Radio Spice
India News

ਹਰਿਆਣਾ 'ਚ ਆਲੂ ਦੇ ਬੂਟਿਆਂ 'ਤੇ ਉੱਗੇ ਟਮਾਟਰ, ਦੱਸਿਆ ਕੁਦਰਤ ਦਾ ਚਮਤਕਾਰ, ਕਿਹਾ "ਇਹ ਟੋਮੇਟੋ ਨਹੀਂ ਸਗੋਂ ਪੋਮੇਟੋ

By 111459pwpadmin•

ਹਰਿਆਣਾ ਦੇ ਚਰਖੀ ਦਾਦਰੀ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਖੇਤ ਵਿੱਚ ਆਲੂਆਂ ਦੇ ਪੌਦਿਆਂ ਦੇ ਹੇਠਾਂ ਆਲੂ ਤੇ ਉਪਰ ਟਮਾਟਰ ਲੱਗੇ ਹੋਏ ਹਨ। ਇਸ ਬਾਰੇ ਪਤਾ ਚੱਲਦੇ ਹੀ ਲੋਕ ਪੌਦੇ ਦੇਖਣ ਲਈ ਪਿੰਡ ਰਾਨੀਲਾ ਬਾਸ ਦੇ ਖੇਤਾਂ ਵਿੱਚ ਪਹੁੰਚ ਰਹੇ ਹਨ। ਲੋਕ ਇਸ ਨੂੰ ਕੁਦਰਤ ਦਾ ਚਮਤਕਾਰ ਕਹਿ ਰਹੇ ਹਨ। ਕਿਸਾਨ ਦਾ ਕਹਿਣਾ ਹੈ ਕਿ ਉਹ ਹਰ ਵਾਰ ਆਲੂ ਬੀਜਦਾ ਹੈ ਪਰ ਅਜਿਹਾ

ਹਰਿਆਣਾ ਦੇ ਚਰਖੀ ਦਾਦਰੀ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਖੇਤ ਵਿੱਚ ਆਲੂਆਂ ਦੇ ਪੌਦਿਆਂ ਦੇ ਹੇਠਾਂ ਆਲੂ ਤੇ ਉਪਰ ਟਮਾਟਰ ਲੱਗੇ ਹੋਏ ਹਨ। ਇਸ ਬਾਰੇ ਪਤਾ ਚੱਲਦੇ ਹੀ ਲੋਕ ਪੌਦੇ ਦੇਖਣ ਲਈ ਪਿੰਡ ਰਾਨੀਲਾ ਬਾਸ ਦੇ ਖੇਤਾਂ ਵਿੱਚ ਪਹੁੰਚ ਰਹੇ ਹਨ। ਲੋਕ ਇਸ ਨੂੰ ਕੁਦਰਤ ਦਾ ਚਮਤਕਾਰ ਕਹਿ ਰਹੇ ਹਨ। 

ਕਿਸਾਨ ਦਾ ਕਹਿਣਾ ਹੈ ਕਿ ਉਹ ਹਰ ਵਾਰ ਆਲੂ ਬੀਜਦਾ ਹੈ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ। ਉਧਰ, ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਕੋਈ ਚਮਤਕਾਰ ਨਹੀਂ ਸਗੋਂ ਟਮਾਟਰ ਦੇ ਬੀਜਾਂ ਨਾਲ ਆਲੂ ਦਾ ਸਰਵਾਈਸ ਕਰਨ ਦਾ ਨਤੀਜਾ ਹੈ। ਇਸ ਤੋਂ ਪਹਿਲਾਂ ਸਾਲ 2010 ਵਿੱਚ ਵੀ ਭਿਵਾਨੀ ਦੇ ਜੁਈ ਇਲਾਕੇ ਵਿੱਚ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ। 


ਕਿਸਾਨ ਓਮਕਾਰ ਨੇ ਦੱਸਿਆ ਕਿ ਉਸ ਨੇ ਕਰੀਬ ਅੱਧਾ ਏਕੜ ਜ਼ਮੀਨ ਵਿੱਚ ਆਲੂ ਦੀ ਫ਼ਸਲ ਬੀਜੀ ਹੈ। ਫਸਲ ਲਗਪਗ ਤਿਆਰ ਹੈ। ਠੰਢ ਕਾਰਨ ਆਲੂਆਂ ਦੇ ਬੂਟਿਆਂ ਦੇ ਪੱਤੇ ਸੜਨ ਲੱਗ ਪਏ ਸਨ। ਇਸ ਲਈ ਉਸ ਨੇ ਉਪਰਲੇ ਬੂਟੇ ਨੂੰ ਕੱਟ ਕੇ ਉੱਥੋਂ ਹਟਾਉਣ ਤੇ ਆਲੂ ਪੁੱਟਣ ਬਾਰੇ ਸੋਚਿਆ। ਜਿਵੇਂ ਹੀ ਉਸ ਨੇ ਕਟਾਈ ਸ਼ੁਰੂ ਕੀਤੀ, ਉਸ ਨੇ ਪੌਦੇ ਦੇ ਉੱਪਰਲੇ ਹਿੱਸੇ 'ਤੇ ਟਮਾਟਰ ਲੱਗੇ ਦੇਖੇ।

ਆਲੂ ਦੇ ਬੂਟੇ 'ਤੇ ਟਮਾਟਰ ਦੇਖ ਕੇ ਓਮਕਾਰ ਹੈਰਾਨ ਰਹਿ ਗਿਆ। ਉਸ ਨੇ ਇਸ ਬਾਰੇ ਹੋਰ ਕਿਸਾਨਾਂ ਨੂੰ ਦੱਸਿਆ। ਜਦੋਂ ਉਨ੍ਹਾਂ ਨੇ ਟਮਾਟਰ ਨੂੰ ਤੋੜ ਕੇ ਚੱਖਿਆ ਤਾਂ ਯਕੀਨ ਹੋ ਗਿਆ ਕਿ ਇਹ ਟਮਾਟਰ ਹੀ ਹੈ। ਕਿਸਾਨ ਨੇ ਦੱਸਿਆ ਕਿ ਹਰ ਬੂਟੇ 'ਤੇ ਟਮਾਟਰ ਨਹੀਂ ਲੱਗੇ, ਜੋ ਵੱਡੇ ਬੂਟੇ ਹਨ, ਉਨ੍ਹਾਂ 'ਤੇ ਹੀ ਟਮਾਟਰ ਲੱਗੇ ਹਨ।

ਓਮਕਾਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਉਸ ਨੇ ਆਲੂਆਂ ਦੀ ਕਾਸ਼ਤ ਕੀਤੀ ਸੀ ਪਰ ਅਜਿਹਾ ਨਹੀਂ ਹੋਇਆ। ਉਸ ਨੇ ਮੋਰਵਾਲਾ ਵਾਸੀ ਇੱਕ ਵਿਅਕਤੀ ਤੋਂ ਆਲੂ ਦਾ ਬੀਜ ਲੈ ਕੇ ਆਪਣੇ ਖੇਤ ਵਿੱਚ ਲਾਇਆ ਸੀ। ਉਹ ਉੱਤਰ ਪ੍ਰਦੇਸ਼ ਤੋਂ ਬੀਜ ਮੰਗਵਾਉਂਦਾ ਹੈ।

ਉਧਰ, ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਟਮਾਟੋ ਨਹੀਂ ਸਗੋਂ ਪਮਾਟੋ ਹੈ। ਇਸ ਦੀ ਸ਼ਕਲ ਤੇ ਸਵਾਦ ਬਿਲਕੁਲ ਟਮਾਟਰ ਵਰਗਾ ਹੈ। ਦੂਜੇ ਸ਼ਬਦਾਂ ਵਿੱਚ, ਇਹ ਟਮਾਟਰ ਦੀ ਇੱਕ ਕਿਸਮ ਹੈ। ਕਈ ਵਾਰ ਟਮਾਟਰ ਦੇ ਬੀਜ ਆਲੂਆਂ ਨਾਲ ਬਚ ਜਾਂਦੇ ਹਨ। ਅਜਿਹੇ 'ਚ ਉਨ੍ਹਾਂ ਨੂੰ ਆਲੂਆਂ ਤੋਂ ਪੋਸ਼ਣ ਮਿਲਦਾ ਹੈ। ਤਣਾ ਸਿਰਫ ਆਲੂ ਦਾ ਹੁੰਦਾ ਹੈ, ਜਦੋਂਕਿ ਉੱਪਰ ਵਾਲਾ ਫਲ ਟਮਾਟਰ ਦਾ ਹੁੰਦਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live