Radio Spice
India News

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਪਹਿਲਾ ਜਥਾ ਮੁਹਾਲੀ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ

By 111459pwpadmin•

ਐੱਸਏਐੱਸ ਨਗਰ ਜ਼ਿਲ੍ਹੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁਹਾਲੀ ਹਲਕੇ ਦੇ 43 ਸ਼ਰਧਾਲੂਆਂ ਦਾ ਪਹਿਲਾ ਜਥਾ ਮੰਗਲਵਾਰ ਨੂੰ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਮੁਹਾਲੀ ਤੋਂ ਰਵਾਨਾ ਕੀਤਾ ਗਿਆ। ਉਨ

ਐੱਸਏਐੱਸ ਨਗਰ ਜ਼ਿਲ੍ਹੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁਹਾਲੀ ਹਲਕੇ ਦੇ 43 ਸ਼ਰਧਾਲੂਆਂ ਦਾ ਪਹਿਲਾ ਜਥਾ ਮੰਗਲਵਾਰ ਨੂੰ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ ਹੋਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਮੁਹਾਲੀ ਤੋਂ ਰਵਾਨਾ ਕੀਤਾ ਗਿਆ। ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਵਿਅਕਤੀਗਤ ਕਿੱਟਾਂ ਕੰਬਲ, ਚਾਦਰ, ਸਿਰਹਾਣਾ, ਤੌਲੀਆ, ਛੱਤਰੀ, ਜਾਪ ਮਾਲਾ ਅਤੇ ਟਾਇਲਟਰੀ ਕਿੱਟਾਂ ਵੀ ਦਿੱਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਇਸ ਤੋਂ ਇਲਾਵਾ ਰੇਲ ਗੱਡੀਆਂ ਰਾਹੀਂ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ, ਵਾਰਾਨਸੀ, ਮਥੁਰਾ, ਅਜਮੇਰ ਸ਼ਰੀਫ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਏਸੀ ਬੱਸਾਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਤੱਕ ਪਹੁੰਚਾਉਣਗੀਆਂ ਅਤੇ ਰਹਿਣ-ਸਹਿਣ ਦਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੱਸ ਵਿਚ ਸਵਾਰ ਹੋਣ ਤੋਂ ਪਹਿਲਾਂ ਹਰੇਕ ਸ਼ਰਧਾਲੂ ਦੀ ਪੂਰੀ ਮੈਡੀਕਲ ਜਾਂਚ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਹਲਕੇ ਵਿੱਚੋਂ ਤੀਰਥ ਯਾਤਰਾ ਲਈ ਅੱਠ-ਅੱਠ ਬੱਸਾਂ ਰਵਾਨਾ ਹੋਣਗੀਆਂ ਅਤੇ ਸ਼ਰਧਾਲੂਆਂ ਨੂੰ ਯਾਤਰਾ ਲਈ ਇਕ ਪੈਸਾ ਵੀ ਨਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦਾ ਦੂਜਾ ਜਥਾ ਡੇਰਾਬੱਸੀ ਹਲਕੇ ਦੇ ਗੁਰਦੁਆਰਾ ਨਾਭਾ ਸਾਹਿਬ, ਜ਼ੀਰਕਪੁਰ ਤੋਂ ਭਲਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਹਿਲਕਦਮੀ ਸਮਾਜ ਦੇ ਇਕ ਵੱਡੇ ਵਰਗ ਨੂੰ, ਜੋ ਕਿ ਕਿਸੇ ਕਾਰਨ ਕਰ ਕੇ ਪਵਿੱਤਰ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਨੂੰ ਦੇਸ਼ ਭਰ ਵਿਚ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ ’ਤੇ ਲਿਆ ਜਾਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਤੀਰਥ ਯਾਤਰਾ ਰੂਟ ’ਤੇ ਸਥਿਤ ਸਰਕਾਰੀ ਹਸਪਤਾਲਾਂ ਨੂੰ ਪਹਿਲਾਂ ਹੀ ਅਲਰਟ ’ਤੇ ਰੱਖਿਆ ਗਿਆ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live