ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ’ਤੇ ਸਲਾਟ ਮਿਲਣ ਦੇ ਬਾਵਜੂਦ ਪੰਜ ਜਹਾਜ਼ ਕੰਪਨੀਆਂ ਵੱਲੋਂ ਹਾਲੇ ਤੱਕ ਉਡਾਣਾਂ ਸ਼ੁਰੂ ਨਹੀਂ ਕੀਤੀਆਂ ਗਈਆਂ। ਇਨ੍ਹਾਂ ਕੰਪਨੀਆਂ ਨੂੰ ਕੁੱਲ 9 ਉਡਾਣਾਂ ਸ਼ੁਰੂ ਕਰਨੀਆਂ ਸਨ। ਕੰਪਨੀਆਂ ਦੇ ਇਸ ਰਵੱਈਏ ਤੋਂ ਏਅਰਪੋਰਟ ਪ੍ਰਬੰਧਕ ਨਾਰਾਜ਼ ਹਨ। ਏਅਰਪੋਰਟ ਪ੍ਰਬੰਧਕਾਂ ਨੇ ਈਮੇਲ ਜ਼ਰੀਏ ਨੋਟਿਸ ਜਾਰੀ ਕਰਕੇ ਇਨ੍ਹਾਂ ਕੰਪਨੀਆਂ ਤੋਂ ਉਡਾਣਾਂ ਸ਼ੁਰੂ ਕਰਨ ਵਿਚ ਹੋ ਰਹੀ ਦੇਰੀ ਦਾ ਕਾਰਨ ਪੁੱਛਿਆ ਹੈ। ਸਰਦੀਆਂ ਦੇ ਸ਼ਡਿਊਲ ’ਚ ਪੰਜ ਜਹਾਜ਼ ਕੰਪਨੀਆਂ ਨੇ ਨੌਂ ਰਾਜਾਂ ਲਈ ਨਵੀਆਂ ਉਡਾਣਾਂ ਸ਼ੁਰੂ ਕਰਨ ਲਈ ਸਲਾਟ ਬੁੱਕ ਕੀਤੇ ਸਨ। ਇਸ ਨੂੰ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਅਤੇ ਏਅਰਪੋਰਟ ਪ੍ਰਬੰਧਕਾਂ ਦੀ ਇਜਾਜ਼ਤ ਮਿਲ ਚੁੱਕੀ ਸੀ। ਹੁਣ ਸ਼ਡਿਊਲ ਜਾਰੀ ਹੋਏ ਨੂੰ 63 ਦਿਨ ਚੁੱਕੇ ਹਨ। ਸਲਾਟ ਮਿਲਣ ਤੋਂ ਬਾਅਦ 28 ਅਕਤੂਬਰ ਤੋਂ ਉਡਾਣਾਂ ਸ਼ੁਰੂ ਹੋਣੀਆਂ ਸਨ ਪਰ ਕਿਸੇ ਵੀ ਕੰਪਨੀ ਨੇ ਹਾਲੇ ਤੱਕ ਬੁਕਿੰਗ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਹੈ। ਜਹਾਜ਼ ਕੰਪਨੀਆਂ ਨਾਲ ਸਬੰਧਤ ਅਧਿਕਾਰੀ ਵੀ ਇਸ ਸਬੰਧੀ ਕੁਝ ਬੋਲਣ ਨੂੰ ਤਿਆਰ ਨਹੀਂ ਹਨ। ਓਧਰ ਚੰਡੀਗੜ੍ਹ ਏਅਰਪੋਰਟ ਪ੍ਰਬੰਧਕਾਂ ਨੇ ਸ਼ਾਰਜਾਹ ਦੀ ਉਡਾਣ ਸ਼ੁਰੂ ਕਰਨ ਨੂੰ ਲੈਕੇ ਵੀ ਗੰਭੀਰਤਾ ਨਹੀਂ ਦਿਖਾਈ ਹੈ। ਫਲਾਈਟ ਸ਼ੁਰੂ ਕਰਨ ਲਈ ਜਹਾਜ਼ ਕੰਪਨੀਆਂ ਤੀਜੀ ਵਾਰ ਈਮੇਲ ਕੀਤੀ ਗਈ ਹੈ ਪਰ ਹਾਲੇ ਤੱਕ ਇਹ ਉਡਾਣ ਸ਼ੁਰੂ ਨਹੀਂ ਹੋਈ ਹੈ।
ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ’ਤੇ ਸਲਾਟ ਮਿਲਣ ਦੇ ਬਾਵਜੂਦ, ਉਡਾਣਾਂ ਸ਼ੁਰੂ ਨਾ ਕਰਨ ’ਤੇ ਪੰਜ ਜਹਾਜ਼ ਕੰਪਨੀਆਂ ਨੂੰ ਨੋਟਿਸ
ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ’ਤੇ ਸਲਾਟ ਮਿਲਣ ਦੇ ਬਾਵਜੂਦ ਪੰਜ ਜਹਾਜ਼ ਕੰਪਨੀਆਂ ਵੱਲੋਂ ਹਾਲੇ ਤੱਕ ਉਡਾਣਾਂ ਸ਼ੁਰੂ ਨਹੀਂ ਕੀਤੀਆਂ ਗਈਆਂ। ਇਨ੍ਹਾਂ ਕੰਪਨੀਆਂ ਨੂੰ ਕੁੱਲ 9 ਉਡਾਣਾਂ ਸ਼ੁਰੂ ਕਰਨੀਆਂ ਸਨ। ਕੰਪਨੀਆਂ ਦੇ ਇਸ ਰਵੱਈਏ ਤੋਂ ਏਅਰਪੋਰਟ ਪ੍ਰਬੰਧਕ ਨਾਰਾਜ਼ ਹਨ। ਏਅਰਪੋਰਟ ਪ੍ਰਬੰਧਕਾਂ ਨੇ ਈਮੇਲ ਜ਼ਰੀਏ ਨੋਟਿਸ ਜਾਰੀ ਕਰਕੇ ਇਨ੍ਹਾਂ ਕੰਪਨੀਆਂ ਤੋਂ ਉ
More India News
ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ
ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ
22 Nov 2024
ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ
ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ
24 Jul 2024
ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..
ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼
19 Jul 2024
ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ
ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ
8 Jul 2024
