Radio Spice
India News

ਮਥੁਰਾ-ਵਰਿੰਦਾਵਨ ਤੋਂ ਵਾਪਸੀ ਵੇਲੇ ਪੰਜਾਬੀਆਂ ਦੀ ਮਿੰਨੀ ਬੱਸ ਹੋਈ ਦਰਦਨਾਕ ਹਾਦਸੇ ਦਾ ਸ਼ਿਕਾਰ, 2 ਔਰਤਾਂ ਦੀ ਮੌਤ; ਕਈ ਲੋਕ ਜ਼ਖ਼ਮੀ

By 111459pwpadmin•

ਸੰਘਣੀ ਧੁੰਦ 'ਚ ਐਕਸਪ੍ਰੈਸ ਵੇਅ 'ਤੇ ਬਾਰਾਗਾਂਵ ਨੇੜੇ ਇਕ ਮਿੰਨੀ ਬੱਸ (ਟਰੈਵਲਰ) ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਪੰਜਾਬ ਦੀਆਂ ਦੋ ਔਰਤਾਂ ਦੀ ਮੌਤ ਹੋ ਗਈ ਹੈ ਜਦਕਿ 10 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ ਹਨ। ਮਿੰਨੀ ਬੱਸ ਸਵਾਰ ਮਥੁਰਾ ਤੋਂ ਪੰਜਾਬ ਪਰਤ ਰਹੇ ਸਨ। ਧੁੰਦ 'ਚ ਐਕਸਪ੍ਰੈੱਸ ਵੇਅ 'ਤੇ ਇਕ ਵਾਰ ਫਿਰ ਦਰਦਨਾਕ ਹਾਦਸਾ ਹੋ ਗਿਆ। ਮੰਗਲਵਾਰ ਰਾਤ ਕਰੀਬ 2.30 ਵਜੇ

ਸੰਘਣੀ ਧੁੰਦ 'ਚ ਐਕਸਪ੍ਰੈਸ ਵੇਅ 'ਤੇ ਬਾਰਾਗਾਂਵ ਨੇੜੇ ਇਕ ਮਿੰਨੀ ਬੱਸ (ਟਰੈਵਲਰ) ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਪੰਜਾਬ ਦੀਆਂ ਦੋ ਔਰਤਾਂ ਦੀ ਮੌਤ ਹੋ ਗਈ ਹੈ ਜਦਕਿ 10 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ ਹਨ। ਮਿੰਨੀ ਬੱਸ ਸਵਾਰ ਮਥੁਰਾ ਤੋਂ ਪੰਜਾਬ ਪਰਤ ਰਹੇ ਸਨ।

ਧੁੰਦ 'ਚ ਐਕਸਪ੍ਰੈੱਸ ਵੇਅ 'ਤੇ ਇਕ ਵਾਰ ਫਿਰ ਦਰਦਨਾਕ ਹਾਦਸਾ ਹੋ ਗਿਆ। ਮੰਗਲਵਾਰ ਰਾਤ ਕਰੀਬ 2.30 ਵਜੇ ਬਾਰਾਗਾਂਵ ਨੇੜੇ ਐਕਸਪ੍ਰੈੱਸ ਵੇਅ 'ਤੇ ਪਹਿਲੀ ਲੇਨ 'ਚ ਇਕ ਮਿੰਨੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਿੰਨੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਇੰਨਾ ਹੀ ਨਹੀਂ ਬੱਸ 'ਚ ਸਵਾਰ ਸਾਰੇ ਲੋਕ ਜ਼ਖਮੀ ਹੋ ਗਏ। ਰਾਹਗੀਰਾਂ ਵੱਲੋਂ ਸੂਚਨਾ ਮਿਲਣ ’ਤੇ ਜ਼ਿਲ੍ਹੇ ਭਰ ਦੀਆਂ ਚਾਰ ਐਂਬੂਲੈਂਸਾਂ ਮੌਕੇ ’ਤੇ ਪੁੱਜੀਆਂ।

ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਨੇ ਦੱਸਿਆ ਕਿ ਇਹ ਸਾਰੇ ਪੰਜਾਬ ਦੇ ਨਾਬਸਰ ਦੇ ਬਲਚੌਰ ਦੇ ਰਹਿਣ ਵਾਲੇ ਹਨ ਤੇ ਘੁੰਮਣ ਲਈ ਮਥੁਰਾ ਵਰਿੰਦਾਵਨ ਗਏ ਸੀ।

ਜ਼ਖ਼ਮੀਆਂ 'ਚ ਕਮਲਾ ਪੁੱਤਰੀ ਦਵਿੰਦਰ, ਨੀਲਮ ਕੁਮਾਰੀ ਪੁੱਤਰੀ ਤਰਸੇਮ, ਕਾਂਤਾ ਰਾਣੀ ਪਤਨੀ ਜੈਪਾਲ, ਨੇਹਾ ਪੁੱਤਰੀ ਅਨਿਲ ਕੁਮਾਰ, ਅਮਨ ਪੁੱਤਰ ਗੁਰਦੀਪ, ਨੀਸ਼ੂ ਪਤਨੀ ਮਨੀਸ਼ ਕੁਮਾਰ, ਰੀਨਾ ਰਾਣੀ ਪਤਨੀ ਰੋਹਿਤ ਕੁਮਾਰ, ਕੁਲਵੰਤ ਸਿੰਘ ਪੁੱਤਰ ਬਲਵੀਰ ਸਿੰਘ, ਮਨੀਸ਼ਾ ਰਾਣੀ ਪਤਨੀ ਸੁਰੇਸ਼ ਕੁਮਾਰ, ਈਸ਼ਾ ਰਾਣੀ ਪੁੱਤਰੀ ਸਤੀਸ਼ ਕੁਮਾਰ, ਧਰੁਵ ਪੁੱਤਰ ਮਨੀਸ਼ ਕੁਮਾਰ ਸਾਰੇ ਜ਼ਖਮੀ ਹਨ। ਜਾਂਚ ਤੋਂ ਬਾਅਦ ਡਾਕਟਰ ਨੇ ਸੀਮਾ ਪਤਨੀ ਸਤੀਸ਼ ਕੁਮਾਰ ਤੇ ਮਨਦੀਪ ਪਤਨੀ ਬਖਸ਼ੀਸ਼ ਨੂੰ ਮ੍ਰਿਤਕ ਐਲਾਨ ਦਿੱਤਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live