Radio Spice
India News

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਪੰਜਾਬ ਦੇ ਸਕੂਲਾਂ ਅੰਦਰ ਪੰਜਾਬੀ ਪੜ੍ਹਾਉਣ ਦੇ ਐਲਾਨ ਦਾ ਕੀਤਾ ਸਵਾਗਤ

By 111459pwpadmin•

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ, ਜੋ ਕਿ ਨਵੀਂ ਪੀੜ੍ਹੀ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ, ਜੋ ਕਿ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਤੋਂ ਟੁੱਟ ਕੇ ਕੋਈ ਵੀ ਕੌਮ ਕਾਮਯਾਬ ਨਹੀਂ ਹੋ ਸਕਦੀ ਅਤੇ ਆਪਣੇ ਪੁਰਖਿਆਂ ਦੀ ਵਿਰਾਸਤ ਤੋਂ ਵੀ ਖੁੰਝ ਜਾਂਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੀਡੀਆ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਬੀਤੇ ਦਿਨੀਂ 9 ਮਾਰਚ ਨੂੰ ਪੰਜਾਬ ਸੱਭਿਆਚਾਰ ਦਿਵਸ ਸਮਾਗਮ ਤਹਿਤ ਪਾਕਿਸਤਾਨ ਵਿੱਚ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਹ ਐਲਾਨ ਕੀਤਾ ਹੈ ਕਿ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਉਣਾ ਸ਼ੁਰੂ ਕੀਤਾ ਜਾਵੇਗਾ। ਲਹਿੰਦੇ ਪੰਜਾਬ ਅੰਦਰ ਪੰਜਾਬੀ ਨੂੰ ਸਕੂਲਾਂ ਅੰਦਰ ਮੁੱਢਲੀ ਜਮਾਤਾਂ ਤੋਂ ਹੀ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ ਅਤੇ ਉੱਥੋਂ ਦੀ ਸੂਬਾ ਸਰਕਾਰ ਨੂੰ ਆਪਣੇ ਵੱਲੋਂ ਕੀਤੇ ਗਏ ਐਲਾਨ ਨੂੰ ਤੁਰੰਤ ਅਮਲੀ ਰੂਪ ਦੇਣਾ ਚਾਹੀਦਾ ਹੈ। ਲਹਿੰਦੇ ਪੰਜਾਬ ਅੰਦਰ ਲੰਮੇ ਸਮੇਂ ਤੋਂ ਪੰਜਾਬੀ ਪੜ੍ਹਾਉਣ ਦਾ ਮਸਲਾ ਚਲਦਾ ਆ ਰਿਹਾ ਹੈ ਅਤੇ ਹੁਣ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੌਵੀਂ ਅਤੇ ਦਸਵੀਂ ਜਮਾਤਾਂ ਤੋਂ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ, ਜਿਸ ਨਾਲ ਪੰਜਾਬੀ ਮੂਲ ਦੀ ਬੱਚਿਆਂ ਨੂੰ ਲੰਮਾ ਸਮਾਂ ਉਨ੍ਹਾਂ ਦੀ ਮਾਂ ਬੋਲੀ ਦੀ ਸਿੱਖਿਆ ਤੋਂ ਦੂਰ ਰਹਿਣਾ ਪੈਂਦਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live