Radio Spice
India News

ਬਿਜਲੀ ਵਿਭਾਗ ਦੀ ਲਾਪਰਵਾਹੀ ਨਾਲ ਗਈ ਜਾਨ ਤਾਂ 30 ਦਿਨਾਂ ਦੇ ਅੰਦਰ ਹੋਵੇਗਾ ਮੁਆਵਜ਼ੇ ਦਾ ਭੁਗਤਾਨ, PSPCL ਨੇ ਹਾਈ ਕੋਰਟ 'ਚ ਦਿੱਤੀ ਜਾਣਕਾਰੀ

By 111459pwpadmin•

ਹੁਣ ਪੰਜਾਬ 'ਚ ਬਿਜਲੀ ਵਿਭਾਗ ਦੀ ਢਿੱਲ ਕਾਰਨ ਕਿਸੇ ਵੀ ਨਾਗਰਿਕ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਮੁਆਵਜ਼ਾ ਰਾਸ਼ੀ ਕਰਮਚਾਰੀ ਮੁਆਵਜ਼ਾ ਐਕਟ ਤਹਿਤ ਜਾਰੀ ਕੀਤੀ ਜਾਵੇਗੀ। ਮੁਆਵਜ਼ਾ ਜਾਰੀ ਕਰਨ ਲਈ ਵੱਧ ਤੋਂ ਵੱਧ 30 ਦਿਨਾਂ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਪੀਐਸਪੀਸੀਐਲ ਨੇ ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ। ਬਿਜ

ਹੁਣ ਪੰਜਾਬ 'ਚ ਬਿਜਲੀ ਵਿਭਾਗ ਦੀ ਢਿੱਲ ਕਾਰਨ ਕਿਸੇ ਵੀ ਨਾਗਰਿਕ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਮੁਆਵਜ਼ਾ ਰਾਸ਼ੀ ਕਰਮਚਾਰੀ ਮੁਆਵਜ਼ਾ ਐਕਟ ਤਹਿਤ ਜਾਰੀ ਕੀਤੀ ਜਾਵੇਗੀ। ਮੁਆਵਜ਼ਾ ਜਾਰੀ ਕਰਨ ਲਈ ਵੱਧ ਤੋਂ ਵੱਧ 30 ਦਿਨਾਂ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਪੀਐਸਪੀਸੀਐਲ ਨੇ ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ।

ਬਿਜਲੀ ਦੇ ਝਟਕੇ ਕਾਰਨ ਮੁਆਵਜ਼ੇ ਸਬੰਧੀ ਵੱਡੀ ਗਿਣਤੀ 'ਚ ਪਟੀਸ਼ਨਾਂ ਪੰਜਾਬ-ਹਰਿਆਣਾ ਹਾਈ ਕੋਰਟ 'ਚ ਪੈਂਡਿੰਗ ਸਨ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਨੂੰ ਮੁਆਵਜ਼ੇ ਲਈ ਨੀਤੀ ਬਣਾਉਣ ਦੇ ਹੁਕਮ ਦਿੱਤੇ ਸਨ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵੱਸੋਂ ਐਡਵੋਕੇਟ ਤੀਵਰ ਸ਼ਰਮਾ ਵੱਲੋਂ ਮੁਆਵਜ਼ੇ ਲਈ ਤਿਆਰ ਕੀਤੀ ਗਈ ਨੀਤੀ ਹਾਈ ਕੋਰਟ 'ਚ ਪੇਸ਼ ਕੀਤੀ ਗਈ।

ਇਸ ਨੀਤੀ ਤਹਿਤ ਸਰਕਾਰੀ ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ ਦੇ ਨਾਲ-ਨਾਲ ਆਮ ਲੋਕਾਂ ਲਈ ਮੁਆਵਜ਼ਾ ਤੈਅ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਨੀਤੀ ਅਨੁਸਾਰ ਜੇਕਰ ਕੋਈ ਆਮ ਨਾਗਰਿਕ ਨੂੰ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਕਰੰਟ ਲੱਗ ਜਾਂਦਾ ਹੈ ਅਤੇ ਉਸ ਦੀ ਮੌਤ ਹੋ ਜਾਂਦੀ ਹੈ ਜਾਂ ਜ਼ਖਮੀ ਹੋ ਜਾਂਦਾ ਹੈ ਤਾਂ ਕਰਮਚਾਰੀ ਮੁਆਵਜ਼ਾ ਐਕਟ ਤਹਿਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ।

ਮੁਆਵਜ਼ੇ ਦੀ ਗਣਨਾ ਕਰਨ ਲਈ ਮ੍ਰਿਤਕ ਦੀ ਆਮਦਨ, ਉਮਰ ਤੇ ਹੋਰ ਕਾਰਕਾਂ ਦਾ ਅਧਿਐਨ ਕੀਤਾ ਜਾਵੇਗਾ। ਇਹ ਸਭ ਦੇਖਣ ਤੋਂ ਬਾਅਦ ਵੱਧ ਤੋਂ ਵੱਧ 30 ਦਿਨਾਂ ਦੇ ਅੰਦਰ-ਅੰਦਰ ਜ਼ਖ਼ਮੀਆਂ ਜਾਂ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਮੁਆਵਜ਼ੇ ਦੀ ਰਕਮ ਅਦਾ ਕੀਤੀ ਜਾਵੇਗੀ। ਪੰਜਾਬ ਸਰਕਾਰ ਦੀ ਇਸ ਸੂਚਨਾ 'ਤੇ ਹਾਈਕੋਰਟ ਨੇ ਕਿਹਾ ਕਿ ਇਸ ਨੀਤੀ ਤਹਿਤ ਹਾਈਕੋਰਟ 'ਚ ਲੰਬਿਤ ਮੁਆਵਜ਼ੇ ਸਬੰਧੀ ਪਟੀਸ਼ਨਾਂ ਦਾ ਨਿਪਟਾਰਾ ਕਿਉਂ ਨਹੀਂ ਕੀਤਾ ਜਾਂਦਾ| ਪੰਜਾਬ ਸਰਕਾਰ ਨੇ ਇਸ 'ਤੇ ਜਵਾਬ ਦੇਣ ਲਈ ਹਾਈਕੋਰਟ ਤੋਂ ਕੁਝ ਸਮਾਂ ਮੰਗਿਆ, ਜਿਸ 'ਤੇ ਹਾਈਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live