Radio Spice
India News

ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ, ਜਥੇਦਾਰ ਦੀ ਅਪੀਲ 'ਤੇ ਲਿਆ ਫੈਸਲਾ

By 111459pwpadmin•

ਕੇਂਦਰੀ ਜੇਲ੍ਹ ਵਿਚ ਬੰਦ ਫਾਂਸੀ ਸਜਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਤੀਸਰੇ ਦਿਨ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ,ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪਟਿਆਲਾ ਜੇਲ੍ਹ ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲ

ਕੇਂਦਰੀ ਜੇਲ੍ਹ ਵਿਚ ਬੰਦ ਫਾਂਸੀ ਸਜਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਤੀਸਰੇ ਦਿਨ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ,ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪਟਿਆਲਾ ਜੇਲ੍ਹ ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਕਰੀਬ ਡੇਢ ਘੰਟਾ ਹੋਈ ਮੁਲਕਾਤ ਤੋਂ ਬਾਅਦ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਜੋਆਣਾ ਵਲੋਂ ਭੁੱਖ ਹੜਤਾਲ ਖਤਮ ਕਰਨ ਦੀ ਪੁਸ਼ਟੀ ਕੀਤੀ ਹੈ। ਉਹਨਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਜਲ ਤੇ ਕੜਾਹ ਪ੍ਰਸ਼ਾਦ ਲੈਂਦਿਆ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸਜ਼ਾ ਮਾਫੀ ਲਈ ਪਾਈ ਗਈ ਪਟੀਸ਼ਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਗਠਿਤ ਕੀਤੀ ਸਬ ਕਮੇਟੀ ਬਾਰੇ ਕੇਂਦਰ ਸਰਕਾਰ ਨਾਲ ਰਾਬਤਾ ਕਰਨਗੇ।

ਅੱਜ ਰਾਜੋਆਣਾ ਦੀ ਭੁੱਖ ਹੜਤਾਲ ਦਾ ਤੀਸਰਾ ਦਿਨ ਸੀ। ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਈ ਗਈ ਫਾਂਸੀ ਸਜਾ ਮਾਫੀ ਦੀ ਪਟੀਸ਼ਨ 'ਤੇ ਫੈਸਲਾ ਨਾ ਹੋਣ ਤੇ ਪਟੀਸ਼ਨ ਵਾਪਿਸ ਲੈਣ ਦੀ ਮੰਗ ਕੀਤੀ ਹੈ, ਜਿਸ ਲਿਆ 5 December ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live