Radio Spice
India News

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਰਾਜ ਸਭਾ 'ਚ ਗੂੰਜਿਆ, AAP ਦੇ ਐਮਪੀ ਨੇ ਕਿਹਾ ਦੇਸ਼ ਦਾ ਦੋਹਰਾ ਕਾਨੂੰਨ ਕਿਉਂ ?

By 111459pwpadmin•

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਦੇਸ਼ ਦੀ ਰਾਜ ਸਭਾ ਵਿੱਚ ਗੂੰਜਿਆ ਹੈ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿਚ ਬੰਦੀ ਸਿੱਖਾਂ ਦਾ ਮੁੱਦਾ ਚੁੱਕਿਆ ਤੇ ਕਿਹਾ ਕਿ ਇਸ ਮਸਲਾ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ ਇਹ ਇਕ ਗੁੰਝਲਦਾਰ ਅਤੇ ਬਹੁਪੱਖੀ ਮੁੱਦਾ ਹੈ, ਜਿਸ ਦੀਆਂ ਜੜ੍ਹਾਂ ਇਤਿਹਾਸਕ, ਰਾਜਨ

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਦੇਸ਼ ਦੀ ਰਾਜ ਸਭਾ ਵਿੱਚ ਗੂੰਜਿਆ ਹੈ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿਚ ਬੰਦੀ ਸਿੱਖਾਂ ਦਾ ਮੁੱਦਾ ਚੁੱਕਿਆ ਤੇ ਕਿਹਾ ਕਿ ਇਸ ਮਸਲਾ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ ਇਹ ਇਕ ਗੁੰਝਲਦਾਰ ਅਤੇ ਬਹੁਪੱਖੀ ਮੁੱਦਾ ਹੈ, ਜਿਸ ਦੀਆਂ ਜੜ੍ਹਾਂ ਇਤਿਹਾਸਕ, ਰਾਜਨੀਤਿਕ ਅਤੇ ਕਾਨੂੰਨੀ ਉਲਝਣਾਂ ਵਿਚ ਅੰਦਰ ਪਈਆਂ ਹਨ।

ਇਹ ਮਸਲਾ ਮੁੱਖ ਕਰਕੇ ਪੰਜਾਬ ਵਿਚ ਖਾੜਕੂਵਾਦ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨਾਲ ਜੁੜਿਆ ਹੋੲਆ ਹੈ। ਸਿੱਖ ਕੈਦੀਆਂ ਨੂੰ ਲੰਬਾ ਸਮਾਂ ਜੇਲਾਂ ਵਿਚ ਬੰਦ ਰੱਖੇ ਜਾਣ ਨਾਲ ਭਾਰਤੀ ਨਿਆਂ ਪ੍ਰਣਾਲੀ ਦੇ ਅੰਦਰ ਉਚਿਤ ਪ੍ਰਕਿਰਿਆ, ਨਿਰਪੱਖ ਸੁਣਵਾਈ ਅਤੇ ਕੈਦੀਆਂ ਨਾਲ ਕੀਤੇ ਜਾਂਦੇ ਸਲੂਕ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਰਹੀਆਂ ਹਨ।

ਸਾਹਨੀ ਨੇ ਕਿਹਾ ਕਿ ਨਿਆਂ ਵਿਚ ਦੇਰੀ ‘ਨਿਆਂ ਦੇਣ ਤੋਂ ਇਨਕਾਰ’ ਕਰਨ ਦੇ ਬਰਾਬਰ ਹੈ।

ਸਾਹਨੀ ਨੇ ਇਸ ਮੌਕੇ ਬੰਦੀ ਸਿੰਘਾਂ ਦੇ ਕੇਸ ਦੀ ਬਿਲਕਿਸ ਬਾਨੋ ਕੇਸ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕੇਸ ਨਾਲ ਤੁਲਨਾ ਕਰਦਿਆਂ ਪੁੱਛਿਆ ਕਿ ਬੰਦੀ ਸਿੰਘਾਂ ਨਾਲ ਵਿਤਕਰਾ ਕਿਉਂ ਹੈ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਮੇਂ ਤੋਂ ਪਹਿਲਾਂ ਰਿਹਾਈ ਦੇ ਅਜਿਹੇ ਕੇਸਾਂ ਦਾ ਫੈਸਲਾ ਕਰਨ ਲਈ ਰਾਸ਼ਟਰੀ ਪੱਧਰ ‘ਤੇ ਇਕੋ ਕਿਹੇ ਮਾਪਦੰਡ ਜਾਂ ਨੀਤੀ ਹੋਣੀ ਚਾਹੀਦੀ ਹੈ ਤਾਂ ਜੋ ਅਜਿਹੇ ਕੇਸਾਂ ਦਾ ਫੈਸਲਾ ਕਰਦੇ ਸਮੇਂ ਇਕਸਾਰਤਾ ਬਣੀ ਰਹੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live