Radio Spice
India News

ਭਾਰਤੀ ਕ੍ਰਿਕਟ ਲਈ ਇਤਿਹਾਸਕ ਦਿਨ, ਜਸਪ੍ਰੀਤ ਬੁਮਰਾਹ ਪਹਿਲੀ ਵਾਰ ਬਣੇ ਨੰਬਰ-1 ਗੇਂਦਬਾਜ਼

By 111459pwpadmin•

ਜਸਪ੍ਰੀਤ ਬੁਮਰਾਹ ਆਈਸੀਸੀ ਵੱਲੋਂ ਬੁੱਧਵਾਰ ਨੂੰ ਜਾਰੀ ਤਾਜ਼ਾ ਟੈਸਟ ਰੈਂਕਿੰਗ 'ਚ ਨੰਬਰ-1 ਗੇਂਦਬਾਜ਼ ਬਣ ਗਏ ਹਨ। ਬੁਮਰਾਹ ਦੇ ਨੰਬਰ-1 ਬਣਦੇ ਹੀ ਭਾਰਤ ਨੇ ਇਤਿਹਾਸ ਰਚ ਦਿੱਤਾ। ਇਹ ਪਹਿਲੀ ਵਾਰ ਹੈ ਜਦੋਂ ਕੋਈ ਭਾਰਤੀ ਤੇਜ਼ ਗੇਂਦਬਾਜ਼ ਆਈਸੀਸੀ ਟੈਸਟ ਰੈਂਕਿੰਗ 'ਚ ਚੋਟੀ ਦੇ ਸਥਾਨ 'ਤੇ ਪਹੁੰਚਿਆ ਹੈ। ਜਸਪ੍ਰੀਤ ਬੁਮਰਾਹ ਨੇ ਵਿਸ਼ਾਖਾਪਟਨਮ ਟੈਸਟ 'ਚ ਇੰਗਲੈਂਡ ਖਿਲਾਫ ਕੁੱਲ 9 ਵ

ਜਸਪ੍ਰੀਤ ਬੁਮਰਾਹ ਆਈਸੀਸੀ ਵੱਲੋਂ ਬੁੱਧਵਾਰ ਨੂੰ ਜਾਰੀ ਤਾਜ਼ਾ ਟੈਸਟ ਰੈਂਕਿੰਗ 'ਚ ਨੰਬਰ-1 ਗੇਂਦਬਾਜ਼ ਬਣ ਗਏ ਹਨ। ਬੁਮਰਾਹ ਦੇ ਨੰਬਰ-1 ਬਣਦੇ ਹੀ ਭਾਰਤ ਨੇ ਇਤਿਹਾਸ ਰਚ ਦਿੱਤਾ। ਇਹ ਪਹਿਲੀ ਵਾਰ ਹੈ ਜਦੋਂ ਕੋਈ ਭਾਰਤੀ ਤੇਜ਼ ਗੇਂਦਬਾਜ਼ ਆਈਸੀਸੀ ਟੈਸਟ ਰੈਂਕਿੰਗ 'ਚ ਚੋਟੀ ਦੇ ਸਥਾਨ 'ਤੇ ਪਹੁੰਚਿਆ ਹੈ। ਜਸਪ੍ਰੀਤ ਬੁਮਰਾਹ ਨੇ ਵਿਸ਼ਾਖਾਪਟਨਮ ਟੈਸਟ 'ਚ ਇੰਗਲੈਂਡ ਖਿਲਾਫ ਕੁੱਲ 9 ਵਿਕਟਾਂ ਲਈਆਂ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਫਾਇਦਾ ਹੋਇਆ।

ਬੁਮਰਾਹ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਭਾਰਤ ਨੇ ਦੂਜੇ ਟੈਸਟ 'ਚ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾ ਕੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ। ਇਸ ਪ੍ਰਦਰਸ਼ਨ ਦੇ ਆਧਾਰ 'ਤੇ ਬੁਮਰਾਹ ਨੂੰ ਤਿੰਨ ਸਥਾਨ ਦਾ ਫਾਇਦਾ ਹੋਇਆ ਤੇ ਉਹ ਗੇਂਦਬਾਜ਼ੀ ਰੈਂਕਿੰਗ 'ਚ ਸਿਖਰਲੇ ਸਥਾਨ 'ਤੇ ਪਹੁੰਚ ਗਏ। ਹਾਲਾਂਕਿ ਬੁਮਰਾਹ ਦੇ ਫਾਇਦੇ ਕਾਰਨ ਰਵੀਚੰਦਰਨ ਅਸ਼ਵਿਨ ਨੂੰ ਵੱਡਾ ਨੁਕਸਾਨ ਹੋਇਆ।

ਅਸ਼ਵਿਨ ਨੇ ਝੱਲਿਆ ਨੁਕਸਾਨ

ਰਵੀਚੰਦਰਨ ਅਸ਼ਵਿਨ ਪਿਛਲੇ ਸਾਲ ਮਾਰਚ ਤੋਂ ਸਿਖਰਲੇ ਸਥਾਨ 'ਤੇ ਸਨ। ਇੰਗਲੈਂਡ ਖਿਲਾਫ ਦੂਜੇ ਟੈਸਟ 'ਚ ਉਹ ਸਿਰਫ ਤਿੰਨ ਵਿਕਟਾਂ ਲੈ ਸਕੇ ਤੇ ਇਸ ਕਾਰਨ ਉਨ੍ਹਾਂ ਨੂੰ ਦੋ ਸਥਾਨਾਂ ਦਾ ਨੁਕਸਾਨ ਹੋਇਆ। ਅਸ਼ਵਿਨ ਦੋ ਸਥਾਨਾਂ ਦੇ ਨੁਕਸਾਨ ਨਾਲ ਤਾਜ਼ਾ ਦਰਜਾਬੰਦੀ 'ਚ ਤੀਜੇ ਸਥਾਨ 'ਤੇ ਪਹੁੰਚ ਗਏ ਹਨ। ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਕਾਗਿਸੋ ਰਬਾਡਾ ਦੂਜੇ ਸਥਾਨ 'ਤੇ ਬਰਕਰਾਰ ਹਨ।

ਬੁਮਰਾਹ ਦਾ ਕਮਾਲ

ਜਸਪ੍ਰੀਤ ਬੁਮਰਾਹ ਪਹਿਲੀ ਵਾਰ ਟੈਸਟ ਰੈਂਕਿੰਗ 'ਚ ਨੰਬਰ-1 ਬਣੇ। 30 ਸਾਲਾ ਤੇਜ਼ ਗੇਂਦਬਾਜ਼ ਦਾ ਪਿਛਲੀ ਸਰਬੋਤਮ ਦਰਜਾਬੰਦੀ 'ਚ ਤੀਜਾ ਸਥਾਨ ਸੀ। ਬੁਮਰਾਹ ਨੰਬਰ-1 ਦਾ ਸਥਾਨ ਹਾਸਲ ਕਰਨ ਵਾਲੇ ਚੌਥੇ ਭਾਰਤੀ ਖਿਡਾਰੀ ਹਨ। ਇਸ ਤੋਂ ਪਹਿਲਾਂ ਸਿਰਫ ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ ਤੇ ਬਿਸ਼ਨ ਸਿੰਘ ਬੇਦੀ ਹੀ ਨੰਬਰ-1 ਟੈਸਟ ਗੇਂਦਬਾਜ਼ ਰਹਿ ਚੁੱਕੇ ਹਨ।

ਦੂਜੇ ਗੇਂਦਬਾਜ਼ਾਂ ਦੇ ਪ੍ਰਦਰਸ਼ਨ 'ਤੇ ਨਜ਼ਰ ਮਾਰੀਏ ਤਾਂ ਸ਼੍ਰੀਲੰਕਾ ਦੇ ਸਪਿਨਰ ਪ੍ਰਭਾਤ ਜੈਸੂਰੀਆ ਤਿੰਨ ਸਥਾਨਾਂ ਦੇ ਫਾਇਦੇ ਨਾਲ ਛੇਵੇਂ ਸਥਾਨ 'ਤੇ ਪਹੁੰਚ ਗਏ ਹਨ। ਅਸਿਤ ਫਰਨਾਂਡੋ ਸੱਤ ਸਥਾਨਾਂ ਦੇ ਸੁਧਾਰ ਨਾਲ 34ਵੇਂ ਸਥਾਨ 'ਤੇ ਪਹੁੰਚ ਗਏ ਹਨ।

ਕੇਨ ਵਿਲੀਅਮਸਨ ਨੰਬਰ-1

ਨਿਊਜ਼ੀਲੈਂਡ ਦੇ ਸਾਬਕਾ ਕਪਤਾਨ ਕੇਨ ਵਿਲੀਅਮਸਨ ਟੈਸਟ ਬੱਲੇਬਾਜ਼ੀ ਰੈਂਕਿੰਗ 'ਚ ਪਹਿਲੇ ਨੰਬਰ 'ਤੇ ਬਰਕਰਾਰ ਹਨ। ਭਾਰਤ ਦੇ ਨੌਜਵਾਨ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ 37 ਸਥਾਨਾਂ ਦੀ ਛਾਲ ਮਾਰ ਕੇ ਹੁਣ 29ਵੇਂ ਨੰਬਰ 'ਤੇ ਪਹੁੰਚ ਗਏ ਹਨ। ਆਸਟ੍ਰੇਲੀਆ ਦੇ ਸਟੀਵ ਸਮਿਥ ਦੂਜੇ ਸਥਾਨ 'ਤੇ ਹਨ ਜਦਕਿ ਜੋਅ ਰੂਟ ਤੀਜੇ ਸਥਾਨ 'ਤੇ ਹਨ। ਜੈਕ ਕ੍ਰੌਲੀ ਅੱਠ ਸਥਾਨਾਂ ਦੇ ਫਾਇਦੇ ਨਾਲ 22ਵੇਂ ਨੰਬਰ 'ਤੇ ਪਹੁੰਚ ਗਏ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live