Radio Spice
India News

ਅਮਰੀਕੀ ਫ਼ੌਜ ਦੇ ਪਹਿਲੇ ਦਸਤਾਰਧਾਰੀ ਸਿੱਖ ਲੜਨਗੇ ਚੋਣਾਂ

By 111459pwpadmin•

ਸਾਲ 2009 ਵਿੱਚ ਆਪਣੇ ਸਿੱਖੀ ਸਰੂਪ ਨਾਲ ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਲਈ ਆਗਿਆ ਪ੍ਰਾਪਤ ਕਰਨ ਵਾਲੇ ਪਹਿਲੇ ਸਾਬਤ ਸੂਰਤ ਦਸਤਾਰਧਾਰੀ ਸਿੱਖ, ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਨੇ ਅਮਰੀਕਾ ਵਿੱਚ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਮਾਊਨਟੇਨ ਹਾਊਸ ਦੀਆਂ ਅਗਾਮੀ ਮਾਰਚ 2024 ਵਾਲੀਆਂ ਸਿਟੀ ਕੌਂਸਲ ਚੋਣਾਂ ਵਿੱਚ ਕਾਊਂਸਲ ਮੈਂਬਰ ਵੱਜੋਂ ਚੋਣ ਲੜਨ ਲਈ ਆਪਣੇ ਨਾਂ ਦਾ ਐਲ

ਸਾਲ 2009 ਵਿੱਚ ਆਪਣੇ ਸਿੱਖੀ ਸਰੂਪ ਨਾਲ ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਲਈ ਆਗਿਆ ਪ੍ਰਾਪਤ ਕਰਨ ਵਾਲੇ ਪਹਿਲੇ ਸਾਬਤ ਸੂਰਤ ਦਸਤਾਰਧਾਰੀ ਸਿੱਖ, ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਨੇ ਅਮਰੀਕਾ ਵਿੱਚ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਮਾਊਨਟੇਨ ਹਾਊਸ ਦੀਆਂ ਅਗਾਮੀ ਮਾਰਚ 2024 ਵਾਲੀਆਂ ਸਿਟੀ ਕੌਂਸਲ ਚੋਣਾਂ ਵਿੱਚ ਕਾਊਂਸਲ ਮੈਂਬਰ ਵੱਜੋਂ ਚੋਣ ਲੜਨ ਲਈ ਆਪਣੇ ਨਾਂ ਦਾ ਐਲਾਨ ਕੀਤਾ ਹੈ।

ਕੌਂਸਲ ਦੇ 4 ਮੈਂਬਰਾਂ ਨੂੰ ਚੁਨਣ ਲਈ, ਕੁੱਲ 8 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਇਹਨਾਂ ਵਿੱਚੋਂ ਸਿਰਫ ਰਤਨ ਹੀ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਹਨ। ਇਸ ਚੋਣ ਲਈ ਸ਼ਹਿਰ ਵਾਸੀ 5 ਫਰਵਰੀ ਤੋਂ ਲੈ ਕੇ 5 ਮਾਰਚ 2024 ਤੱਕ ਵੋਟਾਂ ਪਾ ਸਕਦੇ ਹਨ।

ਡਾ. ਰਤਨ ਨੇ ਸਾਲ 2015 ਵਿੱਚ ਆਪਣੀ ਕੁੱਲ-ਵਕਤੀ ਫੌਜੀ ਸੇਵਾ ਦੀ ਸਮਾਪਤੀ ਤੋਂ ਬਾਅਦ ਮਾਊਨਟੇਨ ਹਾਊਸ ਸ਼ਹਿਰ ਵਿਖੇ ਆਪਣਾ ਘਰ ਖਰੀਦਿਆ ਜਿੱਥੇ ਉਹ ਆਪਣੀ ਪਤਨੀ ਜਸਜੀਤ ਕੌਰ ਅਤੇ ਦੋ ਬੱਚਿਆਂ ਦੇ ਨਾਲ ਰਹਿੰਦੇ ਹਨ। ਉਹ ਕਿੱਤੇ ਵੱਜੋਂ ਇੱਕ ਦੰਦਾਂ ਦੇ ਡਾਕਟਰ ਹੋਣ ਦੇ ਨਾਲ ਫੌਜ ਦੀ ਰਿਜ਼ਰਵ ਬਟਾਲੀਅਨ ਵਿੱਚ ਵੀ ਆਪਣੀ ਸੇਵਾ ਨਿਭਾ ਰਹੇ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੂੰ ਨਵੰਬਰ 2024 ਵਿੱਚ ਸ਼ੁਰੂ ਹੋਣ ਵਾਲੇ ਆਰਮੀ ਰਿਜ਼ਰਵ ਦੇ ਅਗਲੇ ਸੈਸ਼ਨ ਲਈ ਬਟਾਲੀਅਨ ਕਮਾਂਡ ਵਾਸਤੇ ਚੁਣਿਆ ਗਿਆ ਹੈ।

ਆਪਣੇ ਸਾਥੀਆਂ ਵਿੱਚ “ਟੀ ਜੇ”ਦੇ ਨਾਮ ਨਾਲ ਜਾਣੇ ਜਾਂਦੇ ਰਤਨ ਦਾ ਕਹਿਣਾ ਹੈ ਕਿ, “ਫੌਜ ਵਿੱਚ ਨਿਰਸਵਾਰਥ ਸੇਵਾ ਦੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਿਤ ਹੋ ਕੇ, ਅਮਰੀਕਾ ਦੇ ਸਭ ਤੋਂ ਨਵੇਂ ਸ਼ਹਿਰ ਵਜੋਂ ਮਾਨਤਾ ਪ੍ਰਾਪਤ ਮਾਊਨਟੇਨ ਹਾਊਸ ਦੀ ਸੁਰੱਖਿਆ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਅਤੇ ਭਾਈਚਾਰੇ ਨੂੰ ਵਿਕਸਤ ਕਰਨਾ ਮੇਰਾ ਮੁੱਖ ਮਕਸਦ ਹੈ। ਸਿਟੀ ਕੌਂਸਲ ਲਈ ਚੋਣ ਲੜਨ ਦਾ ਮੇਰਾ ਫੈਸਲਾ ਜਨਤਕ ਸੇਵਾ ਅਤੇ ਭਾਈਚਾਰਕ ਭਲਾਈ ਲਈ ਮੇਰੇ ਸਮਰਪਣ ਦਾ ਪ੍ਰਮਾਣ ਹੈ। ਯੂ.ਐਸ. ਆਰਮਡ ਫੋਰਸਿਜ਼ ਵਿੱਚ ਮੇਰੀ ਭੂਮਿਕਾ ਅਤੇ ਵਿਲੱਖਣ ਤਜ਼ਰਬਾ, ਮੈਨੂੰ ਸਿਟੀ ਕੌਂਸਲ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਵਿੱਚ ਸਹਾਈ ਹੋਵੇਗਾ।”

ਸ਼ਹਿਰ ਵਾਸੀਆਂ ਦੇ ਸਮਰਥਨ ਦੀ ਮਹੱਤਤਾ ਨੂੰ ਪਛਾਣਦੇ ਹੋਏ, ਡਾ. ਰਤਨ ਨੇ ਕਮਿਊਨਿਟੀ ਨੂੰ ਇੱਕ ਸਿਹਤਮੰਦ ਤੇ ਸੰਗਠਿਤ ਬਨਾਉਣ ਲਈ ਸੱਦਾ ਦਿੱਤਾ ਹੈ। ਉਹਨਾਂ ਮਾਊਨਟੇਨ ਹਾਊਸ ਦੇ ਹਰੇਕ 7 ਪਿੰਡਾ ਵਿੱਚੋਂ ਘੱਟੋ-ਘੱਟ 6 ਵਲੰਟੀਅਰਾਂ ਨੂੰ ਇਸ ਚੋਣ ਮੁਹਿੰਮ ਵਿੱਚ ਉਹਨਾਂ ਨਾਲ ਮੌਢਾ ਜੋੜਨ ਦੀ ਬੇਨਤੀ ਕੀਤੀ ਹੈ। ਜਿਹੜੇ ਲੋਕ ਉਹਨਾਂ ਦਾ ਸਮਰਥਨ ਕਰਨ ਜਾਂ ਉਹਨਾਂ ਦੀ ਮੁਹਿੰਮ ਵਿੱਚ ਵਲੰਟੀਅਰ ਕਰਨ ਵਿੱਚ ਦਿਲਚਸਪੀ ਰੱਖਦੇ ਹਨ, ਉਹ ਉਹਨਾਂ ਨਾਲ ਵੈਬਸਾਈਟ www.tjforcouncil.com ਜਾਂ ਈਮੇਲ tejdeeprattan@gmail.com 'ਤੇ ਸਿੱਧਾ ਸੰਪਰਕ ਕਰ ਸਕਦੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live