Radio Spice
India News

ਗੁਰਦੁਆਰਾ ਕਮਿਸ਼ਨ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਦੀ ਕੀਤੀ ਜਾਵੇ ਵਿਵਸਥਾ- ਧਾਮੀ

By 111459pwpadmin•

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਸੂਚੀਆਂ ਵਿਚ ਗੈਰ ਸਿੱਖਾਂ ਸਮੇਤ ਕਈ ਬੇਨਿਯਮੀਆਂ ਹਨ ਤੇ ਵੋਟਰ ਸੂਚੀਆਂ ਵਿਚ ਵੋਟਰਾਂ ਦੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਸੂਚੀਆਂ ਵਿਚ ਗੈਰ ਸਿੱਖਾਂ ਸਮੇਤ ਕਈ ਬੇਨਿਯਮੀਆਂ ਹਨ ਤੇ ਵੋਟਰ ਸੂਚੀਆਂ ਵਿਚ ਵੋਟਰਾਂ ਦੀਆਂ ਤਸਵੀਰਾਂ ਵੀ ਨਹੀਂ ਹਨ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਪ੍ਰੋਗਰਾਮ ਸਿਆਸੀ ਪਾਰਟੀਆਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਹੀ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਕਰਨ ਤੇ ਉਹਨਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਕੋਈ ਵਿਵਸਥਾ ਨਹੀਂ ਕੀਤੀ ਗਈ ਤੇ ਅਜਿਹਾ ਜਾਪਦਾ ਹੈ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਰਜਿਸਟਰੇਸ਼ਨ ਤੋਂ ਰੋਕਣ ਦਾ ਯਤਨ ਹੋ ਰਿਹਾ ਹੈ ਤੇ ਇਸਨੂੰ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਵੋਟਰ ਸੂਚੀਆਂ ਨੂੰ ਵੇਖਣ ’ਤੇ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਅਯੋਗ ਵੋਟਰਾਂ ਨੂੰ ਗੁਰਦੁਆਰਾ ਚੋਣਾਂ ਵਾਸਤੇ ਯੋਗ ਬਣਾ ਦਿੱਤਾ ਗਿਆ ਹੈ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਗੈਰ ਸਿੱਖ ਨਾਂ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਦੀਆਂ ਤਸਵੀਰਾਂ ਵੀ ਵੋਟਰ ਸੂਚੀਆਂ ਵਿਚ ਸ਼ਾਮਲ ਨਹੀ਼ ਹਨ ਜਿਸ ਨਾਲ ਸਹੀ ਵੋਟਰਾਂ ਦੀ ਪਛਾਣ ਮੁਸ਼ਕਿਲ ਹੋ ਜਾਵੇਗੀ ਤੇ ਇਸ ਨਾਲ ਘਪਲੇਬਾਜ਼ੀਆਂ ਹੋਣਗੀਆਂ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਚੋਣਾਂ ਵਾਸਤੇ ਵੋਟਰਾਂ ਲਈ ਵੋਟਾਂ ਪਾਉਣ ਵਾਸਤੇ ਸਾਰੇ ਸੂਬੇ ਵਿਚ ਸਿਰਫ 390 ਬੂਥ ਬਣਾਏ ਗਏ ਹਨ। ਇਸਦਾ ਮਤਲਬ ਹੈ ਕਿ ਹਰ ਵੀਹ ਪਿੰਡਾਂ ਪਿੱਛੇ ਇਕ ਬੂਥ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪੁਨਰਗਠਨ ਖਿਲਾਫ ਮਹਾਰਾਸ਼ਟਰ ਦੇ ਮੁੱਖ ਮੰਤਰੀ ਕੋਲ ਰੋਸ ਦਰਜ ਕਰਵਾਇਆ ਹੈ। ਉਹਨਾਂ ਕਿਹਾ ਕਿ ਬੋਰਡ ਵਿਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਦੋ ਤੋਂ ਵਧਾ ਕੇ 12 ਕਰ ਦਿੱਤੀ ਗਈ ਹੈ ਜਦੋਂ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਬੋਰਡ ’ਤੇ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ ਜਿਸਦੀ ਸਮੁੱਚੀ ਸਿੱਖ ਸੰਗਤ ਨੇ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਕਰਦਿਆਂ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।

ਇਸ ਦੌਰਾਨ ਪ੍ਰੈਸ ਕਾਨਫਰੰਸ ਵਿਚ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਕਿਸੇ ਸਰਕਾਰ ਦਾ ਦਖਲ ਨਹੀਂ ਹੋਣਾ ਚਾਹੀਦਾ ਤੇ ਸਿੱਖਾਂ ਨੂੰ ਸਮੇਂ ਦੀ ਕਸਵੱਟੀ ’ਤੇ ਪਰਖੇ ਅਨੁਸਾਰ ਆਪਣੇ ਗੁਰਧਾਮਾਂ ਦਾ ਪ੍ਰਬੰਧ ਆਪ ਸੰਭਾਲਣ ਦੇਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਹਰਿਆਣਾ ਵਿਚ ਗੁਰਦੁਆਰਾ ਚੋਣਾਂ ਲਈ ਪ੍ਰਕਿਰਿਆ ਸਿੱਖ ਸੰਗਤ ਵੱਲੋਂ ਚੁੱਕੇ ਸਾਰੇ ਇਤਰਾਜ਼ ਵਿਚਾਰਨ ਤੇ ਦੂਰ ਕਰਨ ਮਗਰੋਂ ਹੀ ਸ਼ੁਰੂ ਹੋਣੀ ਚਾਹੀਦੀ ਹੈ ਤੇ ਉਹਨਾਂ ਨੇ ਮਹਾਰਾਸ਼ਟਰ ਕੈਬਨਿਟ ਨੂੰ ਵੀ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪੁਨਰਗਠਨ ਦਾ ਫੈਸਲਾ ਵਾਪਸ ਲੈਣ ਦੀ ਵੀ ਅਪੀਲ ਕੀਤੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live