Radio Spice
India News

ਕਰੋੜਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, EPFO ਨੇ ਪੀਐੱਫ 'ਤੇ ਵਧਾਇਆ ਵਿਆਜ; ਜਾਣੋ ਹੁਣ ਕਿੰਨਾ ਮਿਲੇਗਾ

By 111459pwpadmin•

EPFO ਨੇ ਚਾਲੂ ਵਿੱਤੀ ਸਾਲ ਲਈ ਕਰੋੜਾਂ ਮੁਲਾਜ਼ਮਾਂ ਲਈ ਵਿਆਜ ਦਰ ਵਧਾ ਦਿੱਤੀ ਹੈ ਰਿਟਾਇਰਮੈਂਟ ਫੰਡ ਬਾਡੀ EPFO ​​ਨੇ ਸ਼ਨਿਚਰਵਾਰ ਨੂੰ 2023-24 ਲਈ ਕਰਮਚਾਰੀ ਭਵਿੱਖ ਨਿਧੀ (EPF) ਜਮ੍ਹਾ 'ਤੇ ਤਿੰਨ ਸਾਲਾਂ ਦੀ ਸਭ ਤੋਂ ਉੱਚੀ ਵਿਆਜ ਦਰ 8.25 ਫੀਸਦੀ ਤੈਅ ਕੀਤੀ ਹੈ। ਮਾਰਚ 2023 'ਚ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ 2022-23 ਲਈ EPF 'ਤੇ ਵਿਆਜ ਦਰ ਨੂੰ 2021-2

EPFO ਨੇ ਚਾਲੂ ਵਿੱਤੀ ਸਾਲ ਲਈ ਕਰੋੜਾਂ ਮੁਲਾਜ਼ਮਾਂ ਲਈ ਵਿਆਜ ਦਰ ਵਧਾ ਦਿੱਤੀ ਹੈ ਰਿਟਾਇਰਮੈਂਟ ਫੰਡ ਬਾਡੀ EPFO ​​ਨੇ ਸ਼ਨਿਚਰਵਾਰ ਨੂੰ 2023-24 ਲਈ ਕਰਮਚਾਰੀ ਭਵਿੱਖ ਨਿਧੀ (EPF) ਜਮ੍ਹਾ 'ਤੇ ਤਿੰਨ ਸਾਲਾਂ ਦੀ ਸਭ ਤੋਂ ਉੱਚੀ ਵਿਆਜ ਦਰ 8.25 ਫੀਸਦੀ ਤੈਅ ਕੀਤੀ ਹੈ। ਮਾਰਚ 2023 'ਚ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ 2022-23 ਲਈ EPF 'ਤੇ ਵਿਆਜ ਦਰ ਨੂੰ 2021-22 'ਚ 8.10 ਫੀਸਦੀ ਤੋਂ ਵਧਾ ਕੇ 8.15 ਫੀਸਦੀ ਕਰ ਦਿੱਤਾ ਸੀ।

ਮਾਰਚ 2022 'ਚ EPFO ​​ਨੇ 2021-22 ਲਈ EPF 'ਤੇ ਵਿਆਜ ਨੂੰ 2020-21 'ਚ 8.5 ਫੀਸਦੀ ਤੋਂ ਘਟਾ ਕੇ ਆਪਣੇ ਛੇ ਕਰੋੜ ਤੋਂ ਵੱਧ ਗਾਹਕਾਂ ਲਈ 8.1 ਫੀਸਦੀ ਦੇ ਚਾਰ ਦਹਾਕਿਆਂ ਦੇ ਹੇਠਲੇ ਪੱਧਰ 'ਤੇ ਕਰ ਦਿੱਤਾ ਸੀ। ਇਹ 1977-78 ਤੋਂ ਬਾਅਦ ਸਭ ਤੋਂ ਘੱਟ ਸੀ, ਜਦੋਂ ਈਪੀਐਫ ਦੀ ਵਿਆਜ ਦਰ 8 ਪ੍ਰਤੀਸ਼ਤ ਸੀ।

ਇਕ ਸੂਤਰ ਨੇ ਦੱਸਿਆ ਕਿ ਈਪੀਐਫਓ ਦੇ ਫੈਸਲੇ ਲੈਣ ਵਾਲੀ ਸੰਸਥਾ ਸੈਂਟਰਲ ਬੋਰਡ ਆਫ਼ ਟਰੱਸਟੀਜ਼ (CBT) ਨੇ ਸ਼ਨੀਵਾਰ ਨੂੰ ਆਪਣੀ ਮੀਟਿੰਗ 'ਚ 2023-24 ਲਈ ਈਪੀਐਫ 'ਤੇ 8.25 ਫੀਸਦੀ ਵਿਆਜ ਦਰ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ।

CBT ਵੱਲੋਂ 2020-21 ਲਈ EPF ਜਮ੍ਹਾ 'ਤੇ 8.5 ਫੀਸਦੀ ਵਿਆਜ ਦਰ ਮਾਰਚ 2021 'ਚ ਤੈਅ ਕੀਤੀ ਗਈ ਸੀ।

CBT ਦੇ ਫੈਸਲੇ ਤੋਂ ਬਾਅਦ 2023-24 ਲਈ EPF ਜਮ੍ਹਾ 'ਤੇ ਵਿਆਜ ਦਰ ਨੂੰ ਸਹਿਮਤੀ ਲਈ ਵਿੱਤ ਮੰਤਰਾਲੇ ਨੂੰ ਭੇਜਿਆ ਜਾਵੇਗਾ। ਸਰਕਾਰ ਦੀ ਮਨਜ਼ੂਰੀ ਤੋਂ ਬਾਅਦ 2023-24 ਲਈ EPF 'ਤੇ ਵਿਆਜ ਦਰ EPFO ​​ਦੇ ਛੇ ਕਰੋੜ ਤੋਂ ਵੱਧ ਗਾਹਕਾਂ ਦੇ ਖਾਤਿਆਂ 'ਚ ਜਮ੍ਹਾ ਹੋ ਜਾਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live