Radio Spice
India News

ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਦਭਾਵਨਾ ਦਿਵਸ ਵਜੋਂ ਮਨਾਵਾਂਗੇ : ਗੁਰਸੇਵਕ ਸਿੰਘ ਸ਼ੇਖ

By 111459pwpadmin•

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਦਭਾਵਨਾ ਦਿਵਸ ਵਜੋਂ ਮਨਾਉਣ ਦੀ ਡਿਊਟੀ ਲਾਈ ਗਈ ਹੈ। ਇਸ ਦਿਨ ਜਿੱਥੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਦਭਾਵਨਾ ਦਿਵਸ ਵਜੋਂ ਮਨਾਉਣ ਦੀ ਡਿਊਟੀ ਲਾਈ ਗਈ ਹੈ। ਇਸ ਦਿਨ ਜਿੱਥੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਉੱਥੇ ਹੀ ਹਲਕਾ ਪੱਧਰ 'ਤੇ ਖ਼ੂਨਦਾਨ ਕੈਂਪ ਵੀ ਲਾਏ ਜਾਣਗੇ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਖਡੂਰ ਸਾਹਿਬ ਹਲਕੇ ਹੀ ਨਹੀਂ, ਬਲਕਿ ਸਮੁੱਚੇ ਜ਼ਿਲ੍ਹੇ ਵਿਚ ਸ਼ੋ੍ਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਨਿਭਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਹੁੰਦਿਆਂ ਪੰਜਾਬ ਦਾ ਜੋ ਵਿਕਾਸ ਅਤੇ ਹਰ ਵਰਗ ਲਈ ਸਹੂਲਤਾਂ ਦਿੱਤੀਆਂ ਗਈਆਂ ਸਨ, ਉਸ ਨੂੰ ਅੱਜ ਵੀ ਪੰਜਾਬ ਵਾਸੀ ਯਾਦ ਕਰਦੇ ਹਨ। ਹੁਣ ਉਨ੍ਹਾਂ ਦੇ ਜਨਮ ਦਿਨ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਦਭਾਵਨਾ ਦਿਵਸ ਦੇ ਰੂਪ ਵਿਚ ਮਨਾਉਣ ਦੇ ਨਾਲ-ਨਾਲ ਖ਼ੂਨਦਾਨ ਕੈਂਪ ਲਾਉਣ ਲਈ ਕਿਹਾ ਗਿਆ ਹੈ ਅਤੇ ਹਰ ਹਲਕੇ ਵਿਚ 300 ਯੂਨਿਟ ਖੂਨ ਵਰਕਰਾਂ ਵੱਲੋਂ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਵਰਕਰ ਤੇ ਆਗੂ ਇਸ ਦਿਨ ਨੂੰ ਪੂਰੀ ਜ਼ਿੰਮੇਵਾਰੀ ਨਾਲ ਮਨਾਉਣ ਲਈ ਉਤਸ਼ਾਹਿਤ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live