Radio Spice
India News

ਪੰਜਾਬੀ ਗਾਇਕ ਕਰਨ ਔਜਲਾ ਨੇ ਰਚਿਆ ਇਤਿਹਾਸ, ਸਿੰਗਰ ਦੀ ਨਵੀਂ ਐਲਬਮ 'ਸਟ੍ਰੀਟ ਡਰੀਮਜ਼' ਨੇ ਬਣਾਇਆ ਅਨੋਖਾ ਰਿਕਾਰਡ

By 111459pwpadmin•

ਪੰਜਾਬੀ ਗਾਇਕ ਕਰਨ ਔਜਲਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਉਸ ਦੀ ਨਵੀਂ ਐਲਬਮ 'ਸਟ੍ਰੀਟ ਡਰੀਮਜ਼' ਹਾਲ ਹੀ 'ਚ ਰਿਲੀਜ਼ ਹੋਈ ਹੈ, ਜਿਸ ਨੂੰ ਦੁਨੀਆ ਭਰ ਵਿੱਚ ਭਰਪੂਰ ਪਿਆਰ ਮਿਲ ਰਿਹਾ ਹੈ। ਦੱਸ ਦਈਏ ਕਿ ਇਸ ਐਲਬਮ 'ਚ ਔਜਲਾ ਨੇ ਮਸ਼ਹੂਰ ਰੈਪਰ ਡਿਵਾਈਨ ਦੇ ਨਾਲ ਕੋਲੈਬ ਕੀਤਾ ਹੈ। ਹੁਣ ਕਰਨ ਔਜਲਾ ਦੀ ਇਸ ਨਵੀਂ ਐਲਬਮ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ, ਜ

ਪੰਜਾਬੀ ਗਾਇਕ ਕਰਨ ਔਜਲਾ ਨੇ ਰਚਿਆ ਇਤਿਹਾਸ, ਸਿੰਗਰ ਦੀ ਨਵੀਂ ਐਲਬਮ 'ਸਟ੍ਰੀਟ ਡਰੀਮਜ਼' ਨੇ ਬਣਾਇਆ ਅਨੋਖਾ ਰਿਕਾਰਡ

ਪੰਜਾਬੀ ਗਾਇਕ ਕਰਨ ਔਜਲਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਉਸ ਦੀ ਨਵੀਂ ਐਲਬਮ 'ਸਟ੍ਰੀਟ ਡਰੀਮਜ਼' ਹਾਲ ਹੀ 'ਚ ਰਿਲੀਜ਼ ਹੋਈ ਹੈ, ਜਿਸ ਨੂੰ ਦੁਨੀਆ ਭਰ ਵਿੱਚ ਭਰਪੂਰ ਪਿਆਰ ਮਿਲ ਰਿਹਾ ਹੈ। ਦੱਸ ਦਈਏ ਕਿ ਇਸ ਐਲਬਮ 'ਚ ਔਜਲਾ ਨੇ ਮਸ਼ਹੂਰ ਰੈਪਰ ਡਿਵਾਈਨ ਦੇ ਨਾਲ ਕੋਲੈਬ ਕੀਤਾ ਹੈ। 

ਹੁਣ ਕਰਨ ਔਜਲਾ ਦੀ ਇਸ ਨਵੀਂ ਐਲਬਮ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ, ਜਿਸ ਨੂੰ ਸੁਣ ਕੇ ਹਰ ਪੰਜਾਬੀ ਨੂੰ ਕਰਨ ਔਜਲਾ 'ਤੇ ਮਾਣ ਹੋਵੇਗਾ। ਦਰਅਸਲ, ਕਰਨ ਔਜਲਾ ਤੇ ਡਿਵਾਈਨ ਨੇ ਮਿਲ ਕੇ ਇਤਿਹਾਸ ਰਚ ਦਿੱਤਾ ਹੈ। ਜੀ ਹਾਂ, ਕਰਨ ਔਜਲਾ ਦੀ ਨਵੀਂ ਐਲਬਮ ਸਟ੍ਰੀਟ ਡਰੀਮਜ਼ ਨੂੰ ਖੂਬ ਪਿਆਰ ਮਿਲ ਰਿਹਾ ਹੈ। ਜਨਤਾ ਦੇ ਇਸੇ ਪਿਆਰ ਦੀ ਵਜ੍ਹਾ ਕਰਕੇ ਕਰਨ ਔਜਲਾ ਦੀ ਐਲਬਮ ਦੇ ਨਾਂ ਇੱਕ ਅਨੋਖਾ ਰਿਕਾਰਡ ਦਰਜ ਹੋ ਗਿਆ ਹੈ। ਉਹ ਰਿਕਾਰਡ ਇਹ ਹੈ ਕਿ ਗਾਇਕ ਦੀ ਐਲਬਮ ਦੇ ਸਾਰੇ ਗਾਣੇ ਇੰਡੀਆ ਤੇ ਕੈਨੇਡਾ ਦੇ ਬਿਲਬੋਰਡ ਟੋਪ 50 ਚਾਰਟਸ 'ਚ ਜਗ੍ਹਾ ਬਣਾ ਚੁੱਕੇ ਹਨ। ਅਜਿਹਾ ਰਿਕਾਰਡ ਅੱਜ ਤੱਕ ਕਿਸੇ ਵੀ ਭਾਰਤੀ ਕਲਾਕਾਰ ਨੇ ਨਹੀਂ ਬਣਾਇਆ ਹੈ। ਇਸ ਬਾਰੇ ਕਰਨ ਔਜਲਾ ਨੇ ਆਪਣੇ ਇੰਸਟਾਗ੍ਰਾਮ 'ਤੇ ਸਟੋਰੀ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ। ਦੇਖੋ ਇਹ ਪੋਸਟ:

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਹਾਲ ਹੀ 'ਚ ਮੁੰਬਈ ਵਿੱਚ ਸੀ। ਉੱਥੇ ਉਸ ਨੇ ਰੈਪਰ ਡਿਵਾਈਨ ਨਾਲ ਲਾਈਵ ਸ਼ੋਅ ਵੀ ਲਗਾਇਆ। ਇਸ ਦਰਮਿਆਨ ਉਸ ਨੇ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਦੇ ਨਾਲ ਮੁਲਾਕਾਤ ਵੀ ਕੀਤੀ। ਵਰਕਫਰੰਟ ਦੀ ਗੱਲ ਕਰੀਏ ਤਾਂ ਕਰਨ ਔਜਲਾ ਇੰਨੀਂ ਦਿਨੀਂ ਮਿਊਜ਼ਿਕ ਜਗਤ ਦੀ ਦੁਨੀਆ 'ਚ ਛਾਇਆ ਹੋਇਆ ਹੈ। ਉਸ ਦੀ ਐਲਬਮ 'ਮੇਕਿੰਗ ਮੈਮੋਰੀਜ਼' ਨੇ ਵੀ ਪਿਛਲੇ ਸਾਲ ਖੂਬ ਰਿਕਾਰਡ ਤੋੜੇ ਸੀ। ਹੁਣ ਉਸ ਦੀ ਨਵੀਂ ਐਲਬਮ ਨੇ ਵੀ ਇਤਿਹਾਸ ਰਚ ਦਿੱਤਾ ਹੈ। 

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live