Radio Spice
India News

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ : ਅਮਨ ਅਰੋੜਾ

By 111459pwpadmin•

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ।

ਸ੍ਰੀ ਅਮਨ ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ।

ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live