Radio Spice
India News

ਆਧਾਰ ਕਾਰਡ ਹੋਲਡਰ ਧਿਆਨ ਦੇਣ, ਡਿਜੀਟਲ ਧੋਖਾਧੜੀ ਦਾ ਤੁਸੀਂ ਵੀ ਹੋ ਸਕਦੇ ਹੋ ਸ਼ਿਕਾਰ; ਭੁੱਲ ਕੇ ਵੀ ਨਾ ਕਰੋ ਇਹ ਕੰਮ

By 111459pwpadmin•

ਹਾਲ ਹੀ ਵਿੱਚ ਸਰਕਾਰ ਨੇ ਡਿਜੀਟਲ ਧੋਖਾਧੜੀ ਨੂੰ ਲੈ ਕੇ 70 ਲੱਖ ਮੋਬਾਈਲ ਨੰਬਰਾਂ ਨੂੰ ਸਸਪੈਂਡ ਕੀਤਾ ਹੈ। ਆਧਾਰ ਯੋਗ ਭੁਗਤਾਨ ਪ੍ਰਣਾਲੀ ਨਾਲ ਜੁੜੀ ਧੋਖਾਧੜੀ ਨੂੰ ਲੈ ਕੇ ਜਨਵਰੀ 'ਚ ਮੀਟਿੰਗ ਹੋਣ ਜਾ ਰਹੀ ਹੈ। ਇਸ ਕੜੀ 'ਚ ਆਧਾਰ ਕਾਰਡ ਹੋਲਡਰ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਧਾਰ ਨਾਲ ਜੁੜੀਆਂ ਕੁਝ ਜ਼ਰੂਰੀ ਗੱਲਾਂ ਨੂੰ ਧਿਆਨ 'ਚ ਰੱਖਣ। ਧਿਆਨ ਵਿੱਚ ਰੱਖੋ ਤੁਹਾਨੂੰ ਕ

ਹਾਲ ਹੀ ਵਿੱਚ ਸਰਕਾਰ ਨੇ ਡਿਜੀਟਲ ਧੋਖਾਧੜੀ ਨੂੰ ਲੈ ਕੇ 70 ਲੱਖ ਮੋਬਾਈਲ ਨੰਬਰਾਂ ਨੂੰ ਸਸਪੈਂਡ ਕੀਤਾ ਹੈ। ਆਧਾਰ ਯੋਗ ਭੁਗਤਾਨ ਪ੍ਰਣਾਲੀ ਨਾਲ ਜੁੜੀ ਧੋਖਾਧੜੀ ਨੂੰ ਲੈ ਕੇ ਜਨਵਰੀ 'ਚ ਮੀਟਿੰਗ ਹੋਣ ਜਾ ਰਹੀ ਹੈ। ਇਸ ਕੜੀ 'ਚ ਆਧਾਰ ਕਾਰਡ ਹੋਲਡਰ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਧਾਰ ਨਾਲ ਜੁੜੀਆਂ ਕੁਝ ਜ਼ਰੂਰੀ ਗੱਲਾਂ ਨੂੰ ਧਿਆਨ 'ਚ ਰੱਖਣ।

ਧਿਆਨ ਵਿੱਚ ਰੱਖੋ ਤੁਹਾਨੂੰ ਕਿਸੇ ਵੀ UIDAI ਅਧਿਕਾਰੀ ਦੁਆਰਾ ਆਧਾਰ ਨਾਲ ਲਿੰਕ ਕੀਤੇ OTP ਲਈ ਨਹੀਂ ਕਿਹਾ ਜਾਂਦਾ ਹੈ। ਇਸ ਲਈ ਆਧਾਰ ਕਾਰਡ ਹੋਲਡਰ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣਾ OTP ਅਤੇ ਆਧਾਰ ਮੋਬਾਈਲ ਐਪ ਪਾਸਵਰਡ ਕਿਸੇ ਨਾਲ ਸਾਂਝਾ ਨਾ ਕਰਨ।

ਤੁਹਾਡਾ ਆਧਾਰ ਕਾਰਡ ਨੰਬਰ ਤੁਹਾਡੀ ਪਛਾਣ ਨਾਲ ਜੁੜਿਆ ਹੋਇਆ ਹੈ। ਗ਼ਲਤੀ ਨਾਲ ਵੀ ਆਪਣਾ ਆਧਾਰ ਕਾਰਡ ਨੰਬਰ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਾਂਝਾ ਨਾ ਕਰੋ।

ਆਧਾਰ ਕਾਰਡ ਪ੍ਰਿੰਟ ਕਰਵਾਉਣ ਦੀ ਬਜਾਏ ਡਿਜੀਟਲ ਕਾਪੀ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਜੇਕਰ ਤੁਸੀਂ ਕਿਸੇ ਸਾਈਬਰ ਕੈਫੇ ਤੋਂ ਆਧਾਰ ਕਾਰਡ ਪ੍ਰਿੰਟ ਕਰਵਾ ਰਹੇ ਹੋ ਤਾਂ ਯਕੀਨੀ ਤੌਰ 'ਤੇ ਇਸ ਦੀ ਕਾਪੀ ਨੂੰ ਡਿਲੀਟ ਕਰਵਾਓ।

ਜੇਕਰ ਤੁਸੀਂ ਆਧਾਰ ਨੂੰ ਆਨਲਾਈਨ ਅਪਡੇਟ ਕਰਨਾ ਚਾਹੁੰਦੇ ਹੋ ਤਾਂ UIDAI ਦੀ ਅਧਿਕਾਰਤ ਵੈੱਬਸਾਈਟ (https://uidai.gov.in/en/my-aadhaar/update-aadhaar.html) 'ਤੇ ਜਾਓ। ਕਿਸੇ ਹੋਰ ਵੈੱਬਸਾਈਟ 'ਤੇ ਕਿਸੇ ਵੀ ਤਰ੍ਹਾਂ ਦੀ ਸੇਵਾ ਲੈਣ ਤੋਂ ਬਚੋ।

ਆਧਾਰ ਬੇਸਡ ਟਰਾਂਜੇਕਸ਼ਨ ਨੂੰ ਨਜ਼ਰਅੰਦਾਜ਼ ਕਰਨਾ ਚਾਹੁੰਦੇ ਹੋ ਤਾਂ UIDAI ’ਚ ਆਪਣੇ ਬਾਇਓਮੈਟ੍ਰਿਕਸ ਨੂੰ ਲਾਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਆਧਾਰ ਕਾਰਡ ਦੀ ਵਰਤੋਂ ਨੂੰ ਜਾਣਨ ਲਈ ਤੁਸੀਂ ਹਿਸਟਰੀ ਨੂੰ ਟ੍ਰੈਕ ਕਰ ਸਕਦੇ ਹੋ। UIDAI ਦੀ ਆਫਿਸ਼ੀਅਲ ਵੈੱਬਸਾਈਟ ’ਤੇ ਆਪਣੀ ਯੂਨਿਕ ਆਈਡੈਂਟੀਫਿਕੇਸ਼ਨ ਕੋਡ ਦੀ ਵਰਤੋਂ ਦੀ ਪੂਰੀ ਡਿਟੇਲ ਪਾ ਸਕਦੇ ਹਨ।

ਆਧਾਰ ਕਾਰਡ ਨੂੰ ਅਡੈਂਟਿਟੀ ਪਰੂਫ ਦੀ ਤਰ੍ਹਾਂ ਜਮ੍ਹਾ ਕਰਾ ਰਹੇ ਹੋ ਤਾਂ ਇਸਦੇ ਉੱਪਰ ਆਧਾਰ ਸ਼ੇਅਰ ਕਰਨ ਦਾ ਕਾਰਨ ਜ਼ਰੂਰ ਮੈਂਸ਼ਨ ਕਰੋ। ਬੈਂਕ ਵਿੱਚ ਅਕਾਊਂਟ ਖੁੱਲ੍ਹਵਾਉਣ ਲਈ ਵੀ ਆਧਾਰ ਕਾਰਡ ਦੀ ਫੋਟੋਕਾਪੀ 'ਤੇ ਇਸ ਦਾ ਜ਼ਿਕਰ ਕਰੋ ਕਿ ਇਹ XYZ ਵਿੱਚ ਬੈਂਕ ਅਕਾਊਂਟ ਖੁੱਲ੍ਹਵਾਉਣ ਲਈ ਦੇ ਰਹੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live