Radio Spice
India News

ਪੰਜਾਬ ਹਾਦਸੇ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣਿਆ : ਗੌਰਵ ਯਾਦਵ

By 111459pwpadmin•

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰਾਜੈਕਟ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੈਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ। ਡੀਜੀਪੀ ਪੰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰਾਜੈਕਟ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੈਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿਚ ਵਾਇਸ ਅਲਰਟ ਪ੍ਰਾਪਤ ਕਰਨਗੇ ਜੋ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ, ਜਿਸ ਨਾਲ ਪੰਜਾਬ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਦੁਰਘਟਨਾਗ੍ਰਸਤ ਸਥਾਨਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।

ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ ’ਤੇ ਭਾਰਤ ਲਈ 100 ਫ਼ੀਸਦੀ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵਾਇਸ ਸੰਦੇਸ਼ ‘ਬਲੈਕਸਪਾਟ 100 ਮੀਟਰ ਦੀ ਦੂਰੀ ’ਤੇ ਹੈ’ ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ, ਜਿਸ ਨਾਲ ਪੰਜਾਬ ਦੁਰਘਟਨਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇਕਮਾਤਰ ਸੂਬਾ ਬਣਿਆ ਹੈ। ਐਕਸੀਡੈਂਟ ਬਲੈਕ ਸਪਾਟ ਇਕ ਅਜਿਹੀ ਥਾਂ ਹੈ ਜਿੱਥੇ ਇਤਿਹਾਸ ਵਿਚ ਆਮ ਤੌਰ ’ਤੇ ਸੜਕੀ ਆਵਾਜਾਈ ਹਾਦਸੇ ਵਾਪਰਦੇ ਰਹਿੰਦੇ ਹਨ।

ਏਡੀਜੀਪੀ ਟ੍ਰੈਫਿਕ ਅਮਰਦੀਪ ਸਿੰਘ ਰਾਏ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ ’ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਅਨੁਭਵ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿਚ ਵਾਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਇਕ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਹੈ। ਇਸ ਨਵੀਨਤਾਕਾਰੀ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ, ਜੋ ਖੇਤਰੀ ਭਾਸ਼ਾਵਾਂ ਵਿਚ ਵਾਇਸ ਅਲਰਟ ਦੀ ਪੇਸ਼ਕਸ਼ ਕਰਦੀ ਹੈ।

ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ’ਚੋਂ ਇਕ ਵਿਸ਼ੇਸ਼ ਕਦਮ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live