Radio Spice
India News

ਦਿਵਯਾ ਸ਼ਰਮਾ ਨੇ ਰੋਸ਼ਨ ਕੀਤਾ ਪੰਜਾਬ ਦਾ ਨਾਂ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਆ

By 111459pwpadmin•

ਦਿੱਲੀ ਵਿਖੇ ਕਰਵਾਏ ਗਏ ਰਾਸ਼ਟਰ ਪੱਧਰੀ ਪ੍ਰੋਗਰਾਮ 'ਚ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਪੁਰਸਕਾਰ ਹਾਸਲ ਕਰ ਕੇ ਨਯਾ ਨੰਗਲ, ਸ਼ਿਵਾਲਿਕ ਐਵੇਨਿਯੂ ਦੀ ਦਿਵਯਾ ਸ਼ਰਮਾ ਨੇ ਨੰਗਲ ਦੇ ਨਾਲ-ਨਾਲ ਪੰਜਾਬ ਦਾ ਨਾਮ ਵੀ ਰੋਸ਼ਨ ਕਰ ਦਿੱਤਾ। ਦਿਵਯਾ ਦੀ ਇਸ ਉਪਲੱਬਧੀ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਨੌਜਵਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੋਸ਼ਲ ਮੀਡੀਆ ਤ

ਦਿੱਲੀ ਵਿਖੇ ਕਰਵਾਏ ਗਏ ਰਾਸ਼ਟਰ ਪੱਧਰੀ ਪ੍ਰੋਗਰਾਮ 'ਚ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਪੁਰਸਕਾਰ ਹਾਸਲ ਕਰ ਕੇ ਨਯਾ ਨੰਗਲ, ਸ਼ਿਵਾਲਿਕ ਐਵੇਨਿਯੂ ਦੀ ਦਿਵਯਾ ਸ਼ਰਮਾ ਨੇ ਨੰਗਲ ਦੇ ਨਾਲ-ਨਾਲ ਪੰਜਾਬ ਦਾ ਨਾਮ ਵੀ ਰੋਸ਼ਨ ਕਰ ਦਿੱਤਾ। ਦਿਵਯਾ ਦੀ ਇਸ ਉਪਲੱਬਧੀ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਨੌਜਵਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਪਾ ਕੇ ਉਸ ਨੂੰ ਵਧਾਈ ਦਿੱਤੀ।

ਜ਼ਿਕਰਯੋਗ ਹੈ ਕਿ ਦਿੱਲੀ ਵਿਖੇ ਉਨ੍ਹਾਂ ਦਿਵਿਯਾਂਗ ਵਿਅਕਤੀਆਂ ਨੂੰ ਰਾਸ਼ਟਰਪਤੀ ਵੱਲੋਂ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਨੇ ਆਪਣੇ ਹੁਨਰ ਰਾਹੀਂ ਦੁਨੀਆਂ ਵਿੱਚ ਵੱਖਰੀ ਪਹਿਚਾਣ ਬਣਾਈ ਹੈ। ਦੱਸਿਆ ਜਾ ਰਿਹਾ ਕਿ ਦਿਵਿਯਾ ਦੀ ਮਾਤਾ ਨਯਾ ਨੰਗਲ ਐਨਐੱਫਐਲ ਸਕੂਲ ਵਿੱਚ ਬਤੌਰ ਟੀਚਰ ਸੀ ਤੇ ਪਿਤਾ ਲੁਧਿਆਣਾ ਦੀ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਦੇ ਸੀ। ਦਿਵਯਾ ਦੀ ਇੱਕ ਹੋਰ ਭੈਣ ਤੇ ਭਰਾ ਹੈ।

ਉਕਤ ਲੜਕੀ ਨੇ ਛੇਵੀਂ ਜ਼ਮਾਤ ਤੱਕ ਹੀ ਸਕੂਲ ‘ਚ ਪੜ੍ਹਾਈ ਕੀਤੀ ਤੇ ਸਕੂਲ ਵਾਲਿਆਂ ਨੇ ਫਿਰ ਇਹ ਕਹਿ ਦਿੱਤਾ ਕਿ ਇਸ ਸਪੈਸ਼ਲ ਬੱਚੀ ਲਈ ਸਾਡੇ ਕੋਲ ਜ਼ਿਆਦਾ ਕਾਬਿਲ ਟੀਚਰ ਨਹੀਂ ਹੈ। ਦਿਵਯਾ ਅੱਖਾਂ ਤੋਂ ਬਹੁਤ ਘੱਟ ਵੇਖ ਸਕਦੀ ਹੈ ਪਰ ਉਕਤ ਲੜਕੀ ਦੇ ਤੇਜ ਦਿਮਾਗ ਨੇ ਅੱਜ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਮ ਰੋਸ਼ਨ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਦਿਵਯਾ ਨੇ ਸਾਰੀ ਪੜ੍ਹਾਈ ਖ਼ੁਦ ਆਪਣੇ ਤੇਜ਼ ਦਿਮਾਗ ਨਾਲ ਘਰ ‘ਚ ਬੈਠ ਕੇ ਹੀ ਕੀਤੀ ਤੇ ਅੱਜ ਉਹ ਆਈਟੀ ਸੈਕਟਰ ਵਿੱਚ ਨੌਕਰੀ ਕਰਨ ਦੇ ਨਾਲ ਨਾਲ 112 ਦੇਸ਼ਾਂ ‘ਚ ਚੱਲਣ ਵਾਲੇ ਰੇਡੀਓ ਚੈਨਲ ਤੇ ਦਿਵਿਯਾਂਗ ਲੋਕਾਂ ਨੂੰ ਮੋਟੀਵੇਟ ਵੀ ਕਰ ਰਹੀ ਹੈ। ਬਹੁਤ ਵੱਡੀਆਂ ਵੱਡੀਆਂ ਸਟੇਜਾਂ ਤੇ ਉਸ ਵੱਲੋਂ ਸਪੀਚ ਵੀ ਦਿੱਤੀ ਜਾਂਦੀ ਹੈ ਤੇ ਉਹ ਖ਼ੁਦ ਮਾਰਸ਼ਲਆਰਟ ‘ਚ ਬਲਿਊ ਬੈਲਟ ਵੀ ਹਾਸਲ ਕਰ ਚੁੱਕੀ ਹੈ। ਰਾਸ਼ਟਰੀ ਪੁਰਸਕਾਰ ਮਿਲਣ ਤੇ ਅੱਜ ਸਾਰੇ ਨੰਗਲ ਵਿੱਚ ਉਕਤ ਲੜਕੀ ਦੀ ਖ਼ੂਬ ਚਰਚਾ ਹੋ ਰਹੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live