਸਾਮੀਆਂ ਕੁਝ ਦੇਰ ਪਹਿਲਾਂ ਵੀ ਕੱਢੀਆਂ ਗਈਆਂ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰਿਟ ਪਟੀਸ਼ਨ ਦਾਖਿਲ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਸਾਰੀਆਂ ਅਸਾਮੀਆਂ ਦੀ ਭਰਤੀ ਲਈ 23 ਨਵੰਬਰ 2023 ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕੁੱਲ 58 ਅਸਾਮੀਆਂ ਵਿੱਚ 12 ਐਡੀਸ਼ਨਲ ਐਡਵੇਕੇਟ ਜਨਰਲ, 5 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 16 ਡਿਪਟੀ ਐਡਵੋਕੇਟ ਜਨਰਲ, 23 ਅਸਿਸਟੈਂਟ ਐਡਵੋਕੇਟ ਜਨਰਲ ਅਤੇ 2 ਐਡਵੋਕੇਟ ਆਨ ਰਿਕਾਰਡ ਦੀਆਂ ਅਸਾਮੀਆਂ ਸ਼ਾਮਿਲ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਈ ਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਰਾਜ ਕੀਤਾ ਪਰ ਸੂਬੇ ਵਿੱਚ 34 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਕੀਲਾਂ ਲਈ ਰਾਖਵਾਂਕਰਨ ਨਹੀਂ ਕੀਤਾ। ਉਨ੍ਹਾਂ ਕਿਹਾ, “ਜਦੋਂ ਮੈਂ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਇਆ ਸੀ ਤਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਪਹਿਲਾ ਬਿੱਲ ਐਡਵੋਕੇਟ ਜਨਰਲ ਦੀ ਅਪਾਇੰਟਮੈਂਟ ਬਾਰੇ ਲੈ ਕੇ ਆਏ ਸਨ ਅਤੇ ਮੈਂ ਪਹਿਲਾ ਪ੍ਰਸ਼ਨ ਮੈਂ ਇਸ ਮੁਕੱਦਸ ਹਾਊਸ ਵਿੱਚ ਇਨ੍ਹਾਂ ਅਸਾਮੀਆਂ ਦੀ ਰਿਜਰਵੇਸ਼ ਬਾਰੇ ਚੁੱਕਿਆ ਸੀ। ਲੇਕਿਨ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜੋ ਮੈਂ ਸਮਝਦਾ ਸਦੀਆਂ ਤੋਂ ਦਲਿਤਾਂ ਦੇ ਨਾਂਅ ‘ਤੇ ਵੋਟਾਂ ਲੈ ਕੇ ਧੋਖਾ ਕਰਦੀ ਰਹੀ ਹੈ।“

ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਪਹਿਲ ਵਾਰ ਪੰਜਾਬ ਦੇ ਉਨ੍ਹਾਂ ਗਰੀਬ ਲੋਕਾਂ ਦੇ ਬੱਚਿਆਂ ਨੂੰ, ਜਿਹੜੇ ਦਿਹਾੜੀ ਕਰਕੇ ਤੇ ਬੜੀ ਮਿਹਨਤ ਮੁਸ਼ੱਕਤ ਕਰਕੇ ਆਪਣੇ ਬੱਚਿਆਂ ਨੂੰ ਵਕੀਲ ਬਣਾਉਂਦੇ ਹਨ ਆਪਣੇ ਬੱਚਿਆਂ ਨੂੰ ਹਾਇਰ ਐਜੂਕੇਸ਼ਨ ਦਿਵਾਉਂਦੇ ਹਨ, ਲਈ ਰਾਖਵਾਂਕਰਨ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਦੇ ਅੰਦਰ-ਅੰਦਰ ਇਹ ਪੋਸਟਾਂ ਭਰ ਲਈਆਂ ਜਾਣਗੀਆਂ ਅਤੇ ਇਹ ਐਡਵੋਕੇਟ ਹਾਈਕੋਰਟ ਵਿੱਚ ਆਪਣੀ ਡਿਊਟੀ ਨਿਭਾਉਣਗੇ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦਲਿਤ ਭਾਈਚਾਰੇ ਲਈ ਅੱਜ ਇਤਿਹਾਸਕ ਦਿਨ ਹੈ ਅਤੇ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਉਥੇ ਹੀ ਇਹ ਧਿਆਨ ਦਿਵਾਊ ਮਤਾ ਲਿਆਉਣ ਲਈ ਮੈਂਬਰ ਸਾਹਿਬ ਦਾ ਵੀ ਧੰਨਵਾਦ ਕਰਨਾ ਚਾਹੁੰਦੇ ਹਨ

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live