Radio Spice
India News

ਬੰਗਾਲ 'ਚ ਹਮਲੇ 'ਚ ਟੁੱਟਿਆਂ ਰਾਹੁਲ ਗਾਂਧੀ ਦੀ ਕਾਰ ਦਾ ਸ਼ੀਸ਼ਾ? ਕਾਂਗਰਸ ਨੇ ਦੱਸੀ ਸੱਚਾਈ

By 111459pwpadmin•

ਭਾਰਤ ਜੋੜੋ ਨਿਆਂ ਯਾਤਰਾ ਇੱਕ ਵਾਰ ਫਿਰ ਬੰਗਾਲ ਪਹੁੰਚ ਗਈ ਹੈ। ਜਦੋਂ ਯਾਤਰਾ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿੱਚ ਪਹੁੰਚੀ ਤਾਂ ਰਾਹੁਲ ਗਾਂਧੀ ਦੀ ਕਾਰ ਦੇ ਸ਼ੀਸ਼ਾ ਟੁੱਟ ਗਿਆ। ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਕੁਝ ਅਣਪਛਾਤੇ ਲੋਕਾਂ ਨੇ ਉਸ ਦੀ ਕਾਰ 'ਤੇ ਹਮਲਾ ਕਰ ਦਿੱਤਾ।ਹਾਲਾਂਕਿ, ਕੁਝ ਸਮੇਂ ਬਾਅਦ, ਕਾਂਗਰਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਕਾਰ ਦੇ ਟ

ਭਾਰਤ ਜੋੜੋ ਨਿਆਂ ਯਾਤਰਾ ਇੱਕ ਵਾਰ ਫਿਰ ਬੰਗਾਲ ਪਹੁੰਚ ਗਈ ਹੈ। ਜਦੋਂ ਯਾਤਰਾ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿੱਚ ਪਹੁੰਚੀ ਤਾਂ ਰਾਹੁਲ ਗਾਂਧੀ ਦੀ ਕਾਰ ਦੇ ਸ਼ੀਸ਼ਾ ਟੁੱਟ ਗਿਆ। ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਕੁਝ ਅਣਪਛਾਤੇ ਲੋਕਾਂ ਨੇ ਉਸ ਦੀ ਕਾਰ 'ਤੇ ਹਮਲਾ ਕਰ ਦਿੱਤਾ।ਹਾਲਾਂਕਿ, ਕੁਝ ਸਮੇਂ ਬਾਅਦ, ਕਾਂਗਰਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਕਾਰ ਦੇ ਟੁੱਟੇ ਸ਼ੀਸ਼ੇ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ, ''ਗਲਤ ਖ਼ਬਰਾਂ ਬਾਰੇ ਸਪੱਸ਼ਟੀਕਰਨ।

ਪੱਛਮੀ ਬੰਗਾਲ ਦੇ ਮਾਲਦਾ ਵਿੱਚ ਰਾਹੁਲ ਜੀ ਨੂੰ ਮਿਲਣ ਲਈ ਭਾਰੀ ਭੀੜ ਆਈ ਸੀ। ਇਸ ਭੀੜ 'ਚ ਇਕ ਔਰਤ ਰਾਹੁਲ ਜੀ ਨੂੰ ਮਿਲਣ ਲਈ ਉਨ੍ਹਾਂ ਦੀ ਕਾਰ ਦੇ ਅੱਗੇ ਆ ਗਈ, ਜਿਸ ਕਾਰਨ ਅਚਾਨਕ ਬ੍ਰੇਕ ਲਗਾ ਦਿੱਤੀ ਗਈ।ਫਿਰ ਸੁਰੱਖਿਆ ਘੇਰੇ ਵਿੱਚ ਵਰਤੀ ਗਈ ਰੱਸੀ ਕਾਰਨ ਕਾਰ ਦਾ ਸ਼ੀਸ਼ਾ ਟੁੱਟ ਗਿਆ।ਲੋਕ ਆਗੂ ਰਾਹੁਲ ਗਾਂਧੀ ਲੋਕਾਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਇਨਸਾਫ਼ ਲਈ ਲੜ ਰਹੇ ਹਨ। ਜਨਤਾ ਉਨ੍ਹਾਂ ਦੇ ਨਾਲ ਹੈ, ਜਨਤਾ ਉਨ੍ਹਾਂ ਨੂੰ ਸੁਰੱਖਿਅਤ ਰੱਖ ਰਹੀ ਹੈ।"

ਇਹ ਘਟਨਾ ਮਾਲਦਾ ਦੇ ਹਰਿਸ਼ਚੰਦਰਪੁਰ ਇਲਾਕੇ 'ਚ ਵਾਪਰੀ ਜਦੋਂ ਯਾਤਰਾ ਬਿਹਾਰ ਤੋਂ ਪੱਛਮੀ ਬੰਗਾਲ 'ਚ ਮੁੜ ਪ੍ਰਵੇਸ਼ ਕਰ ਰਹੀ ਸੀ।

ਅਣਪਛਾਤੇ ਵਿਅਕਤੀਆਂ ਨੇ ਕੀਤਾ ਪਥਰਾਅ

ਹਮਲੇ ਦੇ ਵੇਰਵੇ ਦਿੰਦੇ ਹੋਏ, ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਦਾਅਵਾ ਕੀਤਾ ਸੀ ਕਿ ਪੱਛਮੀ ਬੰਗਾਲ ਦੇ ਮਾਲਦਾ ਜ਼ਿਲੇ 'ਚ 'ਭਾਰਤ ਜੋੜੋ ਨਿਆਂ ਯਾਤਰਾ' ਦੇ ਹਿੱਸੇ ਵਜੋਂ ਰਾਹੁਲ ਗਾਂਧੀ ਦੀ ਇਕ ਕਾਰ 'ਤੇ ਬੁੱਧਵਾਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਅ ਕੀਤਾ ਗਿਆ। ਇਸ ਘਟਨਾ ਵਿੱਚ ਗੱਡੀ ਦੀ ਪਿਛਲੀ ਖਿੜਕੀ ਦਾ ਸ਼ੀਸ਼ਾ ਟੁੱਟ ਗਿਆ ਪਰ ਗਾਂਧੀ ਨੂੰ ਕੋਈ ਸੱਟ ਨਹੀਂ ਲੱਗੀ।

ਅਣਗਹਿਲੀ ਕਾਰਨ ਵਾਪਰੀ ਇਹ ਘਟਨਾ : ਅਧੀਰ ਰੰਜਨ ਚੌਧਰੀ

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ, "ਪਿੱਛੇ ਤੋਂ ਕਿਸੇ ਨੇ ਪੱਥਰ ਸੁੱਟਿਆ ਹੋਵੇਗਾ। ਪੁਲਿਸ ਅਣਦੇਖੀ ਕਰ ਰਹੀ ਹੈ। ਇਹ ਘਟਨਾ ਅਣਗਹਿਲੀ ਕਾਰਨ ਵਾਪਰੀ ਹੈ, ਅਜਿਹੀ ਕੋਈ ਵੱਡੀ ਘਟਨਾ ਵੀ ਵਾਪਰ ਸਕਦੀ ਹੈ।"

ਮਮਤਾ ਸਰਕਾਰ ਨੇ ਰਾਹੁਲ ਗਾਂਧੀ ਦੇ ਪ੍ਰੋਗਰਾਮ ਦੀ ਇਜਾਜ਼ਤ ਨਹੀਂ ਦਿੱਤੀ: ਕਾਂਗਰਸ ਦਾ ਦਾਅਵਾ

ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ਬੁੱਧਵਾਰ ਨੂੰ ਮੁੜ ਬੰਗਾਲ ਵਿੱਚ ਦਾਖ਼ਲ ਹੋਵੇਗੀ। ਇਸ ਦੌਰਾਨ ਯਾਤਰਾ ਮਾਲਦਾ ਅਤੇ ਮੁਰਸ਼ਿਦਾਬਾਦ ਤੋਂ ਹੋ ਕੇ ਲੰਘੇਗੀ। ਹਾਲਾਂਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਮਮਤਾ ਸਰਕਾਰ 'ਤੇ ਯਾਤਰਾ ਲਈ ਸਹਿਯੋਗ ਨਾ ਦੇਣ ਦਾ ਦੋਸ਼ ਲਗਾਇਆ ਹੈ। ਬੰਗਾਲ ਕਾਂਗਰਸ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਦਾਅਵਾ ਕੀਤਾ ਹੈ ਕਿ ਮਮਤਾ ਸਰਕਾਰ ਨੇ ਮਾਲਦਾ ਅਤੇ ਮੁਰਸ਼ਿਦਾਬਾਦ ਲਈ ਰਾਹੁਲ ਗਾਂਧੀ ਦੇ ਪ੍ਰੋਗਰਾਮ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live