Radio Spice
India News

ਪੰਜਾਬ ਦੀ ਧੀ ਅਜਨੀਤ ਨੂੰ ਕਈ ਵਿਦੇਸ਼ੀ ਭਾਸ਼ਾਵਾਂ ਦਾ ਗਿਆਨ, ਲਾਕਡਾਊਨ 'ਚ YouTube ਤੋਂ ਸਿੱਖੀ ਕੋਰੀਅਨ; 750 ਬੱਚਿਆਂ 'ਚੋਂ ਆਈ ਅੱਵਲ

By 111459pwpadmin•

Punjab News: ਗੁਰਦਾਸਪੁਰ ਦੇ ਸਰਕਾਰੀ ਕਾਲਜ ਰੋਡ 'ਤੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਕਾਲੋਨੀ ਦੀ ਰਹਿਣ ਵਾਲੀ 16 ਸਾਲਾ ਅਜਨੀਤ ਨੇ ਪੰਡਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਖੇ 15 ਅਕਤੂਬਰ ਨੂੰ ਹੋਏ ਵਿਦੇਸ਼ੀ ਭਾਸ਼ਾ ਦੇ ਟੈਸਟ 'ਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਅਜਨੀਤ ਦੇ ਪਿਤਾ ਮਨਦੀਪ ਸਿੰਘ ਤੇ ਮਾਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਾਲ 2020

Punjab News: ਗੁਰਦਾਸਪੁਰ ਦੇ ਸਰਕਾਰੀ ਕਾਲਜ ਰੋਡ 'ਤੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਕਾਲੋਨੀ ਦੀ ਰਹਿਣ ਵਾਲੀ 16 ਸਾਲਾ ਅਜਨੀਤ ਨੇ ਪੰਡਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਖੇ 15 ਅਕਤੂਬਰ ਨੂੰ ਹੋਏ ਵਿਦੇਸ਼ੀ ਭਾਸ਼ਾ ਦੇ ਟੈਸਟ 'ਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਅਜਨੀਤ ਦੇ ਪਿਤਾ ਮਨਦੀਪ ਸਿੰਘ ਤੇ ਮਾਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਾਲ 2020 'ਚ ਲਾਕਡਾਊਨ ਦੌਰਾਨ ਉਨ੍ਹਾਂ ਦੀ ਬੇਟੀ ਯੂ-ਟਿਊਬ 'ਤੇ ਕੋਰੀਅਨ ਭਾਸ਼ਾ ਸਿੱਖਦੀ ਸੀ।

ਕਈ ਭਾਸ਼ਾਵਾਂ ਆਸਾਨੀ ਨਾਲ ਬੋਲ ਲੈਂਦੀ ਹੈ ਅਜਨੀਤ

ਕੋਰੀਆਂ ਭਾਸ਼ਾ ਨੂੰ ਉਸ ਨੇ ਕੁਝ ਦਿਨਾਂ 'ਚ ਹੀ ਸਿੱਖ ਲਿਆ ਤੇ ਜਦੋਂ ਉਸ ਨੂੰ ਇਕ ਭਾਸ਼ਾ ਆ ਗਈ ਤਾਂ ਦੂਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਹੌਲੀ-ਹੌਲੀ ਅਜਨੀਤ ਲਈ ਸਾਰੀਆਂ ਭਾਸ਼ਾਵਾਂ ਆਸਾਨ ਹੁੰਦੀਆਂ ਰਹੀਆਂ।

ਕੈਲੇਡੋਨੀਅਨ ਸਕੂਲ, ਪਠਾਨਕੋਟ ਦੀ ਇਹ ਲੜਕੀ ਹੁਣ ਬਹੁਤ ਸਾਰੀਆਂ ਵਿਦੇਸ਼ੀ ਭਾਸ਼ਾਵਾਂ ਆਸਾਨੀ ਨਾਲ ਬੋਲ ਲੈਂਦੀ ਹੈ। ਅਜਨੀਤ ਦਾ ਕਹਿਣਾ ਹੈ ਕਿ ਉਹ ਭਾਰਤੀ ਕੋਰੀਆਈ ਜਾਂ ਉਨ੍ਹਾਂ ਭਾਸ਼ਾਵਾਂ ਨਾਲ ਸਬੰਧਤ ਕਿਸੇ ਦੂਤਘਰ 'ਚ ਕੰਮ ਕਰਨਾ ਚਾਹੁੰਦੀ ਹੈ ਜਿਸਦਾ ਉਸਨੂੰ ਗਿਆਨ ਹੈ। ਜਿਸ ਲਈ ਪਰਿਵਾਰ ਵੀ ਉਸਦਾ ਪੂਰਾ ਸਾਥ ਦੇ ਰਿਹਾ ਹੈ।

750 ਬੱਚਿਆਂ 'ਚੋਂ ਅਜਨੀਤ ਰਹੀ ਅੱਵਲ

ਅਜਨੀਤ ਨੇ ਦੱਸਿਆ ਕਿ ਦਿੱਲੀ ਦੀ ਪੰਡਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਉਸ ਦਾ ਵਿਦੇਸ਼ੀ ਕੋਰੀਅਨ ਭਾਸ਼ਾ ਦਾ ਟੈਸਟ ਸੀ ਜਿਸ ਵਿਚ ਉਸ ਨੇ ਵਧੀਆ ਅੰਕ ਪ੍ਰਾਪਤ ਕੀਤੇ ਤੇ ਇਸ ਦੌਰਾਨ ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਆਦਿ ਰਾਜਾਂ ਦੇ ਬੱਚਿਆਂ ਨੇ ਭਾਗ ਲਿਆ ਸੀ ਜਦਕਿ ਪੰਜਾਬ ਇਸ ਟੈਸਟ ਵਿਚ ਪਹਿਲੇ ਨੰਬਰ 'ਤੇ ਆਈ ਹੈ। ਉਸ ਨੇ ਦੱਸਿਆ ਕਿ ਇਸ ਪ੍ਰੀਖਿਆ 'ਚ ਕੁੱਲ 750 ਬੱਚਿਆਂ ਨੇ ਭਾਗ ਲਿਆ ਸੀ।

ਮਾਪਿਆਂ ਨੇ ਕੀਤੀ ਧੀ ਦੇ ਚੰਗੇ ਭਵਿੱਖ ਦੀ ਕਾਮਨਾ

ਅਜਨੀਤ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਪਿਤਾ ਮਨਦੀਪ ਸਿੰਘ ਤੇ ਮਾਤਾ ਮਨਪ੍ਰੀਤ ਕੌਰ ਨੇ ਕਿਹਾ ਕਿ ਗੁਰਦਾਸਪੁਰ ਦੀ ਇਹ ਪਹਿਲੀ ਲੜਕੀ ਹੈ ਜਿਸ ਨੇ ਵਿਦੇਸ਼ੀ ਭਾਸ਼ਾਵਾਂ ਸਿੱਖੀਆਂ ਹਨ ਤੇ ਪੂਰੀ ਲਗਨ ਨਾਲ ਇਸ ’ਤੇ ਕੰਮ ਕਰ ਰਹੀ ਹੈ। ਆਉਣ ਵਾਲੇ ਦਿਨਾਂ 'ਚ ਉਹ ਇਨ੍ਹਾਂ ਭਾਸ਼ਾਵਾਂ ਵਿੱਚ ਆਪਣੀ ਗ੍ਰੈਜੂਏਸ਼ਨ ਦੀ ਡਿਗਰੀ ਪੂਰੀ ਕਰੇਗੀ, ਜਿਸ ਤੋਂ ਬਾਅਦ ਉਹ ਅੰਬੈਸੀ ਵਿੱਚ ਨੌਕਰੀ ਲਈ ਅਰਜ਼ੀ ਦੇਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live