Radio Spice
India News

ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ ,INDIA ਗਠਜੋੜ ਲਈ ਅੱਜ ਪਰਖ ਦੀ ਘੜੀ, ਚੰਡੀਗੜ੍ਹ ਤੈਅ ਕਰੇਗਾ ਗਠਜੋੜ ਦਾ ਭਵਿੱਖ

By 111459pwpadmin•

ਚੰਡੀਗੜ੍ਹ 'ਚ ਅੱਜ ਮੇਅਰ ਦੀ ਚੋਣ ਹੋਣ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ ਦਾ ਸਾਹਮਣਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਨਾਲ ਹੋਵੇਗਾ। ਇਹ ਚੋਣ ਸਖ਼ਤ ਸੁਰੱਖਿਆ ਵਿਚਕਾਰ ਕਰਵਾਈ ਜਾਵੇਗੀ। ਹਾਲਾਂਕਿ ਇਹ ਕਹਿਣਾ ਹਾਲੇ ਮੁਸ਼ਕਿਲ ਹੈ ਕਿ ਕਿਹੜੀ ਪਾਰਟੀ ਤਿੰਨ ਅਹੁਦਿਆਂ ’ਤੇ ਜਾਵੇਗੀ, ਪਰ ਇਹ ਤੈਅ ਹੈ ਕਿ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਕਾਂਗਰਸ 'ਇੰਡੀਆ' ਗਠਜ

ਚੰਡੀਗੜ੍ਹ 'ਚ ਅੱਜ ਮੇਅਰ ਦੀ ਚੋਣ ਹੋਣ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ ਦਾ ਸਾਹਮਣਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਨਾਲ ਹੋਵੇਗਾ। ਇਹ ਚੋਣ ਸਖ਼ਤ ਸੁਰੱਖਿਆ ਵਿਚਕਾਰ ਕਰਵਾਈ ਜਾਵੇਗੀ। ਹਾਲਾਂਕਿ ਇਹ ਕਹਿਣਾ ਹਾਲੇ ਮੁਸ਼ਕਿਲ ਹੈ ਕਿ ਕਿਹੜੀ ਪਾਰਟੀ ਤਿੰਨ ਅਹੁਦਿਆਂ ’ਤੇ ਜਾਵੇਗੀ, ਪਰ ਇਹ ਤੈਅ ਹੈ ਕਿ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਕਾਂਗਰਸ 'ਇੰਡੀਆ' ਗਠਜੋੜ ਦੇ ਸਾਹਮਣੇ ਹਾਰ ਨੂੰ ਆਸਾਨੀ ਨਾਲ ਸਵੀਕਾਰ ਨਹੀਂ ਕਰੇਗੀ। ਜਿੱਤ ਲਈ ਲੋੜੀਂਦੀਆਂ ਚਾਰ ਵੋਟਾਂ ਤੋਂ ਘੱਟ ਹੋਣ ਦੇ ਬਾਵਜੂਦ ਸੋਮਵਾਰ ਰਾਤ ਤੱਕ ਭਾਜਪਾ ਆਗੂ ਦਾਅਵਾ ਕਰ ਰਹੇ ਸਨ ਕਿ ਤਿੰਨੇ ਸੀਟਾਂ ਉਨ੍ਹਾਂ ਦੇ ਕਬਜ਼ੇ ਵਿਚ ਹੋਣਗੀਆਂ।

ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਨੇ ਵੀ ਭਾਜਪਾ ਨੂੰ 20 ਕੌਂਸਲਰਾਂ ਦੇ ਦਮ ’ਤੇ ਵਿਰੋਧੀ ਧਿਰ ਵਿਚ ਬੈਠਣ ਲਈ ਪੂਰੀ ਤਿਆਰੀ ਕਰ ਲਈ ਹੈ। ਜੇਕਰ ਭਾਜਪਾ ਵਿਰੋਧੀ ਧਿਰ ਵਿਚ ਡਟਣ ਵਿਚ ਕਾਮਯਾਬ ਹੋ ਜਾਂਦੀ ਹੈ ਤਾਂ ਉਹ ਕਰਾਸ ਵੋਟ ਦੀ ਮੱਦਦ ਨਾਲ ਮੁੜ ਆਪਣਾ ਮੇਅਰ ਬਣਾ ਸਕਦੀ ਹੈ। ਜੇਕਰ 'ਆਪ' ਅਤੇ ਕਾਂਗਰਸ ਆਪੋ-ਆਪਣੇ ਕੌਂਸਲਰਾਂ ਨੂੰ ਇਕਜੁੱਟ ਰੱਖਣ ਵਿਚ ਕਾਮਯਾਬ ਹੋ ਜਾਂਦੀਆਂ ਹਨ ਤਾਂ ਇਹ ਤਿੰਨੇ ਸੀਟਾਂ ਆਸਾਨੀ ਨਾਲ ਗਠਜੋੜ ਕੋਲ ਚਲੀਆਂ ਜਾਣਗੀਆਂ। 

ਇਕ ਘੰਟਾ ਪਹਿਲਾ ਸ਼ੁਰੂ ਹੋਣਗੀਆਂ ਚੋਣਾਂ
ਮੰਗਲਵਾਰ ਨੂੰ ਮੇਅਰ ਚੋਣਾਂ ਲਈ ਨਗਰ ਨਿਗਮ ਵਲੋਂ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ। ਚੋਣ ਪ੍ਰਕਿਰਿਆ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਮੇਅਰ ਚੋਣ 11 ਵਜੇ ਸ਼ੁਰੂ ਕੀਤੀ ਜਾਂਦੀ ਸੀ। ਸਭ ਤੋਂ ਪਹਿਲਾ ਜੁਆਇੰਟ ਕਮਿਸ਼ਨਰ ਵਲੋਂ ਨਾਮਜ਼ਦ ਕੌਂਸਲਰ ਅਨਿਲ ਮਸੀਹ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਦੀ ਸੀਟ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸਭ ਤੋਂ ਪਹਿਲਾਂ ਮੇਅਰ ਸੀਟ ਲਈ ਚੋਣ ਹੋਵੇਗੀ। ਵੋਟਿੰਗ ਤੋਂ ਬਾਅਦ ਗਿਣਤੀ ਸ਼ੁਰੂ ਹੋਵੇਗੀ ਅਤੇ ਪ੍ਰੀਜ਼ਾਈਡਿੰਗ ਅਫ਼ਸਰ ਜੇਤੂ ਉਮੀਦਵਾਰ ਦੇ ਨਾਂ ਦਾ ਐਲਾਨ ਕਰਨਗੇ। ਇਸ ਤੋਂ ਬਾਅਦ ਜੁਆਇੰਟ ਕਮਿਸ਼ਨਰ ਜੇਤੂ ਮੇਅਰ ਨੂੰ ਕੁਰਸੀ ’ਤੇ ਬੈਠਾਉਣਗੇ, ਫ਼ਿਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਲਈ ਚੋਣ ਹੋਵੇਗੀ। ਇਹ ਦੋਵੇਂ ਚੋਣਾਂ ਨਵੇਂ ਮੇਅਰ ਦੀ ਨਿਗਰਾਨ ਵਿਚ ਹੋਣਗੀਆਂ ਅਤੇ ਵੋਟਿੰਗ ਕਰਵਾ ਕੇ ਦੋਵੇਂ ਜੇਤੂਆਂ ਦੇ ਨਾਂਵਾਂ ਦਾ ਐਲਾਨ ਕੀਤਾ ਜਾਵੇਗਾ। 


ਇਸ ਵਾਰ ਨੇਤਾਵਾਂ ਅਤੇ ਵਰਕਰਾਂ ਨੂੰ ਨੋ ਐਂਟਰੀ
ਚੰਡੀਗੜ੍ਹ ਨਗਰ ਨਿਗਮ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਮੇਅਰ ਚੋਣ ਵਿਚ ਜਿੱਤ ਦਾ ਜਸ਼ਨ ਮਨਾਉਣ ਲਈ ਕਿਸੇ ਵੀ ਪਾਰਟੀ ਦੇ ਨੇਤਾ ਅਤੇ ਵਰਕਰ ਨੂੰ ਨਿਗਮ ਦਫ਼ਤਰ ਵਿਚ ਪ੍ਰਵੇਸ਼ ਨਹੀਂ ਮਿਲੇਗਾ। ਇਸ ਦੇ ਨਾਲ ਹੀ ਸਦਨ ਦੇ ਅੰਦਰ ਅਧਿਕਾਰੀਆਂ ਨੂੰ ਵੀ ਸੀਮਤ ਗਿਣਤੀ ਵਿਚ ਰੱਖਿਆ ਜਾਵੇਗਾ। ਸ਼ਹਿਰ ਦੇ ਸੀਨੀਅਰ ਨੇਤਾਵਾਂ ਨੂੰ ਚੋਣ ਪ੍ਰਕਿਰਿਆ ਤੋਂ ਦੂਰ ਰੱਖਿਆ ਜਾਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live