Radio Spice
India News

ਪੰਜਾਬ 'ਚ ਨਵੇਂ ਟ੍ਰੈਫਿਕ ਨਿਯਮ ਲਾਗੂ, ਕਾਰਾਂ-ਗੱਡੀਆਂ ਚਲਾਉਣ ਵਾਲੇ ਜ਼ਰਾ ਧਿਆਨ ਨਾਲ ਪੜ੍ਹਨ ਇਹ ਖ਼ਬਰ

By 111459pwpadmin•

ਪੰਜਾਬ 'ਚ ਹੁਣ ਨਵੇਂ ਟ੍ਰੈਫਿਕ ਨਿਯਮ ਲਾਗੂ ਹੋ ਗਏ ਹਨ। ਹੁਣ ਕਾਰ ਦੀ ਪਿਛਲੀ ਸੀਟ ’ਤੇ ਬੈਠੀਆਂ ਸਵਾਰੀਆਂ ਨੇ ਵੀ ਜੇਕਰ ਸੀਟ ਬੈਲਟ ਨਾ ਲਾਈ ਤਾਂ ਅਜਿਹੇ ਚਾਲਕਾਂ ਦਾ ਚਲਾਨ ਕੀਤਾ ਜਾਵੇਗਾ। ਹਾਲ ਦੀ ਘੜੀ ਟ੍ਰੈਫਿਕ ਪੁਲਸ ਲੋਕਾਂ ਨੂੰ ਜਾਗਰੂਕ ਕਰਨ ’ਚ ਲੱਗੀ ਹੋਈ ਹੈ। ਇਸ ਸਬੰਧੀ ਬੀਤੇ ਦਿਨੀਂ ਏ. ਡੀ. ਜੀ. ਪੀ. ਟ੍ਰੈਫਿਕ ਏ. ਐੱਸ. ਰਾਏ ਵੱਲੋਂ ਵੀ ਸਾਰੇ ਪੁਲਸ ਕਮਿਸ਼ਨਰ ਅਤੇ ਐੱ

ਪੰਜਾਬ 'ਚ ਹੁਣ ਨਵੇਂ ਟ੍ਰੈਫਿਕ ਨਿਯਮ ਲਾਗੂ ਹੋ ਗਏ ਹਨ। ਹੁਣ ਕਾਰ ਦੀ ਪਿਛਲੀ ਸੀਟ ’ਤੇ ਬੈਠੀਆਂ ਸਵਾਰੀਆਂ ਨੇ ਵੀ ਜੇਕਰ ਸੀਟ ਬੈਲਟ ਨਾ ਲਾਈ ਤਾਂ ਅਜਿਹੇ ਚਾਲਕਾਂ ਦਾ ਚਲਾਨ ਕੀਤਾ ਜਾਵੇਗਾ। ਹਾਲ ਦੀ ਘੜੀ ਟ੍ਰੈਫਿਕ ਪੁਲਸ ਲੋਕਾਂ ਨੂੰ ਜਾਗਰੂਕ ਕਰਨ ’ਚ ਲੱਗੀ ਹੋਈ ਹੈ। ਇਸ ਸਬੰਧੀ ਬੀਤੇ ਦਿਨੀਂ ਏ. ਡੀ. ਜੀ. ਪੀ. ਟ੍ਰੈਫਿਕ ਏ. ਐੱਸ. ਰਾਏ ਵੱਲੋਂ ਵੀ ਸਾਰੇ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀਜ਼. ਨੂੰ ਹਦਾਇਤ ਜਾਰੀ ਕੀਤੀ ਗਈ ਸੀ। ਲੋਕਾਂ ਨੂੰ ਜਾਗਰੂਕ ਕਰਨ ਦੀ ਕੜੀ ਤਹਿਤ ਏ. ਸੀ. ਪੀ. ਟ੍ਰੈਫਿਕ ਗੁਰਪ੍ਰੀਤ ਸਿੰਘ ਸਿੰਧੂ ਨੇ ਸਮਰਾਲਾ ਚੌਂਕ ’ਚ ਆਪਣੀ ਟੀਮ ਨੂੰ ਨਾਲ ਲੈ ਕੇ ਸੜਕ ’ਤੇ ਜਾ ਰਹੇ ਲੋਕਾਂ ਨੂੰ ਰੋਕ ਕੇ ਜਾਗਰੂਕ ਕੀਤਾ ਕਿ ਕਾਰ ਦੀ ਪਿਛਲੀ ਸੀਟ ਬੈਲਟ ’ਤੇ ਬੈਠੀਆਂ ਸਵਾਰੀਆਂ ਲਈ ਵੀ ਸੀਟ ਬੈਲਟ ਲਾਉਣਾ ਓਨਾ ਹੀ ਜ਼ਰੂਰੀ ਹੈ, ਜਿੰਨਾ ਅਗਲੀ ਸੀਟ ’ਤੇ ਬੈਠੀਆਂ ਸਵਾਰੀਆਂ ਲਈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਰ ’ਚ ਸਫ਼ਰ ਕਰਦੇ ਸਮੇਂ ਪਿਛਲੀ ਸੀਟ ’ਤੇ ਬੈਠੀਆਂ ਸਵਾਰੀਆਂ ਵੀ ਸੀਟ ਬੈਲਟ ਜ਼ਰੂਰ ਲਾਉਣ। ਅਜੇ ਪੁਲਸ ਵਿਭਾਗ ਵੱਲੋਂ ਕੁੱਝ ਦਿਨਾਂ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਬਾਅਦ ਟ੍ਰੈਫਿਕ ਪੁਲਸ ਕਾਰਵਾਈ ਸ਼ੁਰੂ ਕਰੇਗੀ। ਇਸ ਦੌਰਾਨ ਜ਼ੋਨ ਇੰਚਾਰਜ ਇੰਸ. ਨਰਿੰਦਰ ਸਿੰਘ ਸੋਹੀ ਅਤੇ ਏ. ਐੱਸ. ਆਈ. ਅਵਤਾਰ ਸਿੰਘ ਸੰਧੂ ਵੀ ਹਾਜ਼ਰ ਰਹੇ।

ਟ੍ਰੈਫਿਕ ਪੁਲਸ ਵੱਲੋਂ ਸੜਕਾਂ ’ਤੇ ਬਿਨਾਂ ਵੈਧ ਕਾਗਜ਼ਾਂ ਦੇ ਚੱਲ ਰਹੇ ਆਟੋ ਰਿਕਸ਼ਾ ਦੇ ਚਲਾਨ ਲਗਾਤਾਰ ਜਾਰੀ ਹਨ। ਪਿਛਲੇ ਕੁੱਝ ਦਿਨਾਂ ’ਚ ਹੀ ਪੁਲਸ ਨੇ ਅਜਿਹੇ ਸੈਂਕੜੇ ਆਟੋ ਚਾਲਕਾਂ ਦੇ ਚਲਾਨ ਕੀਤੇ ਹਨ ਅਤੇ ਦਰਜਨਾਂ ਨੂੰ ਕਾਗਜ਼ ਨਾ ਹੋਣ ਕਾਰਨ ਜ਼ਬਤ ਕਰ ਲਿਆ। ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਅਜਿਹੇ ਆਟੋ ਰਿਕਸ਼ਾ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੁਲਸ ਦੀ ਨਜ਼ਰ ਅਜਿਹੇ ਵਾਹਨਾਂ ’ਤੇ ਹੈ, ਜੋ 15 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਹਨ। ਨਿਯਮਾਂ ਮੁਤਾਬਕ 15 ਸਾਲ ਤੋਂ ਵੱਧ ਪੁਰਾਣਾ ਆਟੋ ਰਿਕਸ਼ੇ ਸੜਕਾਂ ’ਤੇ ਕਿਸੇ ਵੀ ਹਾਲਤ ’ਚ ਨਹੀਂ ਚੱਲ ਸਕਦੇ।

ਇਸ ਦੇ ਨਾਲ ਹੀ ਆਟੋ ਰਿਕਸ਼ਾ ਚਾਲਕਾਂ ਲਈ ਸਟੀਲ ਗ੍ਰੇਅ ਰੰਗ ਦੀ ਵਰਦੀ ਵੀ ਜ਼ਰੂਰੀ ਕਰ ਦਿੱਤੀ ਗਈ ਹੈ। ਇਸ ਦੇ ਲਈ ਵੀ ਟ੍ਰੈਫਿਕ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਲਦ ਹੀ ਟ੍ਰੈਫਿਕ ਪੁਲਸ ਚੌਂਕਾਂ ’ਚ ਸਪੀਕਰ ਲਗਾ ਕੇ ਅਨਾਊਂਸਮੈਂਟ ਜ਼ਰੀਏ ਆਟੋ ਚਾਲਕਾਂ ਨੂੰ ਅਪੀਲ ਕਰੇਗੀ ਕਿ ਉਹ 15 ਸਾਲ ਤੋਂ ਪੁਰਾਣੇ ਆਟੋ ਰਿਕਸ਼ਾ ਸੜਕਾਂ ’ਤੇ ਨਾ ਚਲਾਉਣ ਅਤੇ ਆਪਣੇ ਨਾਲ ਸਾਰੇ ਜ਼ਰੂਰੀ ਕਾਗਜ਼ ਰੱਖਣ। ਇਸ ਦੇ ਨਾਲ ਹੀ ਆਟੋ ਰਿਕਸ਼ਾ ਚਾਲਕ ਸਟੀਲ ਗ੍ਰੇਅ ਰੰਗ ਦੀ ਵਰਦੀ ਵੀ ਪਹਿਨਣ, ਤਾਂ ਕਿ ਉਨ੍ਹਾਂ ਦੀ ਪਛਾਣ ਹੋ ਸਕੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live