Radio Spice
India News

ਦੇਹਾਂ ਦਾ ਸੰਸਕਾਰ ਅਤੇ ਸ਼ਹਾਦਤ ਬੀਬੀ ਸ਼ਰਨ ਕੌਰ

By 111459pwpadmin•

ਸਿੱਖ ਧਰਮ ਵਿੱਚ ਦਲੇਰ ਸਿੱਖ ਬੀਬੀਆਂ ਦਾ ਨਾਮ ਬੜੇ ਮਾਣ ਸਤਿਕਾਰ ਨਾਲ ਲਿਆ ਜਾਂਦਾ ਹੈ। ਸ਼ਹੀਦ ਬੀਬੀ ਹਰਸ਼ਰਨ ਕੌਰ ਦਾ ਨਾਮ ਵੀ ਬੜੇ ਮਾਣ ਸਤਿਕਾਰ ਨਾਲ ਲਿਆ ਜਾਂਦਾ ਹੈ। ਉਨ੍ਹਾਂ ਨੇ ਬਿਨਾਂ ਕਿਸੇ ਦੀ ਪਰਵਾਹ ਕੀਤਿਆਂ ਤੇ ਮੁਗਲ ਫੌਜਾਂ ਦਾ ਗੁਰੂਰ ਤੋੜਦਿਆਂ ਉਹ ਕਰ ਦਿਖਾਇਆ ਜੋ ਕਦੀਂ ਕਿਸੇ ਨੇ ਸੋਚਿਆ ਵੀ ਨਹੀਂ ਹੋ ਸਕਦਾ। ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਮਗਰੋਂ ਜਦੋਂ ਗੁਰੂ

ਸਿੱਖ ਧਰਮ ਵਿੱਚ ਦਲੇਰ ਸਿੱਖ ਬੀਬੀਆਂ ਦਾ ਨਾਮ ਬੜੇ ਮਾਣ ਸਤਿਕਾਰ ਨਾਲ ਲਿਆ ਜਾਂਦਾ ਹੈ।  ਸ਼ਹੀਦ ਬੀਬੀ ਹਰਸ਼ਰਨ ਕੌਰ ਦਾ ਨਾਮ ਵੀ ਬੜੇ ਮਾਣ ਸਤਿਕਾਰ ਨਾਲ ਲਿਆ ਜਾਂਦਾ ਹੈ। ਉਨ੍ਹਾਂ ਨੇ ਬਿਨਾਂ ਕਿਸੇ ਦੀ ਪਰਵਾਹ ਕੀਤਿਆਂ ਤੇ ਮੁਗਲ ਫੌਜਾਂ ਦਾ ਗੁਰੂਰ ਤੋੜਦਿਆਂ ਉਹ ਕਰ ਦਿਖਾਇਆ ਜੋ ਕਦੀਂ ਕਿਸੇ ਨੇ ਸੋਚਿਆ ਵੀ ਨਹੀਂ ਹੋ ਸਕਦਾ।

ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਮਗਰੋਂ ਜਦੋਂ ਗੁਰੂ ਗੋਬਿੰਦ ਸਿੰਘ ਜੀ, ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ, ਪੰਜ ਪਿਆਰੇ ਤੇ ਹੋਰ ਸਿੰਘ ਸਰਸਾ ਨਦੀ ਪਾਰ ਕਰਕੇ ਚਮਕੌਰ ਪਹੁੰਚੇ ਤਾਂ ਉਨ੍ਹਾਂ ਦੇ ਪਿੱਛੇ-ਪਿੱਛੇ ਮੁਗਲ ਫੌਜਾਂ ਵੀ ਚਮਕੌਰ ਪਹੁੰਚ ਗਈਆਂ। ਜਦੋਂ ਚਮਕੌਰ ਸਾਹਿਬ ਵਿਖੇ ਯੁੱਧ ਹੋਇਆ ਤਾਂ ਵੱਡੇ ਸਾਹਿਬਜ਼ਾਦੇ ਤੇ ਸਿੰਘ ਸ਼ਹੀਦ ਹੋ ਗਏ, ਜਿਸ ਤੋਂ ਬਾਅਦ ਗੁਰੂ ਜੀ ਨੇ ਬਚੇ ਪੰਜ ਸਿੰਘਾਂ ਨੂੰ  ਬੇਨਤੀ ਕੀਤੀ ਕਿ ਖ਼ਾਲਸਾ ਪੰਥ ਦੀ ਖ਼ਾਤਰ ਉਹ ਰਾਤ ਦੇ ਹਨੇਰੇ ਵਿਚ ਗੜ੍ਹੀ ਛੱਡ ਕੇ ਚਲੇ ਜਾਣ। ਨਾ ਮੰਨਣ ‘ਤੇ ਉਨ੍ਹਾਂ ਨੇ ਖਾਲਸੇ ਦੇ ਤੌਰ ‘ਤੇ ਹੁਕਮ ਕੀਤਾ ਅਤੇ ਗੁਰੂ ਗੋਬਿੰਦ ਸਿੰਘ ਮਾਛੀਵਾੜੇ ਦੇ ਜੰਗਲ ਵੱਲ ਨਿਕਲ ਗਏ ਜਿਥੇ ਉਨ੍ਹਾਂ ਨੂੰ ਪਿੱਛੇ ਆ ਰਹੇ ਤਿੰਨ ਸਿੰਘਾਂ ਨੇ ਮਿਲਣਾ ਸੀ।

ਦੋ ਸਿੰਘ ਪਿੱਛੇ ਗੜ੍ਹੀ ਵਿਚ ਮੁਗ਼ਲਾਂ ਦਾ ਮੁਕਾਬਲਾ ਕਰਨ ਲਈ ਠਹਿਰ ਗਏ। ਰਸਤੇ ਵਿਚ ਗੁਰੂ ਸਾਹਿਬ ਬੀਬੀ ਹਰਸ਼ਰਨ ਕੌਰ ਦੇ ਪਿੰਡ ਪਹੁੰਚੇ, ਜਿਸ ਨੇ ਉਨ੍ਹਾਂ ਨੂੰ ਪਛਾਣ ਲਿਆ। ਬੀਬੀ ਨੇ ਸਾਹਿਬਜ਼ਾਦਿਆਂ ਨੂੰ ਬਚਪਨ ਵਿਚ ਖਿਡਾਇਆ ਸੀ। ਉਸ ਨੇ ਜਦੋਂ ਉਨ੍ਹਾਂ ਬਾਰੇ ਪੁੱਛਿਆ ਤਾਂ ਗੁਰੂ ਸਾਹਿਬ ਨੇ ਚਮਕੌਰ ਦੇ ਯੁੱਧ ਵਿਚ ਪਾਈਆਂ ਸ਼ਹੀਦੀਆਂ ਬਾਰੇ ਦੱਸਿਆ। ਬੀਬੀ ਹਰਸ਼ਰਨ ਕੌਰ ਰਾਤ ਦੇ ਹਨੇਰੇ ਵਿਚ ਪੋਲੇ ਪੈਰੀਂ ਯੁੱਧ ਦੇ ਮੈਦਾਨ ਵਿਚ ਪਹੁੰਚੀ। ਮੁਗ਼ਲ ਫ਼ੌਜ ਯੁੱਧ ਤੋਂ ਥੱਕ ਹਾਰ ਕੇ ਤੰਬੂਆਂ ਵਿਚ ਸੌਂ ਰਹੀ ਸੀ। ਬੀਬੀ ਨੇ ਪਛਾਣ ਕੇ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੇ ਸਰੀਰ ਇਕੱਠੇ ਕੀਤੇ। ਆਸ-ਪਾਸ ਤੋਂ ਜਿੰਨੀਆਂ ਵੀ ਲੱਕੜਾਂ ਇਕੱਠੀਆਂ ਕਰ ਸਕੀ ਕਰਕੇ ਇੱਕ ਥਾਂ ਢੇਰ ਲਾ ਲਿਆ। ਲੱਕੜਾਂ ਦੇ ਢੇਰ ‘ਤੇ ਸ਼ਹੀਦਾਂ ਦੇ ਸਰੀਰ ਚਿਣ ਕੇ ਅੱਗ ਲਾ ਦਿੱਤੀ। ਅੱਗ ਦੇ ਮੱਚਦੇ ਭਾਂਬੜ ਦੇਖ ਕੇ ਮੁਗ਼ਲ ਫ਼ੌਜੀ ਹੈਰਾਨੀ ਵਿਚ ਉਠ ਖੜ੍ਹੇ ਹੋਏ। ਆਪਣੇ ਹਾਕਮਾਂ ਤੋਂ ਵੱਡੇ ਇਨਾਮ ਲੈਣ ਅਤੇ ਰੁਤਬੇ ਪ੍ਰਾਪਤ ਕਰਨ ਦੇ ਉਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ ਕਿਉਂਕਿ ਹਾਕਮਾਂ ਨੂੰ ਦਿਖਾਉਣ ਲਈ ਉਨ੍ਹਾਂ ਕੋਲ ਕੁੱਝ ਵੀ ਨਹੀਂ ਬਚਿਆ ਸੀ। ਅੱਗ ਦੀਆਂ ਲਾਟਾਂ ਦੇ ਚਾਨਣ ਵਿਚ ਉਨ੍ਹਾਂ ਨੇ ਦੇਖਿਆ ਕਿ ਬਲ ਰਹੀ ਅੱਗ ਦੇ ਨੇੜੇ ਇੱਕ ਬੀਬੀ ਹੱਥ ਵਿਚ ਬਰਛਾ ਲਈ ਖੜੀ ਸੀ ਜਿਸ ਨੂੰ ਦੇਖ ਕੇ ਉਹ ਹੈਰਾਨ ਰਹਿ ਗਏ।

ਮੁਗ਼ਲ ਉਸ ਕੋਲ ਪਹੁੰਚੇ ਅਤੇ ਪੁੱਛਿਆ ਕਿ ਉਹ ਕੌਣ ਸੀ ਅਤੇ ਕਿੱਥੋਂ ਆਈ ਸੀ? ਪਰ ਬੀਬੀ ਚੁੱਪ ਰਹੀ ਕਿਉਂਕਿ ਉਸ ਨੇ ਝੂਠ ਨਹੀਂ ਸੀ ਬੋਲਣਾ। ਉਸ ਦੀ ਚੁੱਪ ਕਾਰਨ ਉਹ ਉਸ ਦਾ ਭੇਤ ਖੋਲ੍ਹਣ ਵਿਚ ਕਾਮਯਾਬ ਨਹੀਂ ਹੋ ਸਕੇ। ਉਨ੍ਹਾਂ ਨੂੰ ਉਸ ਦੀ ਚੁੱਪ ਉੱਤੇ ਇੰਨਾ ਗੁੱਸਾ ਆ ਗਿਆ ਕਿ ਉਨ੍ਹਾਂ ਨੇ ਬਰਛੇ ਸਮੇਤ ਬੀਬੀ ਨੂੰ ਚੁੱਕ ਕੇ ਬਲਦੀ ਅੱਗ ਵਿਚ ਸੁੱਟ ਦਿੱਤਾ। ਇਸ ਤਰ੍ਹਾਂ ਬੀਬੀ ਹਰਸ਼ਰਨ ਕੌਰ ਨੇ 23 ਦਸੰਬਰ 1704 ਨੂੰ ਸ਼ਹੀਦੀ ਪ੍ਰਾਪਤ ਕਰ ਲਈ। ਭਾਈ ਵੀਰ ਸਿੰਘ ਨੇ ‘ਕਲਗੀਧਰ ਚਮਤਕਾਰ’ ਦੇ ਪੰਜਵੇਂ ਪਾਠ ਵਿਚ ਬੀਬੀ ਦਾ ਨਾਮ ਸ਼ਰਨ ਕੌਰ ਲਿਖਿਆ ਹੈ। ਬੀਬੀ ਹਰਸ਼ਰਨ ਕੌਰ ਨੇ ਸਾਹਿਬਜ਼ਾਦਿਆਂ ਅਤੇ ਸ਼ਹੀਦ ਹੋਏ ਸਿੰਘਾਂ ਦਾ ਅੰਤਮ ਸਸਕਾਰ ਕਰਕੇ ਇੱਕ ਬਹਾਦਰੀ ਭਰਿਆ ਕਾਰਨਾਮਾ ਕਰ ਦਿਖਾਇਆ ਜੋ ਸ਼ਾਇਦ ਮੁਗ਼ਲ ਫੌਜਾਂ ਦੇ ਹੁੰਦਿਆਂ ਕੋਈ ਪੁਰਸ਼ ਵੀ ਕਰਨ ਦਾ ਹੌਸਲਾ ਨਾ ਕਰ ਸਕਦਾ। ਇਹ ਹੀ ‘ਚਿੜੀਆਂ ਕੋਲੋਂ ਬਾਜ਼ ਤੁੜਾਉਣ’ ਦੀ ਕਰਾਮਾਤ ਸੀ ਜੋ ਦਸਮ ਗੁਰੂ ਦੇ ਅੰਮ੍ਰਿਤ ਨੇ ਕਰ ਦਿਖਾਈ। ਹੁਣ ਜਦੋਂ ਵੀ ਸਿੱਖ ਧਰਮ ਵਿੱਚ ਬੀਬੀ ਹਰਸ਼ਰਨ ਕੌਰ ਦਾ ਨਾਮ ਲਿਆ ਜਾਂਦਾ ਹੈ ਤਾਂ ਸਾਰਿਆਂ ਦਾ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਅੱਗੇ ਸੀਸ ਝੁੱਕ ਜਾਂਦਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live