Radio Spice
India News

ਨਾਗਪੁਰ ਦੀ ਸੋਲਰ ਕੰਪਨੀ 'ਚ ਭਿਆਨਕ ਧਮਾਕਾ, ਕੰਮ ਕਰ ਰਹੇ 9 ਲੋਕਾਂ ਦੀ ਮੌਤ; 3 ਜ਼ਖ਼ਮੀ

By 111459pwpadmin•

ਮਹਾਰਾਸ਼ਟਰ ਦੇ ਨਾਗਪੁਰ 'ਚ ਬਜ਼ਾਰਗਾਓਂ ਨੇੜੇ ਇਕ ਸੋਲਰ ਵਿਸਫੋਟਕ ਕੰਪਨੀ 'ਚ ਐਤਵਾਰ ਸਵੇਰੇ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਧਮਾਕੇ 'ਚ 9 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਅਧਿਕਾਰੀਆਂ ਮੁਤਾਬਕ ਜਦੋਂ ਧਮਾਕਾ ਹੋਇਆ ਤਾਂ ਸੋਲਰ ਕੰਪਨੀ ਦੀ ਯੂਨਿਟ ਦੇ ਅੰਦਰ ਕੁੱਲ 12 ਕਰਮਚਾਰੀ ਮੌਜੂਦ ਸਨ। ਇਹ ਧਮਾਕਾ ਫਰਮ ਦੇ ਕਾਸਟ ਬੂਸਟਰ ਪਲਾਂਟ '

ਮਹਾਰਾਸ਼ਟਰ ਦੇ ਨਾਗਪੁਰ 'ਚ ਬਜ਼ਾਰਗਾਓਂ ਨੇੜੇ ਇਕ ਸੋਲਰ ਵਿਸਫੋਟਕ ਕੰਪਨੀ 'ਚ ਐਤਵਾਰ ਸਵੇਰੇ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਧਮਾਕੇ 'ਚ 9 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਅਧਿਕਾਰੀਆਂ ਮੁਤਾਬਕ ਜਦੋਂ ਧਮਾਕਾ ਹੋਇਆ ਤਾਂ ਸੋਲਰ ਕੰਪਨੀ ਦੀ ਯੂਨਿਟ ਦੇ ਅੰਦਰ ਕੁੱਲ 12 ਕਰਮਚਾਰੀ ਮੌਜੂਦ ਸਨ। ਇਹ ਧਮਾਕਾ ਫਰਮ ਦੇ ਕਾਸਟ ਬੂਸਟਰ ਪਲਾਂਟ 'ਚ ਹੋਇਆ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਕ ਟਵੀਟ 'ਚ ਕਿਹਾ, ''ਇਹ ਬਹੁਤ ਮੰਦਭਾਗਾ ਹੈ ਕਿ ਨਾਗਪੁਰ 'ਚ ਸੋਲਰ ਇੰਡਸਟਰੀਜ਼ 'ਚ ਧਮਾਕੇ 'ਚ 6 ਔਰਤਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਇਹ ਉਹ ਕੰਪਨੀ ਹੈ ਜੋ ਰੱਖਿਆ ਬਲਾਂ ਲਈ ਡਰੋਨ ਅਤੇ ਵਿਸਫੋਟਕ ਤਿਆਰ ਕਰਦੀ ਹੈ। ਨਾਗਪੁਰ ਦੇ ਕਲੈਕਟਰ ਅਤੇ ਪੁਲਿਸ ਸੁਪਰਡੈਂਟ ਲਗਾਤਾਰ ਸੰਪਰਕ ਵਿੱਚ ਹਨ ਅਤੇ ਆਈਜੀ, ਐਸਪੀ ਅਤੇ ਕਲੈਕਟਰ ਮੌਕੇ 'ਤੇ ਹਨ। ਸੂਬਾ ਸਰਕਾਰ ਇਸ ਘਟਨਾ ਵਿੱਚ ਮਰਨ ਵਾਲਿਆਂ ਦੇ ਵਾਰਸਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਦੇਵੇਗੀ।"

ਇਸ ਤੋਂ ਪਹਿਲਾਂ 29 ਨਵੰਬਰ ਨੂੰ ਗੁਜਰਾਤ ਦੇ ਸੂਰਤ ਵਿੱਚ ਇੱਕ ਕੈਮੀਕਲ ਪਲਾਂਟ ਵਿੱਚ ਧਮਾਕਾ ਹੋਇਆ ਸੀ ਜਿਸ ਵਿੱਚ 24 ਮਜ਼ਦੂਰ ਜ਼ਖ਼ਮੀ ਹੋ ਗਏ ਸਨ। ਪੀਟੀਆਈ ਦੀ ਰਿਪੋਰਟ ਅਨੁਸਾਰ ਜਲਣਸ਼ੀਲ ਰਸਾਇਣ ਇੱਕ ਵੱਡੇ ਟੈਂਕ ਵਿੱਚ ਸਟੋਰ ਕੀਤੇ ਗਏ ਸਨ ਜਿਸ ਵਿੱਚ ਲੀਕੇਜ ਸੀ। ਲੀਕੇਜ ਦੇ ਫਲਸਰੂਪ ਇੱਕ ਧਮਾਕਾ ਹੋਇਆ ਜਿਸ ਤੋਂ ਬਾਅਦ ਅੱਗ ਦੀਆਂ ਲਪਟਾਂ ਨੇ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸੂਰਤ ਦੇ ਇੰਚਾਰਜ ਮੁੱਖ ਅੱਗ ਬੁਝਾਊ ਅਧਿਕਾਰੀ ਬਸੰਤ ਪਾਰੀਕ ਨੇ ਕਿਹਾ, "ਘੱਟੋ-ਘੱਟ 24 ਕਰਮਚਾਰੀਆਂ ਨੂੰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।"
ਇਕ ਹੋਰ ਅਧਿਕਾਰੀ ਨੇ ਘਟਨਾ ਬਾਰੇ ਗੱਲ ਕਰਦੇ ਹੋਏ ਕਿਹਾ, "ਧਮਾਕੇ ਕਾਰਨ ਫੈਕਟਰੀ ਦੀ ਤਿੰਨ ਮੰਜ਼ਿਲਾ ਇਮਾਰਤ ਵਿਚ ਅੱਗ ਲੱਗ ਗਈ ਅਤੇ ਇਸ ਨੇ ਪੂਰੀ ਯੂਨਿਟ ਨੂੰ ਆਪਣੀ ਲਪੇਟ ਵਿਚ ਲੈ ਲਿਆ।"

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live