Radio Spice
India News

ਸਿੱਖ ਪੰਥ ਬਾਦਲ ਪਰਿਵਾਰ ਨੂੰ ਪੰਥਕ ਸਿਧਾਂਤਾਂ, ਪ੍ਰੰਪਰਾਵਾਂ ਤੇ ਸੰਸਥਾਵਾਂ ਦੇ ਕੀਤੇ ਘਾਣ ਲਈ ਕਦੇ ਵੀ ਮੁਆਫ਼ ਨਹੀਂ ਕਰੇਗਾ' - ਪ੍ਰਤਾਪ ਸਿੰਘ ਬਾਜਵਾ

By 111459pwpadmin•

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਮੰਗੀ ਗਈ “ਮੁਆਫ਼ੀ” ਨੂੰ ਸਿਆਸੀ ਡਰਾਮੇਬਾਜ਼ੀ ਦਸਦਿਆਂ ਕਿਹਾ ਹੈ ਕਿ ਸਿੱਖ ਪੰਥ ਬਾਦਲ ਪਰਿਵਾਰ ਨੂੰ ਪੰਥਕ ਸਿਧਾਂਤਾਂ, ਪ੍ਰੰਪਰਾਵਾਂ ਅਤੇ ਸੰਸਥਾਵਾਂ ਦੇ ਕੀਤੇ ਘਾਣ ਅਤੇ ਸ੍ਰੀ ਗੁਰੂ

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਮੰਗੀ ਗਈ “ਮੁਆਫ਼ੀ” ਨੂੰ ਸਿਆਸੀ ਡਰਾਮੇਬਾਜ਼ੀ ਦਸਦਿਆਂ ਕਿਹਾ ਹੈ ਕਿ ਸਿੱਖ ਪੰਥ ਬਾਦਲ ਪਰਿਵਾਰ ਨੂੰ ਪੰਥਕ ਸਿਧਾਂਤਾਂ, ਪ੍ਰੰਪਰਾਵਾਂ ਅਤੇ ਸੰਸਥਾਵਾਂ ਦੇ ਕੀਤੇ ਘਾਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਵਰਗੇ ਗਏ ਬਜਰ ਗੁਨਾਹਾਂ ਲਈ ਕਦੇ ਵੀ ਮੁਆਫ਼ ਨਹੀਂ ਕਰੇਗਾ।

ਬਾਜਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁਆਫ਼ੀ ਦਾ ਢੌਂਗ ਇਸ ਲਈ ਕਰਨਾ ਪਿਆ ਕਿਉਂਕਿ ਭਾਰਤੀ ਜਨਤਾ ਪਾਰਟੀ ਨੇ ਅਕਾਲੀ ਦਲ ਨਾਲ ਮੁੜ ਤੋਂ ਸਿਆਸੀ ਗਠਜੋੜ ਕਰਨ ਲਈ ਇਹ ਸ਼ਰਤ ਰੱਖੀ ਸੀ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨਾਲ ਕਿਸੇ ਵੀ ਸ਼ਰਤ ਉਤੇ ਮੁੜ ਗਠਜੋੜ ਕਰਨ ਲਈ ਬੜੇ ਚਿਰਾਂ ਤੋਂ ਤਹੂ ਹੈ ਇਸ ਲਈ ਉਸ ਨੇ ਇਹ ਸ਼ਰਤ ਮੰਨੀ ਹੈ। ਉਹਨਾਂ ਹੋਰ ਕਿਹਾ, “ਅੱਜ ਦੀ ਇਹ ਕਾਰਵਾਈ ਛੇਤੀ ਹੋ ਰਹੇ ਅਕਾਲੀ-ਭਾਜਪਾ ਗਠਜੋੜ ਦੀ ਪਹਿਲੀ ਕੜੀ ਹੈ। ਇਸ ਤੋਂ ਬਾਅਦ ਅਕਾਲੀ ਦਲ ਤੋਂ ਵੱਖ ਹੋਏ ਆਗੂ ਮੁੜ ਆਪਣੀ ਪੁਰਾਣੀ ਪਾਰਟੀ ਵਿਚ ਸ਼ਾਮਲ ਹੋਣਗੇ ਅਤੇ ਅੰਤ ਵਿਚ ਅਕਾਲੀ-ਭਾਜਪਾ ਗਠਜੋੜ ਹੋਵੇਗਾ।”

ਕਾਂਗਰਸੀ ਆਗੂ ਨੇ ਕਿਹਾ ਕਿ ਬਾਦਲ ਪਰਿਵਾਰ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਲਈ ਹੀ ਜ਼ਿਮੇਂਵਾਰ ਨਹੀਂ ਹੈ ਬਲਕਿ ਇਹਨਾਂ ਨੇ 2014 ਵਿਚ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਚੋਣ ਜਿਤਾਉਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਭੇਸ ਧਾਰਨ ਵਾਲੇ ਰਾਮ ਰਹੀਮ ਨਾਲ ਕੀਤੇ ਸਮਝੌਤੇ ਤਹਿਤ ਉਸ ਵਿਰੁੱਧ ਚਲਦਾ ਇਹ ਕੇਸ 2012 ਦੀ ਵਿਧਾਨ ਸਭਾ ਚੋਣ ਤੋਂ ਪੰਜ ਦਿਨ ਪਹਿਲਾਂ ਵਾਪਸ ਲੈ ਕੇ ਬਜਰ ਗੁਨਾਹ ਕੀਤਾ ਸੀ। ਉਹਨਾਂ ਕਿਹਾ ਕਿ ਫਿਰ ਦੂਜਾ ਗੁਨਾਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਤਲਬ ਕਰ ਕੇ ਉਹਨਾਂ ਨੂੰ ਰਾਮ ਰਹੀਮ ਨੂੰ ਮੁਆਫ਼ ਕਰਨ ਦੇ ਆਦੇਸ਼ ਦੇ ਕੇ ਕੀਤਾ।

ਬਾਜਵਾ ਨੇ ਕਿਹਾ ਕਿ ਬਰਗਾੜੀ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਹਿਰਦੇਵੇਧਕ ਘਟਨਾ ਨਹੀਂ ਸੀ ਹੋ ਸਕਦੀ ਜੇ ਬਾਦਲ ਸਰਕਾਰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਨੂੰ ਲੱਭਣ ਲਈ ਸੁਹਿਰਦ ਹੁੰਦੀ। ਉਹਨਾਂ ਕਿਹਾ ਕਿ ਬਾਦਲ ਸਰਕਾਰ ਦੇ ਕੰਨਾਂ ਉਤੇ ਤਾਂ ਉਸ ਵੇਲੇ ਜੂੰਅ ਨਹੀਂ ਸੀ ਸਰਕੀ ਜਦੋਂ ਰਾਮ ਰਹੀਮ ਦੇ ਪੈਰੋਕਾਰਾਂ ਨੇ ਬਰਗਾੜੀ ਵਿਚ ਇਸ਼ਤਿਹਾਰ ਲਾ ਕੇ ਕਹਿ ਦਿੱਤਾ ਸੀ ਕਿ ਸਰੂਪ ਉਹਨਾਂ ਕੋਲ ਹੈ ਅਤੇ ਉਹ ਇਸ ਦੀ ਬੇਅਦਬੀ ਕਰਨਗੇ।

ਕਾਂਗਰਸੀ ਆਗੂ ਨੇ ਕਿਹਾ ਕਿ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰਨ ਵਾਲੀਆਂ ਸ਼ੰਗਤਾਂ ਉਤੇ ਗੋਲੀ ਚਲਾਉਣ ਦਾ ਹੁਕਮ ਦੇ ਕੇ ਬਾਦਲ ਸਰਕਾਰ ਨੇ ਅਗਲਾ ਗੁਨਾਹ ਕੀਤਾ ਸੀ। ਉਹਨਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਸਿਖ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿਚ ਮਾਰਨ ਦੇ ਗ੍ਰੋਹ ਦਾ ਸਰਗਨੇ ਸੁਮੇਧ ਸੈਣੀ ਨੂੰ ਡੀ.ਜੀ.ਪੀ. ਲਾਉਣਾ ਅਜਿਹੇ ਗੁਨਾਹ ਹਨ ਜਿਨ੍ਹਾਂ ਲਈ ਬਾਦਲ ਪਰਾਵਰ ਸਿੱਖ ਕਦੇ ਵੀ ਮੁਆਫ਼ ਨਹੀਂ ਕਰਨਗੇ।

ਕਾਂਗਰਸੀ ਆਗੂ ਨੇ ਕਿਹਾ ਕਿ ਜਿਸ ਤਰਾਂ ਬਾਦਲ ਪਰਿਵਾਰ ਨੇ ਇਹ ਸਾਰੇ ਬਜਰ ਗੁਨਾਹ ਸਿਰਫ਼ ਆਪਣੇ ਸੌੜੇ ਸਿਆਸੀ ਹਿੱਤਾਂ ਅਤੇ ਨਿੱਜੀ ਗਰਜਾਂ ਦੀ ਪੂਰਤੀ ਲਈ ਕੀਤੇ ਹਨ ਉਸੇ ਤਰਾਂ ਸੁਖਬੀਰ ਸਿੰਘ ਬਾਦਲ ਹੁਣ ਫਿਰ ਉਸ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗਠਜੋੜ ਕਰ ਰਿਹਾ ਹੈ ਜਿਹੜੀ ਸੈਂਕੜੇ ਪੰਜਾਬੀ ਕਿਸਾਨਾਂ ਦੀਆਂ ਸਹੀਦੀਆਂ ਲਈ ਜ਼ਿਮੇਂਵਾਰ ਹੈ ਜਿਹੜੀਆਂ ਉਹਨਾਂ ਨੂੰ ਕਿਸਾਨੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਾਉਣ ਲਈ ਦੇਣੀਆਂ ਪਈਆਂ ਸਨ।

ਬਾਜਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਹ ਭੁਲੇਖਾ ਹੈ ਕਿ ਝੂਠੀ-ਮੂਠੀ ਮੁਆਫ਼ੀ ਦੇ ਨਾਟਕਾਂ ਨਾਲ ਲੋਕ ਉਹਨਾਂ ਦੇ ਗੁਨਾਹ ਮੁਆਫ਼ ਕਰ ਦੇਣਗੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅਣਖੀ ਤੇ ਗੈਰਤਮੰਦ ਹਨ ਜਿਹੜੇ ਪਹਿਲਾਂ ਦੀ ਤਰਾਂ ਅਗਲੀਆਂ ਚੋਣਾਂ ਵਿਚ ਵੀ ਉਸ ਨੂੰ ਕਰਾਰਾ ਸਬਕ ਸਿਖਾਉਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live