Radio Spice
India News

ਭਾਰਤ ਵਿਰੋਧੀ ਬਿਆਨ ਤੋਂ ਬਾਅਦ ਹੁਣ ਮਾਲਦੀਵ ਦੀ ਰਾਜਨੀਤੀ 'ਚ ਆਇਆ ਭੂਚਾਲ, ਰਾਸ਼ਟਰਪਤੀ ਮੁਇਜ਼ੂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ

By 111459pwpadmin•

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਨਾਗਰਿਕਾਂ 'ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਹੁਣ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ। ਵਿਰੋਧੀ ਇਸ ਦਾ ਫ਼ਾਇਦਾ ਉਠਾਉਂਦੇ ਹੋਏ ਹੁਣ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਨੂੰ ਸੱਤਾ ਤੋਂ ਹਟਾਉਣ ਵਿਚ ਲੱਗ ਗਈ ਹੈ। ਮਾਲਦੀਵ ਵਿਚ ਸੰਸਦੀ ਘੱਟ ਗਿਣਤੀ ਨੇਤਾ ਅਲੀ ਅਜ਼ੀਮ ਨੇ ਸੋਮਵਾਰ ਨੂੰ ਰਾਸ਼ਟਰਪਤੀ ਮੁ

ਭਾਰਤ ਵਿਰੋਧੀ ਬਿਆਨ ਤੋਂ ਬਾਅਦ ਹੁਣ ਮਾਲਦੀਵ ਦੀ ਰਾਜਨੀਤੀ 'ਚ ਆਇਆ ਭੂਚਾਲ, ਰਾਸ਼ਟਰਪਤੀ ਮੁਇਜ਼ੂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਨਾਗਰਿਕਾਂ 'ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਹੁਣ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ। ਵਿਰੋਧੀ ਇਸ ਦਾ ਫ਼ਾਇਦਾ ਉਠਾਉਂਦੇ ਹੋਏ ਹੁਣ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਨੂੰ ਸੱਤਾ ਤੋਂ ਹਟਾਉਣ ਵਿਚ ਲੱਗ ਗਈ ਹੈ। ਮਾਲਦੀਵ ਵਿਚ ਸੰਸਦੀ ਘੱਟ ਗਿਣਤੀ ਨੇਤਾ ਅਲੀ ਅਜ਼ੀਮ ਨੇ ਸੋਮਵਾਰ ਨੂੰ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਸੱਦਾ ਦਿੱਤਾ। ਉਸ ਨੇ ਰਾਸ਼ਟਰਪਤੀ ਮੁਇਜ਼ੂ ਨੂੰ ਸੱਤਾ ਤੋਂ ਬੇਦਖਲ ਕਰਨ ਲਈ ਮਦਦ ਦੀ ਅਪੀਲ ਕੀਤੀ ਹੈ।

ਰਾਸ਼ਟਰਪਤੀ ਮੁਹੰਮਦ ਮੁਇਜ਼ੂ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ

ਅਲੀ ਅਜ਼ੀਮ ਨੇ ਕਿਹਾ ਕਿ ਅਸੀਂ ਦੇਸ਼ ਦੀ ਵਿਦੇਸ਼ ਨੀਤੀ ਦੀ ਸਥਿਰਤਾ ਨੂੰ ਬਣਾਈ ਰੱਖਣ ਤੇ ਕਿਸੇ ਵੀ ਗੁਆਂਢੀ ਦੇਸ਼ ਨੂੰ ਅਲੱਗ-ਅਲੱਗ ਹੋਣ ਤੋਂ ਰੋਕਣ ਲਈ ਸਮਰਪਿਤ ਹਾਂ। ਉਸ ਨੇ ਆਪਣੀ ਡੈਮੋਕ੍ਰੇਟਿਕ ਪਾਰਟੀ ਨੂੰ ਪੁੱਛਿਆ, ਕੀ ਤੁਸੀਂ ਰਾਸ਼ਟਰਪਤੀ ਮੁਇਜ਼ੂ ਨੂੰ ਸੱਤਾ ਤੋਂ ਹਟਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹੋ?

ਅਲੀ ਅਜ਼ੀਮ ਨੇ ਆਪਣੀ ਪਾਰਟੀ ਦੇ ਨੇਤਾਵਾਂ ਨੂੰ ਪੁੱਛੇ ਸਵਾਲ

ਅਲੀ ਅਜ਼ੀਮ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕੀ ਤੁਸੀਂ ਰਾਸ਼ਟਰਪਤੀ ਮੁਇਜ਼ੂ ਨੂੰ ਸੱਤਾ ਤੋਂ ਹਟਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹੋ? ਕੀ ਮਾਲਦੀਵੀਅਨ ਡੈਮੋਕ੍ਰੇਟਿਕ ਪਾਰਟੀ (MDP) ਅਵਿਸ਼ਵਾਸ ਪ੍ਰਸਤਾਵ ਲਿਆਉਣ ਲਈ ਤਿਆਰ ਹੈ?

ਮਾਲਦੀਵ ਦੇ 3 ਮੰਤਰੀ ਕੌਣ?

ਮਾਲਦੀਵ ਦੇ ਕਈ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਕਸ਼ਦੀਪ ਦੌਰੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਅਪਮਾਨਜਨਕ ਟਿੱਪਣੀਆਂ ਪੋਸਟ ਕਰਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਐਤਵਾਰ ਨੂੰ ਮਾਲਦੀਵ ਸਰਕਾਰ ਨੇ ਪੀਐਮ ਮੋਦੀ ਵਿਰੁੱਧ ਟਿੱਪਣੀ ਕਰਨ ਲਈ ਤਿੰਨ ਉਪ ਮੰਤਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ।

ਮਾਲਦੀਵ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਯੁਵਾ ਮੰਤਰਾਲੇ ਦੇ ਉਪ ਮੰਤਰੀਆਂ ਮਾਲਸ਼ਾ ਸ਼ਰੀਫ, ਮਰੀਅਮ ਸ਼ਿਓਨਾ ਅਤੇ ਅਬਦੁੱਲਾ ਮਹਿਜ਼ੂਮ ਮਜੀਦ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸੋਮਵਾਰ ਨੂੰ ਭਾਰਤ ਵਿਚ ਮਾਲਦੀਵ ਦੇ ਰਾਜਦੂਤ ਨੂੰ ਵਿਦੇਸ਼ ਮੰਤਰਾਲੇ ਵਿਚ ਤਲਬ ਕੀਤਾ ਗਿਆ ਅਤੇ ਟਿੱਪਣੀਆਂ 'ਤੇ ਸਖ਼ਤ ਚਿੰਤਾ ਜ਼ਾਹਰ ਕੀਤੀ ਗਈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live