Radio Spice
India News

ਗੰਨਾ ਕਾਸ਼ਤਕਾਰਾਂ ਨੇ ਨਹੀਂ ਕਬੂਲਿਆ CM ਮਾਨ ਦਾ 11 ਰੁਪਏ ਸ਼ਗਨ, ਮੁੜ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ

By 111459pwpadmin•

ਗੰਨਾ ਉਤਪਾਦਕਾਂ ਨੇ ਗੰਨੇ ਦੇ ਖਰੀਦ ਮੁੱਲ 'ਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਸ਼ਗਨ ਦੇ ਫੈਸਲੇ ਨੂੰ ਸਵੀਕਾਰ ਨਹੀਂ ਕੀਤਾ ਤੇ ਮੁੜ ਹਾਈਵੇਅ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸਣ ਯੋਗ ਹੈ ਕਿ ਮੁਕੇਰੀਆਂ ਸਮੇਤ ਕਈ ਥਾਵਾਂ 'ਤੇ ਨਾਰਾਜ਼ ਕਿਸਾਨ ਸੜਕਾਂ 'ਤੇ ਉਤਰ ਆਏ ਹਨ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਤੇ ਦੋਆਬ

ਗੰਨਾ ਉਤਪਾਦਕਾਂ ਨੇ ਗੰਨੇ ਦੇ ਖਰੀਦ ਮੁੱਲ 'ਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਸ਼ਗਨ ਦੇ ਫੈਸਲੇ ਨੂੰ ਸਵੀਕਾਰ ਨਹੀਂ ਕੀਤਾ ਤੇ ਮੁੜ ਹਾਈਵੇਅ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸਣ ਯੋਗ ਹੈ ਕਿ ਮੁਕੇਰੀਆਂ ਸਮੇਤ ਕਈ ਥਾਵਾਂ 'ਤੇ ਨਾਰਾਜ਼ ਕਿਸਾਨ ਸੜਕਾਂ 'ਤੇ ਉਤਰ ਆਏ ਹਨ।

ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਚੌਹਾਨ ਨੇ ਕਿਹਾ ਕਿ ਗੰਨੇ ਦੀ ਕੀਮਤ 'ਚ ਵਾਧੇ ਸਬੰਧੀ ਸਿਰਫ਼ ਐਕਸ 'ਤੇ ਜਾਣਕਾਰੀ ਦਿੱਤੀ ਗਈ ਹੈ ਤੇ ਇਸ ਬਾਰੇ ਕੋਈ ਨੋਟੀਫਿਕੇਸ਼ਨ ਵੀ ਨਹੀਂ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸ਼ਨਿਚਰਵਾਰ ਨੂੰ ਗੰਨੇ ਦਾ ਸਮਰਥਨ ਮੁੱਲ 400 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ ਤੇ ਖੰਡ ਮਿੱਲਾਂ ਨੂੰ ਤੁਰੰਤ ਚਾਲੂ ਕਰਨਾ ਚਾਹੀਦਾ ਹੈ। ਗੰਨਾ ਕਾਸ਼ਤਕਾਰਾਂ ਨੇ ਰੇਲਵੇ ਲਾਈਨਾਂ ’ਤੇ ਬੈਠੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸਾਂ ਦੀ ਸਖ਼ਤ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜਿਸ ਦਿਨ ਇਨ੍ਹਾਂ ਕੇਸਾਂ ਦੇ ਆਧਾਰ ’ਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਤਾਂ ਫਿਰ ਉਸ ਦਾ ਜਵਾਬ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਮੁੱਖ ਮੰਤਰੀ ਤੋਂ ਗੰਨੇ ਦੀ ਕੀਮਤ 'ਚ 70 ਰੁਪਏ ਦੇ ਵਾਧੇ ਦੀ ਮੰਗ ਕੀਤੀ ਸੀ ਪਰ ਉਨ੍ਹਾਂ 11 ਰੁਪਏ ਵਧਾ ਕੇ ਇਸ ਨੂੰ ਸ਼ਗਨ ਦੱਸਿਆ। ਦਰਅਸਲ ਕਿਸਾਨਾਂ ਨੇ ਬੀਤੇ ਦਿਨ ਗੰਨੇ ਦਾ ਮੁੱਲ 450 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਜਲੰਧਰ ਨੈਸ਼ਨਲ ਹਾਈਵੇ 'ਤੇ ਧਰਨਾ ਤੇ ਰੇਲਾਂ ਰੋਕੀਆਂ ਸਨ ਪਰ ਸੀਐੱਮ ਵੱਲੋਂ ਕੀਮਤ ਵਧਾਉਣ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕ ਲਿਆ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live