Radio Spice
India News

ਪੰਜਾਬ ਪੁਲਿਸ ਵੱਲੋਂ ਲੱਖਾ ਸਿਧਾਣਾ ਸਣੇ ਭਾਨਾ ਸਿੱਧੂ ਦੇ ਪਿਤਾ, ਭਰਾ ਅਤੇ ਦੋ ਭੈਣਾਂ ਖ਼ਿਲਾਫ਼ ਮਾਮਲਾ ਦਰਜ

By 111459pwpadmin•

ਪੰਜਾਬ ਪੁਲਿਸ ਵੱਲੋਂ ਹੁਣ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੱਧੂ, ਦੋ ਭੈਣਾਂ, ਸਮਾਜਸੇਵੀ ਲੱਖਾ ਸਿਧਾਣਾ ਸਮੇਤ ਪੰਚ, ਸਰਪੰਚ ਦਾ ਨਾਮ ਜੋੜਦਿਆਂ ਕੁਲ 17 ਲੋਕਾਂ ਦੇ ਨਾਮ ਨਾਲ, ਜਦਕਿ 18ਵਾਂ ਅਣਪਛਾਤੇ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਧਨੌਲਾ ਵਿੱਚ ਕੇਸ ਵੀ ਦਰਜ ਕਰ ਲਿਆ ਗਿਆ ਹੈ। ਬਡਬਰ ਟੋਲ ਪਲਾਜ਼ਾ 'ਤੇ ਸਰਕਾਰੀ ਡਿਊਟੀ 'ਤੇ ਤਾਇ

ਪੰਜਾਬ ਪੁਲਿਸ ਵੱਲੋਂ ਹੁਣ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੱਧੂ, ਦੋ ਭੈਣਾਂ, ਸਮਾਜਸੇਵੀ ਲੱਖਾ ਸਿਧਾਣਾ ਸਮੇਤ ਪੰਚ, ਸਰਪੰਚ ਦਾ ਨਾਮ ਜੋੜਦਿਆਂ ਕੁਲ 17 ਲੋਕਾਂ ਦੇ ਨਾਮ ਨਾਲ, ਜਦਕਿ 18ਵਾਂ ਅਣਪਛਾਤੇ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਧਨੌਲਾ ਵਿੱਚ ਕੇਸ ਵੀ ਦਰਜ ਕਰ ਲਿਆ ਗਿਆ ਹੈ। ਬਡਬਰ ਟੋਲ ਪਲਾਜ਼ਾ 'ਤੇ ਸਰਕਾਰੀ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਸਰਕਾਰੀ ਜਾਇਦਾਦ 'ਤੇ ਹਮਲਾ ਕਰਨ ਸਮੇਤ ਕਈ ਧਾਰਾਵਾਂ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਥਾਣਾ ਧਨੌਲਾ ਵਿੱਚ 3 ਫਰਵਰੀ ਨੂੰ ਇਸ ਬਾਬਤ ਐਫ.ਆਈ.ਆਰ ਨੰਬਰ 14 ਦਰਜ ਕੀਤੀ ਗਈ ਹੈ।

ਇਸ ਮਾਮਲੇ ਸਬੰਧੀ ਧਨੌਲਾ ਪੁਲਿਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਪਤਾ ਲੱਗ ਸਕੇ ਕਿ ਇਸ ਕੇਸ ਸਬੰਧੀ ਕਿਸੇ ਦੀ ਗ੍ਰਿਫ਼ਤਾਰੀ ਹੋਈ ਹੈ ਜਾਂ ਨਹੀਂ। ਪਰ ਕੋਈ ਵੀ ਪੁਲਿਸ ਅਧਿਕਾਰੀ ਜਾਂ ਮੁਲਾਜ਼ਮ ਬਿਆਨ ਦੇਣ ਨੂੰ ਤਿਆਰ ਨਹੀਂ ਹੈ। ਕਾਬਲੇਗੌਰ ਹੈ ਕਿ ਭਾਨਾ ਸਿੱਧੂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬਡਬਰ ਟੋਲ ਪਲਾਜ਼ਾ ਤੋਂ ਸੰਗਰੂਰ ਜਾਣ ਸਮੇਂ ਪੁਲਿਸ ਅਤੇ ਉਨ੍ਹਾਂ ਦੇ ਸਮਰਥਕਾਂ ਵਿਚਕਾਰ ਝੜਪ ਹੋ ਗਈ ਸੀ, ਜਿਸ ਵਿੱਚ ਲੱਖਾ ਸਿਧਾਣਾ ਅਤੇ ਕਈ ਕਿਸਾਨ ਜਥੇਬੰਦੀਆਂ ਵੀ ਭਾਣਾ ਸਿੱਧੂ ਦੇ ਹੱਕ ਵਿੱਚ ਨਿੱਤਰੀਆਂ ਸਨ। 

ਇਹ ਹੈ ਪੂਰਾ ਮਾਮਲਾ 

ਚੰਡੀਗੜ੍ਹ ਦੀ ਇਕ ਮਹਿਲਾ ਟਰੈਵਲ ਏਜੰਟ ਗੁਰਪ੍ਰੀਤ ਕੌਰ ਨੇ ਭਾਨਾ ਸਿੱਧੂ 'ਤੇ 10 ਹਜ਼ਾਰ ਰੁਪਏ ਦੀ ਮੰਗ ਕਰਨ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਭਾਨਾ ਸਿੱਧੂ ਸੋਸ਼ਲ ਮੀਡੀਆ 'ਤੇ ਟਰੈਵਲ ਏਜੰਟਾਂ ਖ਼ਿਲਾਫ਼ ਬੋਲਦਾ ਹੈ। ਉਸ ਨੇ ਧਮਕੀ ਵੀ ਦਿੱਤੀ ਕਿ ਜੇਕਰ ਲੋਕਾਂ ਦੇ ਪੈਸੇ ਵਾਪਸ ਨਾ ਕੀਤੇ ਗਏ ਤਾਂ ਉਹ ਏਜੰਟਾਂ ਦੇ ਘਰਾਂ ਦੇ ਬਾਹਰ ਧਰਨਾ ਦਵੇਗਾ। ਮਹਿਲਾ ਨੇ ਇਲਜ਼ਾਮ ਲਾਏ ਨੇ ਕਿ ਭਾਨਾ ਸਿੱਧੂ ਨੇ 30 ਅਗਸਤ ਨੂੰ ਫੋਨ ਕਰਕੇ 10,000 ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਸੀ ਤਾਂ ਹੀ ਉਹ ਧਰਨੇ ਵਾਲੀ ਥਾਂ ਤੋਂ ਵਾਹਨ ਵਾਪਸ ਲੈ ਜਾਣਗੇ।

ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਭਾਨਾ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ। ਭਾਨਾ ਦਾ ਕਹਿਣਾ ਹੈ ਕਿ ਉਸ ਨੇ ਔਰਤ ਤੋਂ ਪੈਸੇ ਨਹੀਂ ਮੰਗੇ। ਭਾਨਾ ਦੇ ਵਕੀਲ ਨੇ ਕਿਹਾ ਕਿ ਉਸ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਸ ਦਾ ਇਹ ਵੀ ਕਹਿਣਾ ਕਿ ਉਸਨੂੰ ਕਾਨੂੰਨ ’ਤੇ ਭਰੋਸਾ ਹੈ। ਕਿਹਾ ਜਾ ਰਿਹਾ ਕਿ ਹਾਸਿਲ ਜਾਣਕਾਰੀ ਮੁਤਾਬਕ ਟਰੈਵਲ ਏਜੰਟ ਔਰਤ ਨੇ ਪੁਲਿਸ ਨੂੰ ਰਿਕਾਰਡਿੰਗ ਵੀ ਦਿੱਤੀ ਸੀ, ਜਿਸ ਤੋਂ ਬਾਅਦ ਭਾਨਾ ਸਿੱਧੂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੈਕਟਰ - 32ਏ ਵਿੱਚ ਰਹਿਣ ਵਾਲੀ ਔਰਤ ਮਾਡਲ ਟਾਊਨ ਵਿੱਚ ਇਮੀਗ੍ਰੇਸ਼ਨ ਦਫ਼ਤਰ ਚਲਾਉਂਦੀ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ।

ਪਟਿਆਲਾ 'ਚ ਦਰਜ ਹੋਇਆ ਨਵਾਂ ਮਾਮਲਾ 

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ 26 ਜਨਵਰੀ ਨੂੰ ਉਸਨੂੰ ਜ਼ਮਾਨਤ ਮਿਲ ਗਈ ਸੀ। ਭਾਨਾ ਸਿੱਧੂ ਨੂੰ ਲੁਧਿਆਣਾ 'ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ 'ਚ ਉਸ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕਰ ਲਿਆ ਗਿਆ। ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕਰ ਉਸਨੂੰ ਮੁੜ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਚੇਨੀ ਖੋਹਣ ਦੇ ਮਾਮਲੇ 'ਚ ਇਹ ਐਫ.ਆਈ.ਦਰਜ ਕੀਤੀ ਗਈ ਹੈ।  

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live