Radio Spice
India News

ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਹੁਣ ਕਿਸ ਕੀਮਤ 'ਤੇ ਮਿਲਣਗੇ

By 111459pwpadmin•

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil Marketing Companies) ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ 'ਚ ਈਂਧਨ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਸੋਧੀਆਂ ਜਾਂਦੀਆਂ ਹਨ। ਜੂਨ 2017 ਤੋਂ ਪਹਿਲਾਂ ਕੀਮਤਾਂ 'ਚ ਸੋਧ ਹਰ 15 ਦਿਨਾਂ ਬਾਅਦ ਕੀਤੀ ਜਾਂਦੀ ਸੀ। ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil Marketing Companies) ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ 'ਚ ਈਂਧਨ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਸੋਧੀਆਂ ਜਾਂਦੀਆਂ ਹਨ। ਜੂਨ 2017 ਤੋਂ ਪਹਿਲਾਂ ਕੀਮਤਾਂ 'ਚ ਸੋਧ ਹਰ 15 ਦਿਨਾਂ ਬਾਅਦ ਕੀਤੀ ਜਾਂਦੀ ਸੀ। ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ ਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਅਸਲ ਕੀਮਤ ਤੋਂ ਲਗਪਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਤੇ ਡੀਜ਼ਲ ਇੰਨੇ ਮਹਿੰਗੇ ਖਰੀਦਣੇ ਪੈ ਰਹੇ ਹਨ।

ਪੰਜਾਬ 'ਚ ਪੈਟਰੋਲ 51 ਪੈਸੇ ਤੇ ਡੀਜ਼ਲ 48 ਪੈਸੇ ਮਹਿੰਗਾ ਹੋਇਆ ਹੈ। ਮੱਧ ਪ੍ਰਦੇਸ਼, ਝਾਰਖੰਡ ਤੇ ਗੋਆ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਮਹਾਰਾਸ਼ਟਰ 'ਚ ਪੈਟਰੋਲ 11 ਪੈਸੇ ਅਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਗੁਜਰਾਤ 'ਚ ਜਿੱਥੇ ਪੈਟਰੋਲ ਦੀ ਕੀਮਤ 'ਚ 84 ਪੈਸੇ ਦਾ ਵਾਧਾ ਹੋਇਆ ਹੈ ਉੱਥੇ ਹੀ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

ਦਿੱਲੀ 'ਚ ਪੈਟਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ।

ਨੋਇਡਾ 'ਚ ਪੈਟਰੋਲ 96.65 ਰੁਪਏ ਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਗਾਜ਼ੀਆਬਾਦ 'ਚ ਡੀਜ਼ਲ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪੋਰਟ ਬਲੇਅਰ ਵਿੱਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live