Radio Spice
India News

ਟੁੱਟਿਆ ਰਿਸ਼ਤਾ ਜੋੜਨ ਲਈ ਰਾਜ਼ੀ ਹੋਏ ਅਮਿਤ ਸ਼ਾਹ ਤੇ ਸੁਖਬੀਰ ਬਾਦਲ! ਅਕਾਲੀ ਦਲ ਤੇ ਭਾਜਪਾ ਦਾ ਹੋਣ ਜਾ ਰਿਹਾ ਗਠਜੋੜ ?

By 111459pwpadmin•

ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇੰਡੀਆ ਗਠਜੋੜ ਦਾ ਹਾਲੇ ਤੱਕ ਕੋਈ ਸਿਰ ਪੈਰ ਦਿਖਾਈ ਨਹੀਂ ਦੇ ਰਿਹਾ ਪਰ ਇੱਧਰ ਭਾਜਪਾ ਨੇ ਆਪਣੀ ਨਵੀਂ ਰਣਨੀਤੀ ਬਣਾ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਮੁੜ ਗਠਜੋੜ ਹੋਣ ਦੀ ਸੰਭਾਵਨਾ ਹੈ। ਅਕਾਲੀ ਦਲ ਦੇ ਲੀਡਰ ਭਾਜਪਾ ਦੇ ਸੰਪਰਕ ਵਿੱਚ ਹਨ। ਮੰਨਿਆ ਜਾ ਰਿਹਾ ਹੈ ਕਿ ਭਾ

ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇੰਡੀਆ ਗਠਜੋੜ ਦਾ ਹਾਲੇ ਤੱਕ ਕੋਈ ਸਿਰ ਪੈਰ ਦਿਖਾਈ ਨਹੀਂ ਦੇ ਰਿਹਾ ਪਰ ਇੱਧਰ ਭਾਜਪਾ ਨੇ ਆਪਣੀ ਨਵੀਂ ਰਣਨੀਤੀ ਬਣਾ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਮੁੜ ਗਠਜੋੜ ਹੋਣ ਦੀ ਸੰਭਾਵਨਾ ਹੈ। ਅਕਾਲੀ ਦਲ ਦੇ ਲੀਡਰ ਭਾਜਪਾ ਦੇ ਸੰਪਰਕ ਵਿੱਚ ਹਨ। 

ਮੰਨਿਆ ਜਾ ਰਿਹਾ ਹੈ ਕਿ ਭਾਜਪਾ ਦੇ ਪੁਰਾਣੇ ਸਹਿਯੋਗੀ ਛੇਤੀ ਹੀ ਇੱਕ ਵਾਰ ਫਿਰ ਐਨਡੀਏ ਵਿੱਚ ਸ਼ਾਮਲ ਹੋ ਸਕਦੇ ਹਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲਦੀ ਹੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਸਮਝੌਤਾ ਹੋ ਸਕਦਾ ਹੈ। ਪੰਜਾਬ ਵਿੱਚ ਦੋਵੇਂ ਪਾਰਟੀਆਂ ਮਿਲ ਕੇ ਲੋਕ ਸਭਾ ਚੋਣਾਂ ਲੜ ਸਕਦੀਆਂ ਹਨ।

ਪੰਜਾਬ 'ਚ ਭਾਜਪਾ ਸ਼੍ਰੋਮਣੀ ਅਕਾਲੀ ਦਲ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਕਰ ​​ਸਕਦੀ ਹੈ। ਸੂਤਰਾਂ ਅਨੁਸਾਰ ਪੰਜਾਬ ਵਿੱਚ ਭਾਜਪਾ ਦੀ ਅਕਾਲੀ ਦਲ ਨਾਲ ਗੱਲਬਾਤ ਅੰਤਿਮ ਪੜਾਅ ’ਤੇ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਇਸ ਵਾਰ ਲੋਕ ਸਭਾ ਚੋਣਾਂ ਅਕਾਲੀ ਦਲ ਲਈ ਕਾਫੀ ਚੁਣੌਤੀਆਂ ਭਰੀਆਂ ਹਨ, ਜਿਸ ਕਾਰਨ ਅਕਾਲੀ ਦਲ ਹੁਣ ਇਕ ਵਾਰ ਫਿਰ ਤੋਂ ਚੋਣਾਂ ਲੜਨ ਦੇ ਮੂਡ 'ਚ ਹੈ। 

ਪੰਜਾਬ ਵਿੱਚ ਦੋਵਾਂ ਪਾਰਟੀਆਂ ਦਾ ਪਹਿਲਾ ਗਠਜੋੜ ਸਾਲ 1996 ਵਿੱਚ ਹੋਇਆ ਸੀ, ਜਿਸ ਤੋਂ ਬਾਅਦ ਦੋਵੇਂ ਪਾਰਟੀਆਂ ਇਕੱਠੀਆਂ ਚੋਣਾਂ ਲੜਦੀਆਂ ਰਹੀਆਂ। 2021 ਦੇ ਕਿਸਾਨ ਅੰਦੋਲਨ ਦੌਰਾਨ ਲਗਭਗ 24 ਸਾਲ ਪੁਰਾਣਾ ਗਠਜੋੜ ਟੁੱਟ ਗਿਆ। ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਨੇ ਮਿਲ ਕੇ 5 ਵਾਰ ਵਿਧਾਨ ਸਭਾ ਅਤੇ ਓਨੀ ਹੀ ਵਾਰ ਲੋਕ ਸਭਾ ਚੋਣਾਂ ਲੜੀਆਂ ਹਨ। ਅਕਾਲੀ-ਭਾਜਪਾ ਗਠਜੋੜ ਨੇ ਤਿੰਨ ਵਾਰ ਰਾਜ ਦੀ ਕੁਰਸੀ 'ਤੇ ਕਬਜ਼ਾ ਕੀਤਾ ਸੀ। ਲੋਕ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਪੰਜਾਬ 'ਚ ਹੁਣ ਤੱਕ ਭਾਜਪਾ 3 ਸੀਟਾਂ 'ਤੇ ਚੋਣ ਲੜ ਰਹੀ ਹੈ ਜਦਕਿ ਅਕਾਲੀ ਦਲ 10 ਸੀਟਾਂ 'ਤੇ ਚੋਣ ਲੜ ਰਿਹਾ ਹੈ।

2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਮੋਦੀ ਦਾ ਕਰਿਸ਼ਮਾ ਕੰਮ ਨਹੀਂ ਆਇਆ। ਭਾਜਪਾ ਸੂਬੇ 'ਚ ਸਿਰਫ਼ ਦੋ ਸੀਟਾਂ 'ਤੇ ਹੀ ਕਬਜ਼ਾ ਕਰ ਸਕੀ। ਇਸ ਦੇ ਨਾਲ ਹੀ ਮੋਦੀ ਲਹਿਰ ਦੇ ਬਾਵਜੂਦ ਕਾਂਗਰਸ ਚੰਗਾ ਪ੍ਰਦਰਸ਼ਨ ਕਰਨ 'ਚ ਸਫਲ ਰਹੀ। ਕਾਂਗਰਸ ਪਾਰਟੀ ਨੇ ਇੱਥੇ 13 ਵਿੱਚੋਂ 8 ਸੀਟਾਂ ਜਿੱਤੀਆਂ ਸਨ। ਇਸ ਦੇ ਨਾਲ ਹੀ ਐਨਡੀਏ ਦਾ ਭਾਈਵਾਲ ਅਕਾਲੀ ਦਲ ਵੀ ਦੋ ਸੀਟਾਂ ’ਤੇ ਕਬਜ਼ਾ ਕਰਨ ਵਿੱਚ ਸਫ਼ਲ ਰਿਹਾ। ਇਸ ਚੋਣ ਵਿੱਚ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਇੱਕ ਸੀਟ ਜਿੱਤ ਕੇ ਆਪਣਾ ਖਾਤਾ ਖੋਲ੍ਹਿਆ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live