Radio Spice
India News

ਅਧਿਆਪਕਾਂ ਦੇ ਹੱਕ 'ਚ ਹਾਈ ਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਲਾਇਆ ਜੁਰਮਾਨਾ

By 111459pwpadmin•

ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਹੁਕਮ ਨਿੰਦਣਯੋਗ ਹੈ ਅਤੇ ਸੂਬੇ ਨੇ ਗੈਰ-ਜ਼ਿੰਮੇਵਾਰਾਨਾ ਕੰਮ ਕੀਤਾ ਹੈ ਤੇ ਗ਼ੈਰ-ਜ਼ਰੂਰੀ ਮੁਕੱਦਮੇਬਾਜ਼ੀ ਪੈਦਾ ਕੀਤੀ। ਇਸ਼ਤਿਹਾਰ 8 ਜਨਵਰੀ, 2022 ਨੂੰ ਜਾਰੀ ਕੀਤਾ ਗਿਆ ਸੀ ਤੇ ਨਤੀਜਾ 6 ਅਕਤੂਬਰ, 2022 ਨੂੰ ਐਲਾਨਿਆ ਗਿਆ ਸੀ। ਦਸਤਾਵੇਜ਼ਾਂ ਦੀ ਪੜਤਾਲ 19 ਦਸੰਬਰ 2022 ਨੂੰ ਪੂਰੀ ਹੋਈ ਸੀ। ਪੰਜਾਬ-ਹਰਿਆਣਾ ਹਾਈਕੋਰਟ (Punjab &

ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਹੁਕਮ ਨਿੰਦਣਯੋਗ ਹੈ ਅਤੇ ਸੂਬੇ ਨੇ ਗੈਰ-ਜ਼ਿੰਮੇਵਾਰਾਨਾ ਕੰਮ ਕੀਤਾ ਹੈ ਤੇ ਗ਼ੈਰ-ਜ਼ਰੂਰੀ ਮੁਕੱਦਮੇਬਾਜ਼ੀ ਪੈਦਾ ਕੀਤੀ। ਇਸ਼ਤਿਹਾਰ 8 ਜਨਵਰੀ, 2022 ਨੂੰ ਜਾਰੀ ਕੀਤਾ ਗਿਆ ਸੀ ਤੇ ਨਤੀਜਾ 6 ਅਕਤੂਬਰ, 2022 ਨੂੰ ਐਲਾਨਿਆ ਗਿਆ ਸੀ। ਦਸਤਾਵੇਜ਼ਾਂ ਦੀ ਪੜਤਾਲ 19 ਦਸੰਬਰ 2022 ਨੂੰ ਪੂਰੀ ਹੋਈ ਸੀ।

ਪੰਜਾਬ-ਹਰਿਆਣਾ ਹਾਈਕੋਰਟ (Punjab & Haryana High Court) ਨੇ ਭਰਤੀ ਪ੍ਰਕਿਰਿਆ (Recruitment Process) ਪੂਰੀ ਹੋਣ ਤੋਂ ਬਾਅਦ ਨਿਯਮਾਂ 'ਚ ਕੀਤੀ ਗਈ ਸੋਧ 'ਤੇ ਪੰਜਾਬ ਸਰਕਾਰ (Punjab Govt) ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ 50,000 ਰੁਪਏ ਦਾ ਜੁਰਮਾਨਾ ਠੋਕਿਆ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹਾ ਫੈਸਲਾ ਕਾਨੂੰਨ ਦੇ ਸ਼ਾਸਨ ਲਈ ਸਰਾਪ ਹੈ ਤੇ ਸੰਵਿਧਾਨ ਦੀ ਧਾਰਾ 14 ਦੀ ਵੀ ਉਲੰਘਣਾ ਹੈ। ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ ਯੋਗਤਾ ਪ੍ਰੀਖਿਆ ਦੀ ਸ਼ਰਤ ਨੂੰ ਖਤਮ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਯੋਗਤਾ ਪ੍ਰੀਖਿਆ ਪਾਸ ਕਰਨ ਵਾਲੇ ਬਿਨੈਕਾਰਾਂ ਦਾ ਹੀ ਨਤੀਜਾ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ਸਰਕਾਰ ਨੇ ਬਦਲੇ ਸਨ ਨਿਯਮ

ਪਟੀਸ਼ਨ ਦਾਇਰ ਕਰਦਿਆਂ ਅਮਨਦੀਪ ਸਿੰਘ ਅਤੇ ਹੋਰਨਾਂ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਪੰਜਾਬ ਸਰਕਾਰ ਨੇ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ 168 ਅਸਾਮੀਆਂ ਲਈ ਭਰਤੀ ਨਿਕਲੀ ਸੀ। ਇਸ਼ਤਿਹਾਰ 'ਚ ਬਿਨੈਕਾਰਾਂ ਲਈ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਪਾਸ ਕਰਨਾ ਲਾਜ਼ਮੀ ਸੀ। ਇਸ ਤੋਂ ਬਾਅਦ ਜਦੋਂ ਭਰਤੀ ਪ੍ਰਕਿਰਿਆ ਪੂਰੀ ਹੋ ਗਈ ਸੀ ਤੇ ਸਿਰਫ ਅੰਤਿਮ ਨਤੀਜਾ ਜਾਰੀ ਕਰਨਾ ਬਾਕੀ ਸੀ, 26 ਅਗਸਤ 2023 ਨੂੰ ਨਿਯਮਾਂ 'ਚ ਸੋਧ ਕਰ ਦਿੱਤੀ ਗਈ ਤੇ ਯੋਗਤਾ ਪ੍ਰੀਖਿਆ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ।

ਪੰਜਾਬ ਸਰਕਾਰ ਦਾ ਨਿੰਦਣਯੋਗ ਹੁਕਮ

ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਹੁਕਮ ਨਿੰਦਣਯੋਗ ਹੈ ਅਤੇ ਸੂਬੇ ਨੇ ਗੈਰ-ਜ਼ਿੰਮੇਵਾਰਾਨਾ ਕੰਮ ਕੀਤਾ ਹੈ ਤੇ ਗ਼ੈਰ-ਜ਼ਰੂਰੀ ਮੁਕੱਦਮੇਬਾਜ਼ੀ ਪੈਦਾ ਕੀਤੀ। ਇਸ਼ਤਿਹਾਰ 8 ਜਨਵਰੀ, 2022 ਨੂੰ ਜਾਰੀ ਕੀਤਾ ਗਿਆ ਸੀ ਤੇ ਨਤੀਜਾ 6 ਅਕਤੂਬਰ, 2022 ਨੂੰ ਐਲਾਨਿਆ ਗਿਆ ਸੀ। ਦਸਤਾਵੇਜ਼ਾਂ ਦੀ ਪੜਤਾਲ 19 ਦਸੰਬਰ 2022 ਨੂੰ ਪੂਰੀ ਹੋਈ ਸੀ। ਰਾਜ ਨੇ ਨਤੀਜਾ ਐਲਾਨਣ ਤੋਂ ਪਹਿਲਾਂ ਇਸ਼ਤਿਹਾਰ 'ਚ ਕੋਈ ਸੁਧਾਰ ਨਹੀਂ ਕੀਤਾ ਤੇ ਨਾ ਹੀ ਕੋਈ ਸ਼ੁੱਧਤਾ ਜਾਰੀ ਕੀਤੀ।

26 ਅਗਸਤ 2023 ਦੇ ਸੁਧਾਈ-ਕਮ-ਪਬਲਿਕ ਨੋਟਿਸ ਰਾਹੀਂ ਨਿਯਮ ਨੂੰ ਬਦਲਣ ਦੀ ਕੋਸ਼ਿਸ਼ ਗੈਰ-ਕਾਨੂੰਨੀ ਹੈ। ਹਾਈਕੋਰਟ ਨੇ ਕਿਹਾ ਕਿ ਇਹ ਇਕ ਤੈਅਸ਼ੁਦਾ ਸਿਧਾਂਤ ਹੈ ਕਿ ਖੇਡ ਸ਼ੁਰੂ ਹੋਣ ਤੋਂ ਬਾਅਦ ਨਿਯਮਾਂ ਨੂੰ ਬਦਲਿਆ ਨਹੀਂ ਜਾ ਸਕਦਾ।

ਇਹ ਸਿੱਧੇ ਤੌਰ 'ਤੇ ਚੋਣਵੇਂ ਲੋਕਾਂ ਦੀ ਮਦਦ ਕਰਨਾ ਹੋਇਆ : ਹਾਈ ਕੋਰਟ

ਯੋਗਤਾ ਪ੍ਰੀਖਿਆ ਪਾਸ ਨਾ ਕਰਨ ਵਾਲਿਆਂ ਨੇ ਅਯੋਗ ਹੋਣ ਦੇ ਬਾਵਜੂਦ ਭਰਤੀ ਲਈ ਅਪਲਾਈ ਕੀਤਾ ਤੇ ਪੀਐੱਸਟੀਈਟੀ ਪਾਸ ਕਰਨ ਦੀ ਸ਼ਰਤ ਹਟਾਉਣ ਲਈ ਪੰਜਾਬ ਸਰਕਾਰ ਨੂੰ ਦਰਖਾਸਤ ਦਿੱਤੀ ਸੀ।

ਇਸ ਮਾਮਲੇ ਦੀ ਜਾਂਚ ਲਈ ਸਰਕਾਰ ਵੱਲੋਂ ਗਠਿਤ ਕਮੇਟੀ ਨੇ ਪਾਇਆ ਕਿ ਸਰੀਰਕ ਸਿੱਖਿਆ ਮਾਸਟਰਾਂ ਦੀ ਭਰਤੀ ਲਈ ਯੋਗਤਾ PSTET ਲਾਜ਼ਮੀ ਨਹੀਂ ਸੀ, ਜਿਸ ਤੋਂ ਬਾਅਦ ਇਸ ਨੂੰ ਜਨਤਕ ਨੋਟਿਸ-ਕਮ-ਸ਼ੁੱਧੀ ਪੱਤਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈਕੋਰਟ ਨੇ ਕਿਹਾ ਕਿ ਅਜਿਹਾ ਕਰਨ ਨਾਲ ਸਿੱਧੇ ਤੌਰ 'ਤੇ ਉਨ੍ਹਾਂ ਚੋਣਵੇ ਲੋਕਾਂ ਦੀ ਮਦਦ ਹੋ ਰਹੀ ਹੈ ਜੋ ਇਸ਼ਤਿਹਾਰ ਮੁਤਾਬਕ ਯੋਗ ਨਹੀਂ ਸਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live