Radio Spice
India News

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਵਿਚਾਰ-ਵਟਾਂਦਰੇ ਤੋਂ ਬਾਅਦ ਜਾਰੀ ਕੀਤੇ ਇਹ ਆਦੇਸ਼

By 111459pwpadmin•

ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿ

ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ। ਇਸ ਇਕੱਤਰਤਾ ਦੌਰਾਨ ਬਲਵੰਤ ਸਿੰਘ ਰਾਜੋਆਣਾ ਵਲੋਂ ਭੇਜੀਆਂ ਪੱਤ੍ਰਿਕਾਵਾਂ ਉੱਤੇ ਗੰਭੀਰ ਵਿਚਾਰ-ਵਟਾਂਦਰਾ ਕਰਨ ਉਪਰੰਤ ਹੇਠ ਲਿਖੇ ਅਨੁਸਾਰ ਆਦੇਸ਼ ਜਾਰੀ ਕੀਤੇ ਗਏ-

1. ਬਲਵੰਤ ਸਿੰਘ ਜੀ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਅਤੇ ਇਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਹੈ, ਜੋ ਤੁਰੰਤ ਹੀ ਆਪਣੀ ਕਾਰਵਾਈ ਆਰੰਭ ਕਰੇ। ਜਿਸ ਵਿਚ ਹੇਠ ਲਿਖੇ ਅਨੁਸਾਰ ਮੈਂਬਰ ਸ਼ਾਮਲ ਕੀਤੇ ਗਏ ਹਨ:-

ਹਰਜਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਵੀਂ ਦਿੱਲੀ।

•ਬਰਜਿੰਦਰ ਸਿੰਘ ਹਮਦਰਦ।

• ਬੀਬੀ ਕਮਲਦੀਪ ਕੌਰ ਰਾਜੋਆਣਾ।

•ਵਿਰਸਾ ਸਿੰਘ ਵਲਟੋਹਾ।

ਇਸ ਕਮੇਟੀ ਦੇ ਕੋਆਰਡੀਨੇਟਰ ਵੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਹੋਣਗੇ।

2. ਜੇਕਰ ਕੇਂਦਰ ਸਰਕਾਰ ਬਲਵੰਤ ਸਿੰਘ ਜੀ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ 31 ਦਸੰਬਰ 2023 ਤਕ ਰੱਦ ਨਹੀਂ ਕਰਦੀ ਤਾਂ ਰਾਜੋਆਣਾ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਰ-ਵਾਰ ਪੁੱਜੀਆਂ ਪੱਤ੍ਰਿਕਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਆਪਣੀ ਪਾਈ ਹੋਈ ਅਪੀਲ ’ਤੇ ਵਿਚਾਰ ਕਰੇ।

3. ਬਲਵੰਤ ਸਿੰਘ ਰਾਜੋਆਣਾ ਕੌਮ ਦੇ ਜ਼ਿੰਦਾ ਸ਼ਹੀਦ ਹਨ, ਜਿਨ੍ਹਾਂ ਨੇ ਬਹਾਦਰੀ, ਦ੍ਰਿੜਤਾ, ਸੂਰਬੀਰਤਾ ਅਤੇ ਨਿਡਰਤਾ ਨਾਲ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਬਰ-ਜ਼ੁਲਮ ਅਤੇ ਅੱਤਿਆਚਾਰ ਨੂੰ ਝੱਲਦਿਆਂ ਬਹੁਤ ਵੱਡੀ ਕੁਰਬਾਨੀ ਕੀਤੀ ਹੈ, ਕੌਮ ਨੂੰ ਇਨ੍ਹਾਂ ’ਤੇ ਮਾਣ ਹੈ।ਪੂਰੀ ਸਿੱਖ ਕੌਮ ਇਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੀ ਹੈ।ਇਨ੍ਹਾਂ ਦਾ ਜੀਵਨ ਸਿੱਖ ਕੌਮ ਲਈ ਬਹੁਤ ਕੀਮਤੀ ਹੈ ਅਤੇ ਸਿੱਖ ਕੌਮ ਦੀ ਅਮਾਨਤ ਹੈ, ਇਸ ਲਈ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਜਾਂਦਾ ਹੈ ਕਿ ਉਹ ਕਿਸੇ ਵੀ ਢੰਗ ਨਾਲ ਆਪਣੀ ਸਿਹਤ ਦਾ ਨੁਕਸਾਨ ਨਾ ਕਰਨ, ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਆਪਣੀ ਸਿਹਤ ਦਾ ਖਿਆਲ ਰੱਖਣ।

4. ਜੇਕਰ ਦਿੱਤੇ ਸਮੇਂ ਦੇ ਅੰਦਰ-ਅੰਦਰ ਕੇਂਦਰ ਸਰਕਾਰ ਸੁਹਿਰਦਤਾ ਵਾਲਾ ਫੈਸਲਾ ਨਹੀਂ ਲੈਂਦੀ ਤਾਂ ਉਸ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live