Radio Spice
India News

ਭਾਜਪਾ ’ਚ ਸ਼ਾਮਲ ਹੋਣਗੇ ਪ੍ਰਨੀਤ ਕੌਰ ਤੇ ਪਟਿਆਲਿਓਂ ਲੜਨਗੇ ਚੋਣ, 2023 'ਚ ਕਾਂਗਰਸ ਤੋਂ ਕੀਤਾ ਸੀ ਮੁਅੱਤਲ

By 111459pwpadmin•

ਕਾਂਗਰਸ ਤੋਂ ਮੁੱਅਤਲ ਪਟਿਆਲੇ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਛੇਤੀ ਹੀ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣਗੇ। ਪਟਿਆਲਾ ਲੋਕ ਸਭਾ ਹਲਕੇ ਤੋਂ ਉਹ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੋਣਗੇ। ਹਾਲਾਂਕਿ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਹੀ ਪ੍ਰਨੀਤ ਕੌਰ ਨੇ ਭਾਜਪਾ ਦੇ ਸਮਾਗਮਾਂ ’ਚ ਸਿੱਧੇ ਰੂਪ ’ਚ ਹਿੱਸਾ ਲੈਣਾ ਸ਼ੁਰੂ ਕਰ ਦ

ਕਾਂਗਰਸ ਤੋਂ ਮੁੱਅਤਲ ਪਟਿਆਲੇ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਛੇਤੀ ਹੀ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣਗੇ। ਪਟਿਆਲਾ ਲੋਕ ਸਭਾ ਹਲਕੇ ਤੋਂ ਉਹ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੋਣਗੇ। ਹਾਲਾਂਕਿ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਹੀ ਪ੍ਰਨੀਤ ਕੌਰ ਨੇ ਭਾਜਪਾ ਦੇ ਸਮਾਗਮਾਂ ’ਚ ਸਿੱਧੇ ਰੂਪ ’ਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ ਅਤੇ ਕਾਂਗਰਸ ਨੇ 3 ਫਰਵਰੀ 2023 ਨੂੰ ਉਨ੍ਹਾਂ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਹੁਣ ਰਸਮੀ ਤੌਰ ’ਤੇ ਉਹ ਛੇਤੀ ਹੀ ਭਾਜਪਾ ’ਚ ਸ਼ਾਮਲ ਹੋ ਜਾਣਗੇ।

ਲੋਕ ਸਭਾ ਦੀ ਮੈਂਬਰੀ ਬਚਾਉਣ ਲਈ ਪ੍ਰਨੀਤ ਕੌਰ ਨੇ ਕਾਂਗਰਸ ਤੋਂ ਅਸਤੀਫ਼ਾ ਨਹੀਂ ਦਿੱਤਾ। ਜੇਕਰ ਉਹ ਭਾਜਪਾ ’ਚ ਸ਼ਾਮਲ ਹੋ ਜਾਂਦੇ ਤਾਂ ਉਨ੍ਹਾਂ ਨੂੰ ਦਲ ਬਦਲੂ ਐਕਟ ਤਹਿਤ ਕਾਨੂੰਨੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਸੀ। ਹੁਣ ਲੋਕ ਸਭਾ ਦੀਆਂ ਚੋਣਾਂ ਕਦੇ ਵੀ ਐਲਾਨ ਹੋ ਸਕਦੀਆਂ ਹਨ ਅਤੇ ਉਹ ਚੋਣਾਂ ਤੋਂ ਪਹਿਲਾਂ ਭਾਜਪਾ ’ਚ ਸ਼ਾਮਲ ਹੋਣਗੇ। ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਹੈ।

ਪਹਿਲਾਂ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਪਟਿਆਲਾ ਹਲਕੇ ਤੋ ਕੈਪਟਨ ਦੀ ਬੇਟੀ ਜੈ ਇੰਦਰ ਕੌਰ ਚੋਣ ਮੈਦਾਨ ’ਚ ਉਤਰ ਸਕਦੇ ਹਨ ਪਰ ਮੰਗਲਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਅਟਕਲਾਂ ਨੂੰ ਵਿਰਾਮ ਲਾਉਂਦੇ ਹੋਏ ਕਿਹਾ ਕਿ ਪ੍ਰਨੀਤ ਕੌਰ ਹੀ ਪਟਿਆਲੇ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨਗੇ। ਕੈਪਟਨ ਨੇ ਸਪਸ਼ਟ ਕਿਹਾ ਕਿ ਉਹ ਖੁਦ ਚੋਣ ਨਹੀਂ ਲੜਨਗੇ ਕਿਉਂਕਿ ਉਨ੍ਹਾਂ ਦੀ ਬੇਟੀ ਹਲਕੇ ’ਚ ਬਹੁਤ ਸਰਗਰਮੀ ਨਾਲ ਮਿਹਨਤ ਕਰ ਰਹੇ ਹਨ ਅਤੇ ਜੈ ਇੰਦਰ ਕੌਰ ਵਿਧਾਨ ਸਭਾ ਦੀ ਚੋਣ ਲੜ ਸਕਦੇ ਹਨ। ਪਟਿਆਲਾ ਸੀਟ ’ਤੇ ਲੰਬੇ ਸਮੇਂ ਤੋਂ ਰਾਜ ਘਰਾਣੇ ਦਾ ਕਬਜ਼ਾ ਰਿਹਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live