Radio Spice
India News

ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਏ ਮਜੀਠੀਆ, 2021 ਦੇ ਧਰਨੇ 'ਚ ਪੁਲਿਸ 'ਤੇ ਹਮਲੇ ਦਾ ਹੈ ਮਾਮਲਾ

By 111459pwpadmin•

ਸਾਲ 2021 'ਚ ਦਿੱਤੇ ਧਰਨੇ ਦੌਰਾਨ ਆਪਣੇ ਖ਼ਿਲਾਫ਼ ਦਰਜ ਇਕ ਮਾਮਲੇ 'ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸ਼ਨਿੱਚਰਵਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ 'ਚ ਪੇਸ਼ ਹੋਏ। ਪੁਲਿਸ ਨੇ ਮਜੀਠੀਆ ਸਮੇਤ 23 ਅਕਾਲੀ ਆਗੂਆਂ ਵਿਰੁੱਧ 6 ਨਵੰਬਰ, 2021 ਨੂੰ ਧਾਰਾ 188, 186, 356, 332 ਤੇ 34 ਤਹਿਤ ਸਜ਼ਾਯੋਗ ਅਪਰਾਧਾਂ ਲਈ ਕੇਸ ਦਰਜ ਕੀਤਾ ਸੀ। ਪ

ਸਾਲ 2021 'ਚ ਦਿੱਤੇ ਧਰਨੇ ਦੌਰਾਨ ਆਪਣੇ ਖ਼ਿਲਾਫ਼ ਦਰਜ ਇਕ ਮਾਮਲੇ 'ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸ਼ਨਿੱਚਰਵਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ 'ਚ ਪੇਸ਼ ਹੋਏ।

ਪੁਲਿਸ ਨੇ ਮਜੀਠੀਆ ਸਮੇਤ 23 ਅਕਾਲੀ ਆਗੂਆਂ ਵਿਰੁੱਧ 6 ਨਵੰਬਰ, 2021 ਨੂੰ ਧਾਰਾ 188, 186, 356, 332 ਤੇ 34 ਤਹਿਤ ਸਜ਼ਾਯੋਗ ਅਪਰਾਧਾਂ ਲਈ ਕੇਸ ਦਰਜ ਕੀਤਾ ਸੀ।

ਪੁਲਿਸ ਨੇ ਇਕ ਪੁਲਿਸ ਇੰਸਪੈਕਟਰ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕੀਤੀ ਸੀ ਜਿਸ ਨੇ ਦੋਸ਼ ਲਗਾਇਆ ਕਿ ਅਕਾਲੀ ਆਗੂਆਂ ਨੇ ਉਨ੍ਹਾਂ 'ਤੇ ਹਮਲਾ ਕੀਤਾ ਜਦੋਂ ਉਹ ਚੰਡੀਗੜ੍ਹ ਦੇ ਸੈਕਟਰ 3 ਸਥਿਤ ਐੱਮਐੱਲਏ ਹੋਸਟਲ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ।

ਇੰਸਪੈਕਟਰ ਨੇ ਦਾਅਵਾ ਕੀਤਾ ਕਿ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਜਾ ਕੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਦੀ ਮੰਗ ਕੀਤੀ। ਪੁਲਿਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਬੈਰੀਕੇਡ ਲਗਾਏ ਹੋਏ ਸਨ। ਇਲਾਕੇ ਵਿੱਚ ਧਾਰਾ 144 ਲਾਗੂ ਹੋਣ ਕਾਰਨ ਆਗੂਆਂ ਨੂੰ ਅੱਗੇ ਨਾ ਵਧਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਸੀਨੀਅਰ ਆਗੂਆਂ ਦੇ ਉਕਸਾਉਣ ’ਤੇ ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ’ਤੇ ਵੀ ਹਮਲਾ ਕਰ ਦਿੱਤਾ। ਇਸ ਮਗਰੋਂ ਉਨ੍ਹਾਂ ਸਮੇਤ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।

ਮਜੀਠੀਆ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਵੱਲੋਂ ਲਾਏ ਗਏ ਦੋਸ਼ ਬੇਬੁਨਿਆਦ ਹਨ ਕਿਉਂਕਿ ਧਰਨਾ ਸ਼ਾਂਤਮਈ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live