Radio Spice
India News

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ‘ਚ 28 ਦਸੰਬਰ ਨੂੰ ਹਰੇਕ ਸਿੱਖ ਦਸ ਮਿੰਟ ਮੂਲ-ਮੰਤਰ ਤੇ ਗੁਰ-ਮੰਤਰ ਦਾ ਜਾਪ ਕਰੇ - ਗਿਆਨੀ ਰਘਬੀਰ ਸਿੰਘ

By 111459pwpadmin•

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ 28 ਦਸੰਬਰ ਨੂੰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ 28 ਦਸੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਮੀਡੀਆ ਰਾਹੀਂ ਜਾਰੀ ਕੀਤੇ ਸੰਦੇਸ਼ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਸੰਸਾਰ ਭਰ ਉੱਤੇ ਸੱਚ ਅਤੇ ਧਰਮ ਦਾ ਪਰਚਮ ਉੱਚਾ ਰੱਖਣ ਅਤੇ ਹਰੇਕ ਪ੍ਰਾਣੀ ਨੂੰ ਆਪਣੀ ਜ਼ਮੀਰ ਦੀ ਆਜ਼ਾਦੀ ਮੁਤਾਬਕ ਜੀਣ ਦਾ ਅਧਿਕਾਰ ਦੇਣ ਲਈ ਹੋਈ ਸੀ।

ਉਨ੍ਹਾਂ ਕਿਹਾ ਕਿ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇਹ ਮਹਾਨ ਸ਼ਹਾਦਤਾਂ ਚਾਨਣ ਮੁਨਾਰਾ ਰਹਿਣਗੀਆਂ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਜੂਝਣ ਲਈ ਦੱਬੀ-ਕੁਚਲੀ ਹੋਈ ਮਾਨਵਤਾ ਦੇ ਅੰਦਰ ਵੀ ਬੀਰ-ਰਸ, ਜੋਸ਼ ਅਤੇ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਦੀਆਂ ਰਹਿਣਗੀਆਂ। 13 ਪੋਹ ਸੰਮਤ ਨਾਨਕਸ਼ਾਹੀ 555, ਮੁਤਾਬਿਕ 28 ਦਸੰਬਰ 2023 ਨੂੰ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ-ਸਤਿਕਾਰ ਭੇਟ ਕਰਨ ਲਈ ਸਵੇਰੇ 10 ਵਜੇ ਤੋਂ ਲੈ ਕੇ ਦਸ ਮਿੰਟ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live