Radio Spice
India News

ਜਲੰਧਰ ਦੇ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰੋਜੈਕਟ ਦਾ ਅੱਜ ਪ੍ਰਧਾਨ ਮੰਤਰੀ ਮੋਦੀ ਵਰਚੁਅਲੀ ਕਰਨਗੇ ਉਦਘਾਟਨ

By 111459pwpadmin•

ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਫਰਵਰੀ ਯਾਨੀ ਅੱਜ ਅੰਮ੍ਰਿਤ ਭਾਰਤ ਯੋਜਨਾ ਤਹਿਤ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ROB ਅਤੇ RUB ਵਰਗੇ 554 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਜਿਸ ਦਾ ਕਈ ਥਾਵਾਂ ‘ਤੇ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ। ਇਸੇ ਲੜੀ ਤਹਿਤ ਅੱਜ ਜਲੰਧਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਜਿੱਥੇ ਮੁੱਖ

ਜਲੰਧਰ ਦੇ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰੋਜੈਕਟ ਦਾ ਅੱਜ ਪ੍ਰਧਾਨ ਮੰਤਰੀ ਮੋਦੀ ਵਰਚੁਅਲੀ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਫਰਵਰੀ ਯਾਨੀ ਅੱਜ ਅੰਮ੍ਰਿਤ ਭਾਰਤ ਯੋਜਨਾ ਤਹਿਤ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ROB ਅਤੇ RUB ਵਰਗੇ 554 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਜਿਸ ਦਾ ਕਈ ਥਾਵਾਂ ‘ਤੇ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ। ਇਸੇ ਲੜੀ ਤਹਿਤ ਅੱਜ ਜਲੰਧਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਜਿੱਥੇ ਮੁੱਖ ਤੌਰ ‘ਤੇ ਰਾਜਪਾਲ ਪੁਰੋਹਿਤ ਸ਼ਾਮਲ ਹੋਣਗੇ।

ਜਾਣਕਾਰੀ ਅਨੁਸਾਰ ਦਿੱਲੀ ਪਬਲਿਕ ਸਕੂਲ ਅਤੇ ਜਲੰਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਸਵੇਰੇ 10.45 ਵਜੇ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 12.20 ਵਜੇ ਵਰਚੁਅਲ ਉਦਘਾਟਨ ਕਰਨਗੇ। ਸਿਟੀ ਰੇਲਵੇ ਸਟੇਸ਼ਨ ‘ਤੇ ਇਕ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ।

ਇਸ ਪ੍ਰੋਗਰਾਮ ‘ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਡੀ.ਆਰ.ਐਮ ਅਤੇ ਹੋਰ ਆਗੂ ਤੇ ਅਧਿਕਾਰੀ ਸ਼ਿਰਕਤ ਕਰਨਗੇ। ਇਸ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਸਰਕੂਲੇਟਿੰਗ ਏਰੀਆ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ।

ਜ਼ਿਲ੍ਹਾ ਪੁਲਿਸ ਨੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਆਮਦ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਹੈ। ਐਤਵਾਰ ਨੂੰ ਸਟੇਸ਼ਨ ਦੇ ਬਾਹਰ ਬੈਰੀਕੇਡਿੰਗ ਕੀਤੀ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ। ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਤੋਂ ਇਲਾਵਾ ਸੁਰੱਖਿਆ ਏਜੰਸੀਆਂ ਵੀ ਚੌਕਸ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live